ਖ਼ਬਰਾਂ |

ਤਾਜ਼ਾ |

Punjab News: ਪੰਜਾਬ ਵਿਚ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ, ਜਲੰਧਰ ਸੀਟ ਲਈ ਹੋਵੇਗੀ ਚੋਣ 
Published : Jun 10, 2024, 12:30 pm IST
Updated : Jun 10, 2024, 1:45 pm IST
SHARE ARTICLE
Sheetal Angural
Sheetal Angural

ਜਲੰਧਰ ਪੱਛਮੀ ਸੀਟ ਲਈ 10 ਜੁਲਾਈ ਨੂੰ ਹੋਵੇਗੀ ਜ਼ਿਮਨੀ ਚੋਣ  

Punjab News:  ਚੰਡੀਗੜ੍ਹ - ਪੰਜਾਬ ਸਣੇ 7 ਸੂਬਿਆਂ ਵਿਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਦੀ ਜਲੰਧਰ ਸੀਟ 'ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਪੱਛਮੀ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫ਼ਾ ਦੇ ਦਿੱਤਾ ਸੀ।

ਇਸ ਸਬੰਧੀ ਚੋਣ ਕਮਿਸ਼ਨਰ ਸਿਬਿਨ ਸੀ ਨੇ ਕਿਹਾ- ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਗਿਣਤੀ ਉਪਰੰਤ ਨਤੀਜਾ ਐਲਾਨਿਆ ਜਾਵੇਗਾ। ਉਪ ਚੋਣਾਂ ਦੇ ਐਲਾਨ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਵਿਚ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।  

ਇਸ ਦੇ ਨਾਲ ਹੀ ਬਿਹਾਰ ਦੀ ਇਕ, ਪੱਛਮੀ ਬੰਗਾਲ ਦੀਆਂ ਚਾਰ, ਤਾਮਿਲਨਾਡੂ ਦੀ ਇਕ, ਮੱਧ ਪ੍ਰਦੇਸ਼ ਦੀ ਇਕ, ਉਤਰਾਖੰਡ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਉਤੇ ਚੋਣ ਹੋਵੇਗੀ। 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement