ਖ਼ਬਰਾਂ |

ਤਾਜ਼ਾ |

ਆਮ ਆਦਮੀ ਪਾਰਟੀ ਦੇ ਲੀਡਰ ਗੁਰਦਾਸਪੁਰ ਵਿੱਚ ਆ ਕੇ ਬਣਾ ਰਹੇ ਦਹਿਸ਼ਤ ਦਾ ਮਾਹੌਲ: MP ਸੁਖਜਿੰਦਰ ਸਿੰਘ ਰੰਧਾਵਾ
Published : Jun 10, 2026, 5:22 pm IST
Updated : Jun 10, 2026, 5:22 pm IST
SHARE ARTICLE
Aam Aadmi Party leaders are creating an atmosphere of terror by coming to Gurdaspur: MP Sukhjinder Singh Randhawa
Aam Aadmi Party leaders are creating an atmosphere of terror by coming to Gurdaspur: MP Sukhjinder Singh Randhawa

ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਕੁਲਦੀਪ ਸਿੰਘ ਧਾਲੀਵਾਲ 'ਤੇ ਵੀ ਕੱਸੇ ਤੰਜ

ਗੁਰਦਾਸਪੁਰ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲਗਾਤਾਰ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਹੀ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਪਹੁੰਚੇ ਅਤੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਮੌਜੂਦ ਰਹੇ। ਰੰਧਾਵਾ ਨੇ ਕਿਹਾ ਕਿ ਇਸ ਵਾਰ ਵੀ ਗੁਰਦਾਸਪੁਰ ਵਿੱਚ ਕਾਂਗਰਸ ਪਾਰਟੀ ਦੀ ਕਮੇਟੀ ਬਣੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਬਾਹਰ ਤੋਂ ਲੀਡਰ ਸੱਦ ਕੇ ਗੁਰਦਾਸਪੁਰ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰ ਸਟੇਜਾਂ ਦੇ ਉੱਪਰੋਂ ਲੋਕਾਂ ਨੂੰ ਦਬਕੇ ਮਾਰ ਰਹੇ ਹਨ ਅਤੇ ਮੁੱਦਿਆਂ ਦੀ ਰਾਜਨੀਤੀ ਕਰਨ ਦੀ ਬਜਾਏ ਉਹਨਾਂ ਉੱਪਰ ਵਿਅਕਤੀਗਤ ਹਮਲੇ ਕਰ ਰਹੇ ਹਨ ਜੋ ਕਿ ਗੁਰਦਾਸਪੁਰ ਦੇ ਲੋਕ ਕਦੇ ਵੀ ਪਸੰਦ ਨਹੀਂ ਕਰਨਗੇ। 

ਇਸ ਮੌਕੇ ਉਹਨਾਂ ਨੇ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਕੁਲਦੀਪ ਸਿੰਘ ਧਾਲੀਵਾਲ ’ਤੇ ਵੀ ਤੰਜ ਕਸਦੇ ਹੋਏ ਕਿਹਾ ਕਿ ਗੁਰਦਾਸਪੁਰ ਦੇ ਲੋਕ ਅਤੇ ਕਾਂਗਰਸ ਪਾਰਟੀ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਕੁਲਦੀਪ ਸਿੰਘ ਧਾਲੀਵਾਲ ਨੂੰ ਸੀਰੀਅਸ ਨਾ ਲੈਣ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement