ਬਠਿੰਡਾ ’ਚ ਬੱਸ ਦੀ ਫੇਟ ਲੱਗਣ ਨਾਲ ਬਜ਼ੁਰਗ ਮਹਿਲਾ ਦੀ ਮੌਤ

By : JUJHAR

Published : Jun 10, 2025, 1:54 pm IST
Updated : Jun 10, 2025, 1:54 pm IST
SHARE ARTICLE
Elderly woman dies after being hit by bus in Bathinda
Elderly woman dies after being hit by bus in Bathinda

ਮ੍ਰਿਤਕ ਦੀ ਪਹਿਚਾਨ ਗੁਰਚਰਨ ਕੌਰ ਵਜੋਂ ਹੋਈ ਹੈ

ਅਕਸਰ ਐਕਸੀਡੈਂਟ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸੇ ਤਰ੍ਹਾਂ ਦਾ ਮਾਮਲਾ ਬਠਿੰਡਾ ਤੋਂ ਆਇਆ ਹੈ। ਜਿਥੇ ਇਕ ਬੱਸ ਦੀ ਬਜ਼ੁਰਗ ਮਹਿਲਾ ਦੇ ਫੇਟ ਲੱਗਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰ ਸੰਦੀਪ ਸਿੰਘ ਨੇ ਦਸਿਆ ਹੈ ਕਿ ਸਾਨੂੰ ਐਕਸੀਡੈਂਟ ਦੀ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਵਿਖੇ ਐਕਸੀਡੈਂਟ ਹੋਇਆ ਹੈ। ਜਦੋਂ ਅਸੀਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਬਜ਼ੁਰਗ ਮਹਿਲਾ ਜੋ ਕਿ ਜ਼ਖ਼ਮੀ ਹਾਲਾਤ ’ਚ ਥੱਲੇ ਡਿੱਗੀ ਹੋਈ ਸੀ। ਜਿਸ ਨੂੰ ਅਸੀਂ ਚੁੱਕ ਕੇ ਸਿਵਲ ਹਸਪਤਾਲ ਦੇ ਐਮਰਜੰਸੀ ਵਾਰਡ ਵਿਖੇ ਦਾਖਲ ਕਰਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਬੱਸ ਸਟੈਂਡ ਚੌਕੀ ਦੇ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਮ੍ਰਿਤਕ ਬਜ਼ੁਰਗ ਮਹਿਲਾ ਦੀ ਪਹਿਚਾਨ ਗੁਰਚਰਨ ਕੌਰ ਪਤਨੀ ਬੂਟਾ ਸਿੰਘ ਵਜੋਂ ਹੋਈ ਹੈ ਜੋ ਕਿ ਬਠਿੰਡਾ ਦੇ ਫੂਲ ਦੀ ਰਹਿਣ ਵਾਲੀ ਹੈ। ਦੂਜੇ ਪਾਸੇ ਬੱਸ ਸਟੈਂਡ ਚੌਕੀ ਦੇ ਮੁਨਸ਼ੀ ਗੁਰਪ੍ਰੀਤ ਸਿੰਘ ਨੇ ਕਿਹਾ ਸਾਡੇ ਵਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement