ਵਿਜੀਲੈਂਸ ਬਿਊਰੋ ਵਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘਪਲੇ 'ਚ ਇਕ ਹੋਰ ਮੁਲਜ਼ਮ ਕਾਬੂ

By : KOMALJEET

Published : Jun 10, 2023, 7:49 pm IST
Updated : Jun 10, 2023, 7:49 pm IST
SHARE ARTICLE
Representative Image
Representative Image

ਇਸ ਬਹੁ-ਕਰੋੜੀ ਘਪਲੇ ਵਿਚ ਹੁਣ ਤਕ ਕੁੱਲ 16 ਮੁਲਜ਼ਮ ਕੀਤੇ ਜਾ ਚੁੱਕੇ ਗ੍ਰਿਫ਼ਤਾਰ 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਜਾਰੀ ਅਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿਚ ਘਪਲੇ ਦੇ ਮਾਮਲੇ ਵਿਚ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਐਡਵੋਕੇਟ ਰੋਹਿਤ ਸ਼ਰਮਾ ਵਜੋਂ ਹੋਈ ਹੈ, ਜੋ ਕਿ ਫਰਵਰੀ 2020 ਵਿਚ ਸੇਵਾਮੁਕਤ ਹੋਏ ਪੀ.ਸੀ.ਐਸ. ਅਧਿਕਾਰੀ ਸ਼ਿਵ ਕੁਮਾਰ ਦਾ ਪੁੱਤਰ ਹੈ ਜੋ ਸਾਲ 2015-16 ਦੌਰਾਨ ਐਲ.ਏ.ਸੀ., ਗਮਾਡਾ ਵਜੋਂ ਤਾਇਨਾਤ ਰਹੇ ਹਨ।

ਇਹ ਵੀ ਪੜ੍ਹੋ:  ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜਾਂਗੇ ਅਤੇ ਜਿਤਾਂਗੇ : ਰਾਜ ਕੁਮਾਰ ਵੇਰਕਾ

ਬੁਲਾਰੇ ਨੇ ਅੱਗੇ ਦਸਿਆ ਕਿ ਮੁਲਜ਼ਮ ਰੋਹਿਤ ਦੀ ਪਤਨੀ ਭਾਰਤੀ ਨੇ ਪਿੰਡ ਬਾਕਰਪੁਰ ਵਿਖੇ 4 ਕਨਾਲ ਜ਼ਮੀਨ ’ਤੇ ਅਮਰੂਦ ਦੀ ਖੇਤੀ ਦੇ ਬਦਲੇ ਵਿਚ ਕਰੀਬ 80 ਲੱਖ ਰੁਪਏ ਦਾ ਮੁਆਵਜ਼ਾ ਲਿਆ ਹੈ ਜੋ ਕਿ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਨੇ ਇਹ ਜ਼ਮੀਨ ਸਾਲ 2017 ਵਿਚ ਖ੍ਰੀਦੀ ਸੀ।

ਵਿਜੀਲੈਂਸ ਬਿਊਰੋ ਨੇ ਉਸ ਨੂੰ ਡਿਊਟੀ ਮੈਜਿਸਟ੍ਰੇਟ, ਮੋਹਾਲੀ ਦੇ ਸਾਹਮਣੇ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲਿਸ ਹਿਰਾਸਤ ’ਚ ਭੇਜ ਦਿਤਾ ਹੈ। ਦੱਸਣਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿਚ ਵਿਜੀਲੈਂਸ ਨੇ ਹੁਣ ਤਕ ਕੁੱਲ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement