Punjab News: ਪੰਜਾਬ ਦੇ ਰਾਜਪਾਲ ਨੇ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਨੂੰ ਰਾਜ ਭਵਨ ਵਿਖੇ ਕੀਤਾ ਸਨਮਾਨਿਤ
Published : Jun 10, 2025, 5:39 pm IST
Updated : Jun 10, 2025, 5:39 pm IST
SHARE ARTICLE
Punjab News: Punjab Governor honours Padma Shri Bhai Harjinder Singh at Raj Bhawan
Punjab News: Punjab Governor honours Padma Shri Bhai Harjinder Singh at Raj Bhawan

ਰਾਜਪਾਲ ਨੇ ਭਾਈ ਸਾਹਿਬ ਦੇ ਪਵਿੱਤਰ ਗੁਰਬਾਣੀ ਕੀਰਤਨ ਪ੍ਰਤੀ ਅਟੁੱਟ ਸਮਰਪਣ ਦੀ ਪ੍ਰਸ਼ੰਸਾ ਕੀਤੀ

Punjab News: ਪਦਮ ਸ੍ਰੀ ਅਵਾਰਡੀ ਅਤੇ ਉੱਘੇ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਜੀ (ਸ੍ਰੀਨਗਰ ਵਾਲੇ) ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ, ਚੰਡੀਗੜ੍ਹ ਵਿਖੇ ਹੋਈ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਸਨਮਾਨਿਤ ਕੀਤਾ।
ਭਾਈ ਹਰਜਿੰਦਰ ਸਿੰਘ ਜੀ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਵੱਲੋਂ ਗੁਰਬਾਣੀ ਕੀਰਤਨ ਦੀ ਅਧਿਆਤਮਿਕ ਅਤੇ ਸੰਗੀਤਕ ਪਰੰਪਰਾ ਵਿੱਚ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ, ਨੂੰ ਰਾਜਪਾਲ ਕਟਾਰੀਆ ਨੇ ਨਿੱਘੀ ਵਧਾਈ ਦਿੱਤੀ।

ਰਾਜਪਾਲ ਨੇ ਭਾਈ ਸਾਹਿਬ ਦੇ ਪਵਿੱਤਰ ਗੁਰਬਾਣੀ ਕੀਰਤਨ ਪ੍ਰਤੀ ਅਟੁੱਟ ਸਮਰਪਣ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਪੁਰਸਕਾਰ ਨੂੰ ਸਿੱਖ ਭਗਤੀ ਸੰਗੀਤ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਦੀ ਅਸਲ ਮਾਨਤਾ ਦੱਸਿਆ। ਉਨ੍ਹਾਂ ਕਿਹਾ, "ਭਾਈ ਹਰਜਿੰਦਰ ਸਿੰਘ ਜੀ ਦੀ ਸੁਰੀਲੀ ਆਵਾਜ਼ ਅਤੇ ਅਧਿਆਤਮਿਕ ਡੂੰਘਾਈ ਨੇ ਦੁਨੀਆ ਭਰ ਵਿੱਚ ਸੰਗਤਾਂ ਦੇ ਦਿਲਾਂ ਨੂੰ ਛੂਹ ਲਿਆ ਹੈ, ਲੱਖਾਂ ਲੋਕਾਂ ਨੂੰ ਸਿੱਖ ਧਰਮ ਵਿੱਚ ਦਰਜ ਸਦੀਵੀ ਕਦਰਾਂ-ਕੀਮਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।"
ਉਨ੍ਹਾਂ ਅੱਗੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜੀ ਸ਼ਰਧਾ ਅਤੇ ਪਰੰਪਰਾ ਦੇ ਇੱਕ ਚਾਨਣ ਮੁਨਾਰੇ ਬਣ ਗਏ ਹਨ, ਜਿਨ੍ਹਾਂ ਦੀਆਂ ਰੂਹਾਨੀ ਪੇਸ਼ਕਾਰੀਆਂ ਵਿਸ਼ਵ ਪੱਧਰ 'ਤੇ ਗੁਰਦੁਆਰਿਆਂ ਵਿੱਚ ਗੂੰਜਦੀਆਂ ਰਹਿੰਦੀਆਂ ਹਨ ਅਤੇ ਸ਼ਾਂਤੀ, ਅਧਿਆਤਮਿਕਤਾ ਤੇ ਸੱਭਿਆਚਾਰਕ ਸਦਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ। ਰਾਜਪਾਲ ਨੇ ਅੱਗੇ ਕਿਹਾ, "ਉਨ੍ਹਾਂ ਦੀ ਮਾਨਤਾ ਨਾ ਸਿਰਫ਼ ਪੰਜਾਬ ਲਈ ਮਾਣ ਵਾਲਾ ਪਲ ਹੈ, ਸਗੋਂ ਸਮੁੱਚੇ ਭਾਰਤੀ ਅਧਿਆਤਮਿਕ ਸੰਗੀਤ ਭਾਈਚਾਰੇ ਲਈ ਇੱਕ ਜਸ਼ਨ ਵੀ ਹੈ।"

ਇਸ ਮੌਕੇ, ਰਾਜਪਾਲ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ "ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਸਿਰਲੇਖ ਵਾਲਾ ਇੱਕ ਚਿੱਤਰਕਾਰੀ ਬਰੋਸ਼ਰ ਵੀ ਜਾਰੀ ਕੀਤਾ। ਇਹ ਬਰੋਸ਼ਰ ਨੌਵੇਂ ਸਿੱਖ ਗੁਰੂ ਸਾਹਿਬ ਦੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਵਿਰਾਸਤ ਨੂੰ ਪੇਸ਼ ਕਰਦਾ ਹੈ।

(For more news apart from Punjab Governor honours Padma Shri Bhai Harjinder Singh at Raj Bhawan in punjabi news stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement