
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪ੍ਰਸਤਾਵ ਰੱਦ ਕਰਨ ਦੀ ਕੀਤੀ ਮੰਗ
ਚੰਡੀਗੜ੍ਹ: ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੀ ਤਜਵੀਜ਼ ’ਤੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਉਨ੍ਹਾਂ ਦੇ ਨਿਜੀ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਗ਼ੈਰ-ਵਾਜਬ ਤਜਵੀਜ਼ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਸੜਕ ਕਿਨਾਰੇ ਖੜੇ ਮੋਟਰਸਾਈਕਲ ਸਵਾਰਾਂ ਨੂੰ ਟਰੱਕ ਨੇ ਮਾਰੀ ਟੱਕਰ
ਰਵਨੀਤ ਬਿੱਟੂ ਨੇ ਕਿਹਾ ਕਿ ਇਹ ਤਜਵੀਜ਼ ਸੰਘਵਾਦ ਅਤੇ ਸੱਭਿਆਚਾਰਕ ਸਬੰਧਾਂ ਨੂੰ ਖਤਰੇ ਵਿਚ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਬਜਾਏ, ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਤਾਂਕਿ ਪੰਜਾਬ ਯੂਨੀਵਰਸਿਟੀ ਭਵਿੱਖ ਵਿਚ ਵੀ ਸਿੱਖਿਆ ’ਚ ਮੋਹਰੀ ਰਹੇ।
Expressed concern to HM Amit Shah ji regarding Haryana govt.'s proposal to affiliate colleges with Panjab Univ risking federalism & cultural ties. Urged rejection of this unjust move. Central govt. should financially support Panjab Univ., so it can keep providing best education. pic.twitter.com/Gk6Y6ukpdm
ਇਹ ਵੀ ਪੜ੍ਹੋ: ਆਇਰਨ ਦੀ ਕਮੀ ਔਰਤਾਂ ਦੀ ਸੁੰਦਰਤਾ ਨੂੰ ਕਰਦੀ ਹੈ ਪ੍ਰਭਾਵਤ, ਆਉ ਜਾਣਦੇ ਹਾਂ ਕਿਵੇਂ
ਉਨ੍ਹਾਂ ਕਿਹਾ ਕਿ ਇਹ ਮਹਿਜ਼ ਇਕ ਅਕਾਦਮਿਕ ਸੰਸਥਾ ਨਹੀਂ ਹੈ, ਸਗੋਂ ਸੂਬੇ ਦੇ ਮਾਣਮੱਤੇ ਇਤਿਹਾਸ, ਇਸ ਦੀ ਸੱਭਿਆਚਾਰਕ ਵਿਰਾਸਤ ਅਤੇ ਇਸ ਦੇ ਅਭਿਲਾਸ਼ੀ ਭਵਿੱਖ ਦਾ ਪ੍ਰਤੀਕ ਹੈ। ਇਸ ਪ੍ਰਸਤਾਵ ਨੂੰ ਸਵੀਕਾਰ ਕਰਨਾ ਇਕ ਖਤਰਨਾਕ ਮਿਸਾਲ ਕਾਇਮ ਕਰੇਗਾ। ਅਜਿਹਾ ਕਦਮ ਦੂਜੇ ਸੂਬਿਆਂ ਤੋਂ ਵੀ ਅਜਿਹੀਆਂ ਮੰਗਾਂ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਬੇਲੋੜੇ ਟਕਰਾਅ ਅਤੇ ਵਿਵਾਦ ਪੈਦਾ ਹੋ ਸਕਦੇ ਹਨ।
ਇਹ ਵੀ ਪੜ੍ਹੋ: ਲੁਟੇਰਿਆਂ ਨੇ ਘਰ ’ਚ ਵੜ ਕੇ ਕੀਤਾ ਡਾਕਟਰ ਦਾ ਕਤਲ, ਨਕਦੀ ਲੁੱਟ ਕੇ ਹੋਏ ਫਰਾਰ
ਸੰਸਦ ਮੈਂਬਰ ਨੇ ਲਿਖਿਆ ਕਿ ਇਹ ਬਹੁਤ ਹੀ ਵਿਅੰਗਾਤਮਕ ਗੱਲ ਹੈ ਕਿ ਹਰਿਆਣਾ ਸਰਕਾਰ ਜਿਥੇ ਪੰਜਾਬ ਯੂਨੀਵਰਸਿਟੀ ਨੂੰ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕਰ ਰਹੀ ਹੈ, ਪਰ ਇਸ ਦੇ ਨਾਲ ਹੀ ਉਹ ਅਪਣੀਆਂ ਸੂਬੇ ਦੀਆਂ ਯੂਨੀਵਰਸਿਟੀਆਂ ਨੂੰ ਵਿੱਤੀ ਸਹਾਇਤਾ ਦੇਣ ਵਿਚ ਅਸਮਰੱਥ ਹੋਣ ਕਾਰਨ ਅਪਣੇ ਫੰਡ ਪੈਦਾ ਕਰਨ ਦੀ ਸਲਾਹ ਦੇ ਰਹੀ ਹੈ।