Sidhu Moose Wala: ਸਿੱਧੂ ਮੂਸੇਵਾਲਾ ਡਾਕੂਮੈਂਟਰੀ ਵਿਵਾਦ 'ਚ ਬੀ.ਬੀ.ਸੀ. ਲੰਡਨ ਸਮੇਤ 3 ਨੂੰ ਨੋਟਿਸ ਜਾਰੀ
Published : Jun 10, 2025, 8:40 pm IST
Updated : Jun 10, 2025, 8:40 pm IST
SHARE ARTICLE
Sidhu Moose Wala: Notice issued to 3 including BBC London in Sidhu Moose Wala documentary controversy
Sidhu Moose Wala: Notice issued to 3 including BBC London in Sidhu Moose Wala documentary controversy

ਸ਼ਿਕਾਇਤ ਮਗਰੋਂ BBC ਨੇ ਡਾਕੁਮੈਂਟਰੀ ਰਿਲੀਜ਼ 10 ਦਿਨ ਅੱਗੇ ਪਾਈ

Sidhu Moose Wala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੀ ਡਾਕੂਮੈਂਟਰੀ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ।  ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਡਾਕੂਮੇਂਟਰੀ ਨੂੰ ਲੈ ਕੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਦੱਸਣਯੋਗ ਹੈ ਕਿ ਬੀ ਬੀ.ਸੀ. ਲੰਡਨ ਵਲੋਂ ਸਿੱਧੂ ਮੂਸੇਵਾਲਾ ਬਾਰੇ ਖੋਜੀ ਡਾਕੂਮੈਂਟਰੀ ਬਣਾਈ ਹੈ, ਜਿਸ ਦੀ 11 ਜੂਨ ਨੂੰ ਮੁੰਬਈ ਵਿਖੇ ਸਕਰੀਨਿੰਗ ਕੀਤੀ ਜਾਣੀ ਸੀ।

ਬਲਕੌਰ ਸਿੰਘ ਨੇ ਇਸ ਤੋਂ ਪਹਿਲਾਂ ਕੰਪਨੀ ਦੇ ਪ੍ਰਬੰਧਕਾਂ ਤੇ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਫ਼ਿਲਮ ਦੀ ਸਕਰੀਨਿੰਗ 'ਤੇ ਰੋਕ ਲਗਾਉਣ ਅਤੇ ਚੈਨਲ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਭਾਵੇਂ ਇਸ ਪੱਤਰ ਤੋਂ ਬਾਅਦ ਚੈਨਲ ਨੇ ਡਾਕੂਮੈਂਟਰੀ ਦੀ ਸਕਰੀਨਿੰਗ ਸਬੰਧੀ ਹੋਣ ਵਾਲਾ ਇਕ ਵਾਰ ਸਮਾਗਮ ਰੋਕ ਦਿੱਤਾ ਪਰ ਬਲਕੌਰ ਸਿੰਘ ਨੇ ਅੱਜ ਸਿਵਲ ਜੱਜ ਸੀਨੀਅਰ ਡਵੀਜ਼ਨ ਮਾਨਸਾ ਦੀ ਅਦਾਲਤ 'ਚ ਡਾਕੂਮੈਂਟਰੀ ਦੀ ਸਕਰੀਨਿੰਗ ਅਤੇ ਜਾਰੀ ਕਰਨ 'ਤੇ ਰੋਕ ਲਗਾਉਣ ਲਈ ਮੁਕੱਦਮਾ ਦਾਇਰ ਕੀਤਾ ਹੈ। ਮਾਣਯੋਗ ਅਦਾਲਤ ਨੇ ਮਾਮਲੇ ਦੀ ਸੁਣਵਾਈ 12 ਜੂਨ 'ਤੇ ਪਾਉਂਦਿਆਂ ਬੀ.ਬੀ.ਸੀ. ਲੰਡਨ ਸਮੇਤ 3 ਜਣਿਆਂ ਨੂੰ ਨੋਟਿਸ ਜਾਰੀ ਕੀਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement