
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹੋਵੇਗੀ ਪੁਛਗਿਛ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ 13 ਜੂਨ ਨੂੰ ਮੁੜ ਮੁਹਾਲੀ ਸਥਿਤ ਅਪਣੇ ਦਫ਼ਤਰ ਵਿਚ ਤਲਬ ਕੀਤਾ ਹੈ। ਉਨ੍ਹਾਂ ਨੂੰ ਕਥਿਤ ਤੌਰ 'ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁਛਗਿਛ ਲਈ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ: ਸੱਤਾ ਤੇ ਹਕੂਮਤੀ ਹਲੂਫ਼ੇ ਕੁੱਝ ਘਰਾਣਿਆਂ ਲਈ ਰਾਖਵੇਂ ਤੇ ਉਨ੍ਹਾਂ ਦੀ ‘ਸਿਆਸਤ’ ਇਨ੍ਹਾਂ ਨੂੰ ਹਥਿਆਉਣ ਤਕ ਹੀ ਸੀਮਿਤ ਹੁੰਦੀ ਹੈ
ਦਰਅਸਲ ਵਿਜੀਲੈਂਸ ਬਿਊਰੋ ਚੰਨੀ ਵਿਰੁਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਾਬਕਾ ਮੁੱਖ ਮੰਤਰੀ ਨੂੰ ਇਸ ਮਾਮਲੇ ਵਿਚ ਪੁਛਗਿਛ ਲਈ ਸੰਮਨ ਭੇਜਿਆ ਗਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਤੋਂ ਜਾਇਦਾਦ ਅਤੇ ਬੈਂਕ ਖਾਤਿਆਂ ਆਦਿ ਦੀ ਜਾਣਕਾਰੀ ਵੀ ਮੰਗੀ ਗਈ ਹੈ।
ਇਹ ਵੀ ਪੜ੍ਹੋ: ਅੱਜ ਮਾਨਸਾ ਵਿਖੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ
ਇਸ ਤੋਂ ਪਹਿਲਾਂ ਵਿਜੀਲੈਂਸ ਦੇ ਅਫ਼ਸਰਾਂ ਨੇ ਜਲੰਧਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ 14 ਅਪ੍ਰੈਲ ਨੂੰ ਚੰਨੀ ਨੂੰ ਪੁਛਗਿਛ ਲਈ ਸੱਦਿਆ ਸੀ ਤੇ ਅਫ਼ਸਰਾਂ ਨੇ ਉਨ੍ਹਾਂ ਨੂੰ ਬਿਊਰੋ ਦਾ ਨਿਰਧਾਰਤ ਪ੍ਰੋਫਾਰਮਾ ਭਰ ਕੇ ਦੇਣ ਅਤੇ ਸੰਪਤੀਆਂ ਸਬੰਧੀ ਹੋਰ ਜਾਣਕਾਰੀ ਦੇਣ ਲਈ ਕਿਹਾ ਸੀ।