Bathinda News: ਨਸ਼ਾ ਤਸਕਰਾਂ ਦੀ 9 ਕਰੋੜ 71 ਲੱਖ ਦੀ ਪ੍ਰਾਪਰਟੀ ਕੀਤੀ ਫ੍ਰੀਜ਼: SSP ਅਮਨੀਤ ਕੌਂਡਲ
Published : Jun 10, 2025, 3:20 pm IST
Updated : Jun 10, 2025, 3:20 pm IST
SHARE ARTICLE
Property worth Rs 9.71 crore of drug smugglers frozen in Bathinda: SSP Amneet Kondal
Property worth Rs 9.71 crore of drug smugglers frozen in Bathinda: SSP Amneet Kondal

100 ਦਿਨਾਂ ‘ਚ 873 ਨਸ਼ਾ ਤਸਕਰ ਕੀਤੇ ਗ੍ਰਿਫਤਾਰ : ਐਸ.ਐਸ.ਪੀ.

Propertyof drug smugglers frozen in Bathinda: ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਲਗਾਤਾਰ ਸਾਂਝੇ ਉਪਰਾਲੇ ਕਰਕੇ ਜਿਥੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਹੀ ਨਸ਼ਾ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਸਲਾਖਾ ਪਿੱਛੇ ਡੱਕਿਆਂ ਜਾ ਰਿਹਾ ਹੈ। ਇਸ ਲੜੀ ਦੇ ਤਹਿਤ 1 ਮਾਰਚ 2025 ਤੋਂ 8 ਜੂਨ 2025 (100 ਦਿਨਾਂ) ‘ਚ 873 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਵੱਖ-ਵੱਖ ਤਰ੍ਹਾਂ ਦੀਆਂ ਨਸ਼ੀਲੀਆਂ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ।

9,71,08,899 ਰੁਪਏ ਦੀ ਪ੍ਰਾਪਟਰੀ ਵੀ ਫਰੀਜ਼

 ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਕੋਲੋਂ 6.931 ਹੈਰੋਇਨ ਕਿਲੋਗ੍ਰਾਮ, ਸਮੈਕ 0.006, ਅਫੀਮ 13.670 ਕਿਲੋਗ੍ਰਾਮ, ਡੋਡੇ 873.050, ਨਸ਼ੀਲੀਆਂ ਗੋਲੀਆਂ/ਕੈਪਸੂਲ 72,545, ਸੀਰਪ 80, ਗਾਜਾਂ 12.021, ਨਾਰਕੋਟਿਕ ਪਾਊਡਰ 0.008 ਤੇ 12,59,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਸਾਲ 2023 ਤੋਂ ਲੈ ਕੇ ਹੁਣ ਤੱਕ ਨਸ਼ਾ ਤਸਕਰਾਂ ਵਲੋਂ ਨਸ਼ੇ ਦਾ ਧੰਦਾ ਕਰਕੇ ਬਣਾਈ ਗਈ 9,71,08,899 ਰੁਪਏ ਦੀ ਪ੍ਰਾਪਟਰੀ ਵੀ ਫਰੀਜ਼ ਕੀਤੀ ਗਈ ਹੈ।

ਕੈਂਪ ਲਗਾ ਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ

ਐਸਐਸਪੀ ਨੇ ਦੱਸਿਆ ਕਿ ਜਿਥੇ ਇੱਕ ਪਾਸੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਮੋੜਨ ਲਈ ਜ਼ਿਲ੍ਹਾ ਪੁਲਿਸ ਵਲੋਂ ਲਗਾਤਾਰਾ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਵਲੋਂ ਪਿੰਡਾਂ/ਸ਼ਹਿਰਾਂ/ਕਸਬਿਆਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਲਗਾ ਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

ਨਸ਼ੇ ਵੇਚਣ ਵਾਲਿਆਂ ਲਈ ਇੱਕੋ ਥਾਂ ਜੇਲ੍ਹ

 ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਲਈ ਇੱਕੋ ਥਾਂ ਜੇਲ੍ਹ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਕਾਲੇ ਕਾਰੋਬਾਰ ਵਿੱਚ ਲੱਗਿਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

(For more news apart from Property worth Rs 9.71 crore of drug smugglers frozen in BathindaNews in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement