ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਅਤੇ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਦੇ ਆਪ ਆਗੂਆਂ ਨਾਲ ਕੀਤੀ ਮੀਟਿੰਗ
Published : Jun 10, 2024, 9:35 pm IST
Updated : Jun 10, 2024, 9:35 pm IST
SHARE ARTICLE
CM Bhagwant Mann
CM Bhagwant Mann

ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ, ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਚੇਅਰਮੈਨ ਰਹੇ ਹਾਜ਼ਰ

Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਅਤੇ ਇਲਾਕੇ ਦੇ ਹੋਰ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।

ਮੀਟਿੰਗ ਵਿੱਚ ਦੋਵੇਂ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਅਤੇ ਹਲਕਿਆਂ ਅਧੀਨ ਆਉਂਦੇ ਸਾਰੇ ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਚੇਅਰਮੈਨ ਵੀ ਹਾਜ਼ਰ ਸਨ। ਪਾਰਟੀ ਭਾਵੇਂ ਅੰਮ੍ਰਿਤਸਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਚੋਣਾਂ ਹਾਰ ਗਈ, ਪਰ ਦੋਵੇਂ ਲੋਕ ਸਭਾ ਹਲਕਿਆਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਪਿਛਲੀਆਂ ਲੋਕ ਸਭਾ ਚੋਣਾਂ ਨਾਲੋਂ ਕਾਫ਼ੀ ਬਿਹਤਰ ਰਹੀ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਪਾਰਟੀ ਆਗੂਆਂ ਅਤੇ ਵਿਧਾਇਕਾਂ ਨੂੰ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਜ਼ਮੀਨੀ ਪੱਧਰ 'ਤੇ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਚੋਣਾਂ ਦੌਰਾਨ ‘ਆਪ’ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ।

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਅਤੇ ਤਸਵੀਰ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਅੰਮ੍ਰਿਤਸਰ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸਾਰੇ ਹੀ ਵਿਧਾਇਕ, ਚੇਅਰਮੈਨ, ਅਹੁਦੇਦਾਰ ਤੇ ਵਲੰਟੀਅਰ ਸ਼ਾਮਿਲ ਹੋਏ। ਸਾਰਿਆਂ ਨਾਲ ਹਲਕਿਆਂ ਨੂੰ ਲੈ ਕੇ ਕੱਲੀ-ਕੱਲੀ ਗੱਲ 'ਤੇ ਚਰਚਾ ਹੋਈ। ਚੋਣ ਜ਼ਾਬਤਾ ਲੱਗਿਆ ਹੋਣ ਕਰਕੇ ਰੁਕੇ ਵਿਕਾਸ ਕੰਮਾਂ ਨੂੰ ਹੋਰ ਤੇਜ਼ੀ ਨਾਲ ਕਰਾਉਣ ਨੂੰ ਕਿਹਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement