
ਐਕਸੀਡੈਂਟ ਕਰਨ ਵਾਲੇ ਵਿਅਕਤੀਆਂ ਨੂੰ ਪੁਲਿਸ ਹਵਾਲੇ ਕੀਤਾ ਸੀ ਪਰ ਪੁਲਿਸ ਨੇ ਛੱਡ ਦਿਤਾ - ਪੀੜਤ ਪ੍ਰਵਾਰ
ਅੰਮ੍ਰਿਤਸਰ : ਸਥਾਨਕ ਛੇਹਰਟਾ ਰੋਡ 'ਤੇ ਇਕ ਪ੍ਰਵਾਸੀ ਪ੍ਰਵਾਰ ਵਲੋਂ ਇਕ ਵਿਅਕਤੀ ਦੀ ਲਾਸ਼ ਸੜਕ 'ਤੇ ਰੱਖ ਕੇ ਪੰਜਾਬ ਪੁਲਿਸ ਵਿਰੁਧ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਵਿਰੁਧ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸਬੰਧ ਵਿਚ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਜਿਸ ਵਿਅਕਤੀ ਦੀ ਮੌਤ ਹੋਈ ਹੈ ਇਹ ਦੋ ਦਿਨ ਪਹਿਲਾਂ ਵਾਲਮੀਕ ਚੌਕ ਦੇ ਕੋਲ ਤੋਂ ਸਾਈਕਲ 'ਤੇ ਆ ਰਿਹਾ ਸੀ।
ਇਸ ਦੌਰਾਨ ਕਿਸੇ ਵਿਅਕਤੀ ਵਲੋਂ ਉਸ ਨਾਲ ਐਕਸੀਡੈਂਟ ਕਰ ਦਿਤਾ ਗਿਆ ਜਿਸ ਤੋਂ ਬਾਅਦ ਉਸ ਨੂੰ ਨਜ਼ਦੀਕੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਪਰ ਉਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਅਸੀਂ ਹਾਦਸੇ ਲਈ ਜ਼ਿੰਮੇਵਾਰਐਕਟਿਵਾ ਸਵਾਰ ਵਿਅਕਤੀਆਂ ਨੂੰ ਪੁਲਿਸ ਦੇ ਹਵਾਲੇ ਵੀ ਕੀਤਾ ਗਿਆ ਸੀ ਪਰ ਪੁਲਿਸ ਵਲੋਂ ਆਰੋਪੀਆਂ ਨੂੰ ਬਿਨਾਂ ਪੁੱਛ-ਗਿੱਛ ਕੀਤੇ ਹੀ ਛੱਡ ਦਿਤਾ ਗਿਆ ਅਤੇ ਹੁਣ ਉਨ੍ਹਾਂ ਦੇ ਵਿਅਕਤੀ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘਪਲੇ 'ਚ ਇਕ ਹੋਰ ਮੁਲਜ਼ਮ ਕਾਬੂ
ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਨਹੀਂ ਕੀਤਾ ਜਾ ਰਿਹਾ ਜਿਸ ਕਰ ਕੇ ਉਨ੍ਹਾਂ ਵਲੋਂ ਬਾਲਮੀਕੀ ਚੌਕ ਅਤੇ ਛੇਹਰਟਾ ਰੋਡ ਬੰਦ ਕਰ ਕੇ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤਕ ਸਾਨੂੰ ਇਨਸਾਫ ਨਹੀਂ ਮਿਲੇਗਾ ਅਸੀਂ ਇਸੇ ਥਰਾਂ ਰੋਡ ਬੰਦ ਕਰਕੇ ਪ੍ਰਦਰਸ਼ਨ ਕਰਦੇ ਰਹਾਂਗੇ
ਦੂਜੇ ਪਾਸੇ ਇਸ ਮਾਮਲੇ ਵਿਚ ਪੀੜਤ ਪ੍ਰਵਾਰ ਇਨਸਾਫ਼ ਦਾ ਭਰੋਸਾ ਦੇਣ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਜਲਦ ਹੀ ਆਰੋਪੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਹਰਿੰਦਰ ਸਿੰਘ ਨੇ ਦਸਿਆ ਕਿ ਪ੍ਰਵਾਰ ਨੂੰ ਇਨਸਾਫ਼ ਦਾ ਭਰੋਸਾ ਦੇ ਕੇ ਹੁਣ ਧਰਨਾ ਵੀ ਖ਼ਤਮ ਕਰਵਾ ਦਿਤਾ ਗਿਆ ਹੈ।