Balwant Singh Rajoana News: ਬਲਵੰਤ ਸਿੰਘ ਰਾਜੋਆਣਾ ਨੂੰ ਜਥੇਦਾਰ ਲਾਉਣ ਦੀ ਚਰਚਾ 'ਤੇ ਬੋਲੇ ਹਰਨਾਮ ਸਿੰਘ ਖ਼ਾਲਸਾ
Published : Jun 10, 2025, 3:10 pm IST
Updated : Jun 10, 2025, 3:10 pm IST
SHARE ARTICLE
Balwant Singh Rajoana News: Harnam Singh Khalsa spoke on the discussion of appointing Balwant Singh Rajoana as Jathedar
Balwant Singh Rajoana News: Harnam Singh Khalsa spoke on the discussion of appointing Balwant Singh Rajoana as Jathedar

'ਭਾਈ ਰਾਜੋਆਣਾ ਨੂੰ ਜਥੇਦਾਰ ਲਾਉਣਾ ਖੁਸ਼ੀ ਦੀ ਗੱਲ'

Balwant Singh Rajoana as Jathedar: ਦਮਦਮੀ ਟਕਸਾਲ ਮਹਿਤਾ ਦੇ ਮੁਖੀ ਹਰਨਾਮ ਸਿੰਘ ਖਾਲਸਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਜਿਸ ਤਰੀਕੇ ਨਾਲ ਤਿੰਨ ਤਖ਼ਤਾਂ ਦੇ ਜਥੇ੍ਦਾਰ ਨੂੰ ਹਟਾਇਆ ਗਿਆ ਹੈ ਉਸ ਨਾਲ ਸਮੁੱਚੀ ਕੌਮ ਵਿੱਚ ਰੋਸ ਪੈਦਾ ਹੋਇਆ ਹੈ। ਉਨ੍ਹਾਂ ਨੇ ਦੱਸਿਆ ਹੈ ਕਿ 14 ਮਾਰਚ ਨੂੰ ਹੋਏ ਪੰਥਕ ਇੱਕਠ ਵਿੱਚ ਫੈਸਲਾ ਲਿਆ ਸੀ 11 ਜੂਨ ਨੂੰ ਸੁਖਬੀਰ ਬਾਦਲ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ ਪਰ ਹੁਣ ਵਿਚਾਰ ਕਰਕੇ ਉਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।


ਹਰਨਾਮ ਸਿੰਘ ਖਾਲਸਾ ਨੇ ਕਿਹਾ ਹੈ ਕਿ ਸੁਖਦੇਵ ਢੀਂਡਸਾ ਦੇ ਭੋਗ ਉੱਤੇ ਸੁਖਬੀਰ ਬਾਦਲ ਨੇ ਕੌਮ ਨੂੰ ਏਕਤਾ ਵੱਲ ਜਾਣ ਦੀ ਅਪੀਲ ਕੀਤੀ ਉਸ ਤੋਂ ਬਾਅਦ 11 ਜੂਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ।


ਜਥੇਦਾਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਕਿਹਾ ਕਿ ਕੱਲ੍ਹ ਹਰਜਿੰਦਰ ਸਿੰਘ ਧਾਮੀ ਨਾਲ ਮੇਰੀ ਬਹੁਤ ਲੰਬੀ ਚਰਚਾ ਹੋਈ। ਜਥੇਦਾਰ ਦੀ ਨਿਯੁਕਤੀ ਸਮੁੱਚੇ ਪੰਥ ਦੀ ਰਾਇ ਨਾਲ ਹੋਣੀ ਚਾਹੀਦੀ ਹੈ, ਨਾ ਕਿ ਸਿਰਫ਼ ਸ਼੍ਰੋਮਣੀ ਕਮੇਟੀ ਦੀ ਮਰਜ਼ੀ ਨਾਲ ਹੋਵੇ। ਬਲਵੰਤ ਸਿੰਘ ਰਾਜੋਆਣਾ ਨੂੰ ਜਥੇਦਾਰ ਨਿਯੁਕਤ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਭਾਈ ਰਾਜੋਆਣਾ ਨੂੰ ਜਥੇਦਾਰ ਬਣਾਇਆ ਜਾਂਦਾ ਹੈ ਤਾਂ ਇਹ ਸਾਡੇ ਲਈ ਬਹੁਤ ਖੁਸ਼ੀ ਦੀ ਗੱਲ ਹੋਵੇਗੀ।  ਭਾਈ ਹਵਾਰਾ, ਰਾਜੋਆਣਾ, ਪ੍ਰੋ. ਦਵਿੰਦਰ ਸਿੰਘ ਭੁੱਲਰ ਅਤੇ ਹੋਰ ਸਿੰਘਾਂ ਨੇ ਕੌਮ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ, ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

 

ਪੰਜ ਮੈਂਬਰੀ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਦਾ ਅਹੁਦਾ ਛੱਡਣ ਲਈ ਕਹਿਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੈਂ ਪੰਥਕ ਏਕਤਾ ਦਾ ਸਮਰਥਕ ਹਾਂ, ਇਸ ਲਈ ਮੈਂ ਇਸ 'ਤੇ ਕੁਝ ਨਹੀਂ ਕਹਾਂਗਾ। ਮੈਂ ਸਾਰਿਆਂ ਨੂੰ ਪੰਥਕ ਏਕਤਾ ਦੀ ਅਪੀਲ ਕਰਦਾ ਹਾਂ। ਬੀਤੇ ਦਿਨ ਹੀ ਸੀਐਮ ਭਗਵੰਤ ਮਾਨ ਵੱਲੋਂ ਐਸਜੀਪੀਸੀ ਖਿਲਾਫ਼ ਟਿੱਪਣੀ ਦੀ ਵੀ ਬਾਬਾ ਹਰਨਾਮ ਸਿੰਘ ਨੇ ਨਿੰਦਿਆ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਇੱਕ ਸਰਮੌਰ ਸੰਸਥਾ ਹੈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਤਰ੍ਹਾਂ ਦੀਆਂ ਟਿੱਪਣੀ ਕਰਨੀਆਂ ਚਾਹੀਦੀਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement