ਅੰਮ੍ਰਿਤਸਰ 'ਚ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ, ਦੋ ਦਿਨ ਤੱਕ ਕਮਰੇ ਅੰਦਰ ਸੜਦੀ ਰਹੀ ਲਾਸ਼

By : GAGANDEEP

Published : Jun 10, 2023, 1:18 pm IST
Updated : Jun 10, 2023, 1:18 pm IST
SHARE ARTICLE
photo
photo

ਪੁਲਿਸ ਨੇ ਪੋਸਟਮਾਰਟਮ ਲਈ ਭੇਜੀ ਲਾਸ਼

 

ਅੰਮ੍ਰਿਤਸਰ:  ਅੰਮ੍ਰਿਤਸਰ 'ਚ ਬੰਦ ਕਮਰੇ 'ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਲਾਸ਼ 2 ਦਿਨ ਤੱਕ ਉਸੇ ਬੰਦ ਕਮਰੇ 'ਚ ਪਈ ਰਹੀ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਮ੍ਰਿਤਕ ਦਾ ਲੜਕਾ ਘਰ ਪਹੁੰਚਿਆ। ਉਦੋਂ ਤੱਕ ਲਾਸ਼ ਬੁਰੀ ਤਰ੍ਹਾਂ ਸੜ ਚੁੱਕੀ ਸੀ।

ਇਹ ਵੀ ਪੜ੍ਹੋ: ਕੈਨੇਡਾ ਪੁਲਿਸ ਵਿਚ ਭਰਤੀ ਹੋਈ ਪੰਜਾਬ ਦੀ ਧੀ ਹਰਪ੍ਰੀਤ ਕੌਰ  

ਪਰਿਵਾਰ ਨੇ ਮ੍ਰਿਤਕ ਦੇ ਸਾਥੀ 'ਤੇ ਸ਼ੱਕ ਜ਼ਾਹਰ ਕੀਤਾ ਹੈ। ਮ੍ਰਿਤਕ ਦੀ ਪਛਾਣ ਮੁਖਤਿਆਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਨੇ ਦਸਿਆ ਕਿ ਉਸ ਦੇ ਮਾਤਾ-ਪਿਤਾ ਵੱਖ ਰਹਿੰਦੇ ਹਨ। ਉਹ ਆਪਣੀ ਮਾਂ ਨਾਲ ਰਹਿੰਦਾ ਹੈ ਅਤੇ ਉਸਦਾ ਪਿਤਾ ਦਿਹਾੜੀਦਾਰ ਹੈ ਅਤੇ ਮਾਨਾਵਾਲਾ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਵੀ ਉਸ ਦੀ ਇਕ ਸਾਥੀ ਨਾਲ ਲੜਾਈ ਹੋਈ ਸੀ। ਉਹ ਵੀ ਮੌਕੇ 'ਤੇ ਪਹੁੰਚ ਗਿਆ ਅਤੇ ਦੋਵਾਂ ਦਾ ਸੁਲ੍ਹਾ ਕਰਵਾ ਦਿਤਾ।

ਇਹ ਵੀ ਪੜ੍ਹੋ: ਦਿੱਲੀ ’ਚ ਰੈਪੀਡੋ-ਉਬਰ ਸੇਵਾਵਾਂ 'ਤੇ ਪਾਬੰਦੀ ਲਗਾਉਣ ਦਾ ਮਾਮਲਾ: ਅਦਾਲਤ ਨੇ ਕੇਂਦਰ ਤੋਂ ਮੰਗਿਆ ਜਵਾਬ 

ਦੋ ਦਿਨਾਂ ਤੋਂ ਪਿਤਾ ਨਾਲ ਦੁਬਾਰਾ ਗੱਲ ਨਹੀਂ ਹੋ ਰਹੀ ਸੀ। ਫ਼ੋਨ ਵੀ ਬੰਦ ਆ ਰਿਹਾ ਸੀ। ਉਹ ਸ਼ਨੀਵਾਰ ਸਵੇਰੇ ਮਾਨਾਵਾਲਾ ਪਹੁੰਚਿਆ ਤਾਂ ਦਰਵਾਜ਼ਾ ਬੰਦ ਸੀ ਜਿਸ ਨੂੰ ਤੋੜ ਕੇ ਦੇਖਿਆ ਤਾਂ ਅੰਦਰ ਲਾਸ਼ ਪਈ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਆਈਪੀਸੀ 174 ਤਹਿਤ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ। ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੌਤ ਕਿਸ ਕਾਰਨ ਹੋਈ। ਜਿਸ ਦੇ ਆਧਾਰ 'ਤੇ ਪੁਲਿਸ ਅਗਲੀ ਕਾਰਵਾਈ ਕਰੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement