Patiala News: ਸਮਾਣਾ ਸਕੂਲ ਵੈਨ ਹਾਦਸੇ ਮਾਮਲੇ 'ਚ ਵੱਡਾ ਐਕਸ਼ਨ, ਟਿੱਪਰ ਮਾਲਕ ਰਣਧੀਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Published : Jun 10, 2025, 4:01 pm IST
Updated : Jun 10, 2025, 4:01 pm IST
SHARE ARTICLE
Patiala News: Big action in Samana school van accident case, tipper owner Randhir Singh arrested
Patiala News: Big action in Samana school van accident case, tipper owner Randhir Singh arrested

ਹੁਣ ਤੱਕ ਪੁਲਿਸ ਨੇ ਸਾਰੇ ਮੁਲਜ਼ਮ ਕੀਤੇ ਗ੍ਰਿਫ਼ਤਾਰ- ਪੁਲਿਸ ਅਧਿਕਾਰੀ

Patiala News: ਸਮਾਣਾ ਵਿੱਚ 7 ਮਈ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 7 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਸੀ। ਬੱਚਿਆਂ ਦੇ ਮਾਪੇ ਇਨਸਾਫ਼ ਲਈ ਧਰਨਾ ਲਾਈ ਬੈਠੇ ਸਨ। ਹੁਣ ਇਸ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆ ਟਿੱਪਰ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਪਹਿਲਾਂ ਹੀ ਦੋ ਲੋਕਾਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ। ਦੱਸਣਾ ਇਹ ਵੀ ਬਣਦਾ ਹੈ ਕਿ ਸੀਐੱਮ ਭਗਵੰਤ ਮਾਨ ਵਲੋਂ ਬੀਤੇ ਦਿਨੀਂ ਹੀ ਸੜਕ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਇਨਸਾਫ਼ ਦਾ ਭਰੋਸਾ ਦਿੱਤਾ ਸੀ।

ਪਟਿਆਲਾ ਦੇ ਐਸਐਸਪੀ ਦਾ ਕਹਿਣਾ ਹੈ ਕਿ ਕਕਰਾਲੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਤੀਸਰਾ ਟਿੱਪਰ ਮਾਲਕ ਰਣਧੀਰ ਸਿੰਘ ਜਿਸਦੇ ਨਾਲ ਉਸਨੂੰ ਪਨਾਹ ਦੇਣ ਵਾਲੇ ਨੌ ਵਿਅਕਤੀ ਵੀ ਗ੍ਰਿਫਤਾਰ ਕੀਤੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਉਹ ਰਣਧੀਰ ਸਿੰਘ ਦੇ ਰਿਸ਼ਤੇਦਾਰ ਹੀ ਸਨ। ਉਨ੍ਹਾਂ ਨੇ ਕਿਹਾ ਹੈ ਕਿ ਟਿੱਪਰ ਦੇ ਦੋ ਮਾਲਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਰਣਧੀਰ ਸਿੰਘ ਅਗਾਊ ਜ਼ਮਾਨਤ ਵੀ ਨਹੀਂ ਹੋਣ ਦਿੱਤੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ  ਕੋਈ ਵੀ ਕਰਾਈਮ ਕਰੇਗਾ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸਕੇਸ ਵਿੱਚ ਲੋੜੀਂਦੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

(For more news apart from ipper owner Randhir Singh arrested, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement