Ludhiana West by-election: 'ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਵਿਖੇ ਰਿਕਾਰਡ ਤੋੜ ਵਿਕਾਸ ਕੀਤਾ'
Published : Jun 10, 2025, 6:56 pm IST
Updated : Jun 10, 2025, 6:56 pm IST
SHARE ARTICLE
Ludhiana West by-election: 'Bharat Bhushan Ashu has achieved record-breaking development in Ludhiana'
Ludhiana West by-election: 'Bharat Bhushan Ashu has achieved record-breaking development in Ludhiana'

ਹਲਕੇ ਦੇ ਲੋਕਾਂ ਲਈ ਆਸ਼ੂ 24 ਘੰਟੇ ਹਾਜ਼ਰ : ਦਲਵੀਰ ਗੋਲਡੀ

Ludhiana West by-election: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕਾਂ ਵੱਲੋਂ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਵੱਲੋਂ ਵੀ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ਦਲਵੀਰ ਸਿੰਘ ਗੋਲਡੀ ਨੇ ਕਿਹਾ ਹੈ ਕਿ ਪੂਰੇ ਪੰਜਾਬ ਦੇ ਲੋਕਾਂ ਦਾ ਧਿਆਨ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਉੱਤੇ ਹੈ। ਉਨ੍ਹਾਂ ਨੇ ਕਿਹਾ ਹੈ ਸਾਡਾ ਉਮੀਦਵਾਰ ਲੁਧਿਆਣਾ ਦਾ  ਹੀ ਹੈ ਜੋ ਇਥੋਂ ਦਾ ਹੀ ਜੰਮਪਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਵਿਖੇ ਰਿਕਾਰਡ ਤੋੜ ਵਿਕਾਸ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਰਫ਼  ਆਪਣੇ ਆਕਾ ਨੂੰ ਖੁਸ਼ ਕਰਨ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ਗੋਲਡੀ ਦਾ ਕਹਿਣਾ ਹੈ ਕਿ ਇਕ-ਦੂਜੇ ਦੇ ਲੀਡਰਾਂ ਨੂੰ ਘੇਰਨ ਦੀ ਸਿਆਸਤ ਆਮ ਆਦਮੀ ਪਾਰਟੀ ਨੇ ਸ਼ੁਰੂ ਕੀਤੀ ਹੈ। ਉਨਾਂ ਨੇ ਕਿਹਾ ਹੈ ਕਿ ਸਾਢੇ ਤਿੰਨ ਸਾਲ ਵਿੱਚ ਪੰਜਾਬ  ਦੇ ਲੋਕ ਨੂੰ ਪਤਾ ਹੈ ਕਿ ਇੱਥੇ ਕੀ ਵਿਕਾਸ ਹੋਇਆ ਹੈ। ਇਥੋਂ ਦੇ ਸਥਾਨਕ ਲੀਡਰ ਨੇ ਆਪਣਾ ਹੀ ਲਗਾਇਆ ਹੋਇਆ ਨੀਂਹ ਪੱਥਰ ਤੋੜ ਦਿੱਤਾ ਸੀ। ਆਮ ਆਦਮੀ ਪਾਰਟੀ ਦੇ  ਵਿਧਾਇਕ ਨੂੰ ਪਤਾ ਸੀਕਿਹੜਾ  ਰਹੀ ਹੈ।

ਗੋਲਡੀ ਦਾ ਕਹਿਣਾ ਹੈ ਕਿ ਸਰਕਾਰ ਨੇ ਭਾਰਤ ਭੂਸ਼ਣ ਆਸ਼ੂ ਨੂੰ ਕਿੰਨਾ ਸਮਾਂ ਜੇਲ੍ਹ ਵਿੱਚ ਰੱਖਿਆ। ਉਨ੍ਹਾਂ ਨੇ ਕਿਹਾ ਹੈ ਕਿ ਆਸ਼ੂ ਲਈ ਇਹ ਚੋਣ ਜਿੱਤਣੀ ਬੇਹੱਦ ਲਾਜ਼ਮੀ ਹੈ। ਉਨਾਂ ਨੇ ਕਿਹਾ ਹੈ ਕਿ ਆਸ਼ੂ ਦਾ ਦਰਵਾਜ਼ਾ ਆਪਣੇ ਹਲਕੇ ਦੇ ਲੋਕਾਂ ਲਈ ਹਮੇ੍ਸ਼ਾ ਖੁੱਲ੍ਹਾ ਹੈ ਅਤੇ 24 ਘੰਟੇ ਕੋਈ ਵੀ ਨਿਵਾਸੀ ਜਾ ਕੇ ਆਪਣਾ ਕੰਮ ਕਰਵਾ ਸਕਦਾ ਹੈ। ਗੋਲਡੀ ਨੇ ਕਿਹਾ ਹੈ ਕਿ ਕੁਸ਼ਲਦੀਪ ਢਿੱਲੋ ਨੇ ਪ੍ਰੈਸ ਵਾਰਤਾ ਕਰਕੇ ਪ੍ਰਮਾਣ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸਰਕਾਰੀ ਫੰਡ 18 ਕਰੋੜ ਮਿਲਿਆ ਤੇ ਉਸ ਨੇ ਸਿਰਫ 7 ਕਰੋੜ ਰੁਪਏ ਖਰਚਿਆ ਹੈ। ਇਥੋਂ ਪਤਾ ਲੱਗਦਾ ਹੈ ਜੋ ਆਪਣਾ ਫੰਡ ਵੀ ਲੋਕਾਂ ਦੀ ਭਲਾਈ ਲਈ ਖ਼ਰਚ ਨਹੀਂ ਸਕਦਾ ਉਹ ਵਿਕਾਸ ਕੀ ਕਰੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement