Mohali News : ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਪਹੁੰਚੇ
Published : Jun 10, 2024, 2:08 pm IST
Updated : Jun 10, 2024, 3:55 pm IST
SHARE ARTICLE
CM Bhagwant Mann
CM Bhagwant Mann

ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ

Mohali News : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। 

ਦੋਵਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁਹਾਲੀ ਜ਼ਿਲ੍ਹੇ ਦੇ ਕਈ ਸਥਾਨਕ ਆਗੂ ਵੀ ਮੌਜੂਦ ਹਨ। 

CISF ਜਵਾਨ ਕੁਲਵਿੰਦਰ ਕੌਰ ਵਲੋਂ ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੀ ਘਟਨਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕੰਗਨਾ ਰਣੌਤ ਵਲੋਂ ਪਹਿਲਾਂ ਦਿੱਤੇ ਗਏ ਬਿਆਨਾਂ ਦੇ ਚੱਲਦੇ ਉਸ ਕੁੜੀ ਦੇ ਮਨ ਵਿਚ ਗੁੱਸਾ ਸੀ, ਜਿਸ ਦੇ ਚੱਲਦੇ ਉਸ ਨੇ ਇਹ ਕਦਮ ਚੁੱਕਿਆ। ਹਾਲਾਂਕਿ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਪੰਜਾਬ ਨੂੰ ਅੱਤਵਾਦੀ ਕਹਿਣਾ ਗਲਤ ਹੈ। ਇਹ ਉਹ ਪੰਜਾਬ ਹੈ ਜਿਸ ਨੇ ਸਾਰੇ ਦੇਸ਼ ਦਾ ਢਿੱਡ ਭਰਿਆ ਹੈ। ਪੰਜਾਬ ਅੱਜ ਵੀ ਸਾਰੇ ਮੁਲਕ ਨੂੰ ਕਣਕ ਅਤੇ ਚੌਲ ਦੇ ਰਿਹਾ ਹੈ। ਸਾਡੇ ਨੌਜਵਾਨ ਅੱਜ ਵੀ ਕੁਰਬਾਨੀਆਂ ਦੇ ਰਹੇ ਹਨ। ਪੰਜਾਬ ਦੇ ਨੌਜਵਾਨ ਮਾਈਨਸ 50 ਡਿਗਰੀ ਵਿਚ ਡਿਊਟੀ ਦੇ ਰਹੇ ਹਨ। ਅਸੀਂ ਦੇਸ਼ ਦੀ ਰੱਖਿਆ ਕਰਨ ਵਾਲੇ ਅਤੇ ਦੇਸ਼ ਨੂੰ ਆਜ਼ਾਦੀਆਂ ਦਿਵਾਉਣ ਵਾਲੇ ਹਾਂ। ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਅੱਤਵਾਦੀ ਜਾਂ ਵੱਖਵਾਦੀ ਆਖ ਦਿੱਤਾ ਜਾਂਦਾ ਹੈ, ਜੋ ਪੂਰੀ ਤਰ੍ਹਾਂ ਗ਼ਲਤ ਹੈ।

ਲੋਕ ਸਭਾ ਦੇ ਚੋਣ ਨਤੀਜਿਆਂ ਨੂੰ ਲੈ ਕੇ ਵੀ CM ਭਗਵੰਤ ਮਾਨ ਨੇ ਪਹਿਲੀ ਵਾਰ ਬਿਆਨ ਦਿੱਤਾ ਹੈ। CM ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਨਾਲੋਂ ਇਸ ਵਾਰ 'ਆਪ' ਦਾ ਵੋਟ ਸ਼ੇਅਰ ਵਧਿਆ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦਾ ਗੜ੍ਹ ਹੁਸ਼ਿਆਪੁਰ ਸੀਟ 'ਆਪ' ਦੇ ਹਿੱਸੇ ਆਈ ਹੈ। ਸੰਗਰੂਰ ਸੀਟ ਵੀ ਸਾਡੇ ਕੋਲ ਵਾਪਸ ਆਈ ਹੈ। ਇਸ ਵਾਰ ਪੰਜਾਬ ਤੋਂ ਸਾਡੇ 3 ਸਾਂਸਦ ਬਣੇ ਹਨ।

 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement