Kapurthala News : ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

By : BALJINDERK

Published : Jun 10, 2025, 5:13 pm IST
Updated : Jun 10, 2025, 5:13 pm IST
SHARE ARTICLE
 ਮ੍ਰਿਤਕ ਮੁਕੇਸ਼ ਕੁਮਾਰ
 ਮ੍ਰਿਤਕ ਮੁਕੇਸ਼ ਕੁਮਾਰ

Kapurthala News : ਐਕਟਿਵਾ ਤੇ ਟਰੱਕ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ 

Kapurthala News in Punjabi : ਸੁਲਤਾਨਪੁਰ ਲੋਧੀ ਰੋਡ 'ਤੇ ਸਤਿਗੁਰੂ ਪੈਟਰੋਲ ਪੰਪ ਦੇ ਨਜ਼ਦੀਕ ਇਕ ਮੋਟਰਸਾਈਕਲ ਐਕਟਿਵਾ ਨਾਲ ਟਕਰਾਉਣ ਉਪਰੰਤ ਟਰੱਕ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ। ਜਿਨ੍ਹਾਂ ਨੂੰ ਰਾਹਗੀਰਾਂ ਤੇ ਪੀ.ਸੀ.ਆਰ. ਟੀਮ ਨੇ ਸਿਵਲ ਹਸਤਪਾਲ ਕਪੂਰਥਲਾ ਦਾਖ਼ਲ ਕਰਵਾਇਆ। 

1

ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਸਿਕੰਦਰ ਪੁੱਤਰ ਦੁਖੀ ਰਾਮ ਵਾਸੀ ਮੁਹੱਲਾ ਕੇਸਰੀ ਬਾਗ ਨੇ ਦੱਸਿਆ ਕਿ ਉਹ ਆਪਣੇ ਸਾਥੀ ਮੁਕੇਸ਼ ਕੁਮਾਰ ਨਾਲ ਰਾਤ 8:30 ਵਜੇ ਦੇ ਕਰੀਬ ਘਰੇਲੂ ਸਮਾਨ ਮੰਡੀ ਵੱਲ ਲੈਣ ਜਾ ਰਹੇ ਸੀ, ਜਦੋਂ ਉਹ ਸੁਲਤਾਨਪੁਰ ਲੋਧੀ ਰੋਡ 'ਤੇ ਸਤਿਗੁਰੂ ਪੈਟਰੋਲ ਪੰਪ ਦੇ ਨਜ਼ਦੀਕ ਪੁੱਜੇ ਤਾਂ ਦੂਸਰੀ ਤਰਫ਼ ਤੋਂ ਆਉਂਦੀ ਇਕ ਸਕੂਟਰੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਜਿਸ ਉਪਰੰਤ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਇਕ ਟਰੱਕ ਨਾਲ ਟਕਰਾ ਗਿਆ। ਜਿਸ ਕਾਰਨ ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਜਿਨ੍ਹਾਂ ਨੂੰ ਪੀ.ਸੀ.ਆਰ. ਟੀਮ ਦੇ ਇੰਚਾਰਜ ਰਣਜੀਤ ਸਿੰਘ ਤੇ ਏ.ਐਸ.ਆਈ. ਕਰਮਜੀਤ ਸਿੰਘ ਨੇ ਲੋਕਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਜਿੱਥੇ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਵਲੋਂ ਮੁਕੇਸ਼ ਕੁਮਾਰ ਨੂੰ ਮਿ੍ਤਕ ਐਲਾਨ ਦਿੱਤਾ ਗਿਆ। ਜਿਸਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਸਿਕੰਦਰ ਦਾ ਇਲਾਜ ਜਾਰੀ ਹੈ। ਇਸ ਸਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

(For more news apart from young man riding motorcycle died in road accident, one injured in Kapurthala News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement