Punjab News : ‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ’ਚ ਉਦਯੋਗਿਕ ਵਿਕਾਸ ਲਈ180 ਕਰੋੜ ਰੁਪਏ ਜਾਰੀ : ਹਰਪਾਲ ਚੀਮਾ

By : BALJINDERK

Published : Jun 10, 2025, 7:46 pm IST
Updated : Jun 10, 2025, 7:46 pm IST
SHARE ARTICLE
harpal cheema
harpal cheema

Punjab News : ਕਿਹਾ, ਮੁੱਖ ਮੰਤਰੀ ਮਾਨ ਅਤੇ ‘ਆਪ’ ਕਨਵੀਨਰ ਕੇਜਰੀਵਾਲ ਦੀ ਦੂਰਦਰਸ਼ੀ ਅਗਵਾਈ ਹੇਠ ‘ਪੰਜਾਬ ਉਦਯੋਗਿਕ ਕ੍ਰਾਂਤੀ’ ਇਤਿਹਾਸਕ ਮੀਲ ਪੱਥਰ ਸਾਬਿਤ ਹੋਵੇਗੀ

Punjab News in Punjabi : ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਵਾਸਤੇ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਅੱਜ ਇੱਥੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੀਤਾ।

ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਦਯੋਗਿਕ ਖੇਤਰ ਲਈ ਪੰਜਾਬ ਸਰਕਾਰ ਦੇ ਮਜ਼ਬੂਤ ਵਿੱਤੀ ਪ੍ਰਬੰਧਾਂ ਬਾਰੇ ਹੋਰ ਵਿਸਥਾਰ ਜਾਣਕਾਰੀ ਦਿੰਦਿਆਂ ਖੁਲਾਸਾ ਕੀਤਾ ਕਿ ਵਿੱਤੀ ਸਾਲ 2025-26 ਦੇ ਬਜਟ ਵਿੱਚ ਵੱਖ-ਵੱਖ ਪ੍ਰਗਤੀਸ਼ੀਲ ਨੀਤੀਆਂ ਤਹਿਤ ਉਦਯੋਗ ਲਈ ਕੁੱਲ 250 ਕਰੋੜ ਰੁਪਏ ਦੇ ਪ੍ਰੋਤਸਾਹਨ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚੋਂ 72 ਫੀਸਦੀ ਇਸ ਅਲਾਟਮੈਂਟ ਰਾਹੀਂ ਵੰਡਿਆ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਮਹੱਤਵਪੂਰਨ ਨਿਵੇਸ਼ 'ਆਪ' ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਵਿਕਾਸ ਲਈ ਇੱਕ ਅਨੁਕੂਲ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਦਾ ਪ੍ਰਤੀਕ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪ੍ਰੋਤਸਾਹਨ ਰਾਸ਼ੀ ਜਾਰੀ ਕਰਨ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਦੀ ਸਥਾਪਨਾ ਦੇ ਮਹੱਤਵਪੂਰਨ ਕਾਰਜਾਂ ਲਈ ਵੀ ਲੋੜੀਂਦੇ ਫੰਡ ਸਮਰਪਿਤ ਕੀਤੇ ਜਾਣਗੇ, ਜੋ ਭਵਿੱਖ ਦੇ ਵਿਕਾਸ ਲਈ ਇੱਕ ਮਜ਼ਬੂਤ ਨੀਂਹ ਰੱਖਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਰਗਰਮ ਉਪਾਅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਅਗਵਾਈ ਹੇਠ "ਪੰਜਾਬ ਉਦਯੋਗਿਕ ਕ੍ਰਾਂਤੀ" ਦਾ ਸਿੱਧਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਅੱਜ ਕੀਤੀ ਗਈ ਫਾਸਟ੍ਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਸੂਬੇ ਦੇ ਵਿਕਾਸ ਦੇ ਰਾਹ ਦਾ ਇੱਕ ਇਤਿਹਾਸਕ ਮੀਲ ਪੱਥਰ ਬਣਨ ਲਈ ਤਿਆਰ ਹੈ।

ਵਿੱਤ ਮੰਤਰੀ ਚੀਮਾ ਨੇ ਪੰਜਾਬ ਦੀ ਸਮੁੱਚੀ ਤਰੱਕੀ ਅਤੇ ਖਾਸਤੌਰ ਤੌਰ 'ਤੇ ਸੂਬੇ ਦੇ ਨੌਜਵਾਨਾਂ ਲਈ ਮਹੱਤਵਪੂਰਨ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਉਦਯੋਗਿਕ ਵਿਕਾਸ ਦੀ ਲਾਜ਼ਮੀ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿੱਤੀ ਹੁਲਾਰੇ ਦੇ ਨਾਲ-ਨਾਲ ਪੰਜਾਬ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਵਿੱਚ ਕਿਸੇ ਵੀ ਮੌਜੂਦਾ ਰੁਕਾਵਟ ਨੂੰ ਦੂਰ ਕਰਨ ਲਈ ਇਨਕਲਾਬੀ ਪ੍ਰਸ਼ਾਸਕੀ ਸੁਧਾਰਾਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਦ੍ਰਿੜਤਾ ਨਾਲ ਦੁਹਰਾਇਆ ਕਿ ਪੰਜਾਬ ਦੇ ਅੰਦਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਵਿੱਚ ਕੋਈ ਵਿੱਤੀ ਘਾਟ ਨਹੀਂ ਰਹੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਪ੍ਰੋਤਸਾਹਨਾਂ ਦੇ ਨਾਲ-ਨਾਲ ਪ੍ਰਸ਼ਾਸਕੀ ਸੁਧਾਰਾਂ ਦੀ ਵਿਆਪਕ ਪਹੁੰਚ ਸਦਕਾ ਪੰਜਾਬ ਵਿਸ਼ਾਲ ਉਦਯੋਗਿਕ ਸੰਭਾਵਨਾਵਾਂ ਨੂੰ ਤਲਾਸ਼ਣ ਲਈ ਤਿਆਰ ਹੈ ਜੋ ਇਸ ਦੇ ਸਾਰੇ ਨਾਗਰਿਕਾਂ ਲਈ ਇੱਕ ਖੁਸ਼ਹਾਲ, ਰੁਜ਼ਗਾਰ ਭਰਪੂਰ ਅਤੇ ਮਜ਼ਬੂਤ ਭਵਿੱਖ ਲਈ ਰਾਹ ਪੱਧਰਾ ਕਰੇਗੀ।

(For more news apart from AAP government releases Rs 180 crore industrial development in first two months financial year 2025-26: Harpal Cheema News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Chat Viral | MP ਅੰਮ੍ਰਿਤਪਾਲ ਦੀਆਂ ਕੁੜੀਆਂ ਨਾਲ ਅਸ਼ਲੀਲ ਗੱਲਾਂ ? TINDER ਚੈਟ 'ਚ ਵੱਡੇ ਖੁਲਾਸੇ

28 Jul 2025 5:19 PM

ਮੋਟਰ 'ਤੇ CM ਨਾਲ ਗੱਲ ਕਰਨ ਮਗਰੋਂ ਕੀ ਬੋਲੇ ਕਿਸਾਨ ?

28 Jul 2025 5:18 PM

Operation Mahadev : Terrorist Hashim Musa | Who was Hashim Musa?Mastermind of Pahalgam terror attack

28 Jul 2025 5:16 PM

Patiala Police vs Kisan : ਪਟਿਆਲਾ 'ਚ ਅਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਤੇ ਪ੍ਰਸ਼ਾਸਨ ਹੋਏ ਆਹਮੋ ਸਾਹਮਣੇ

26 Jul 2025 5:49 PM

ਕਾਰਗਿਲ ਜੰਗ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਅੱਜ ਵੀ ਹੈ ਘਰ 'ਚ ਕਮਰਾ, ਹਰ ਵਕਤ ਕਮਰੇ 'ਚ ਚਲਦਾ ਹੈ ਪੱਖਾ ਅਤੇ ਲਾਈਟ

26 Jul 2025 5:48 PM
Advertisement