ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ: ਪੁਲਿਸ ਨੇ ਲਾਪਤਾ ਹੋਈਆਂ ਦੋ ਸਗੀਆਂ ਭੈਣਾਂ ਨੂੰ 18 ਘੰਟਿਆਂ 'ਚ ਲੱਭ ਕੇ ਮਾਪਿਆਂ ਹਵਾਲੇ ਕੀਤਾ
Published : Jun 10, 2026, 10:01 pm IST
Updated : Jun 10, 2026, 10:01 pm IST
SHARE ARTICLE
Amritsar: Police find two missing sisters within 18 hours and hand them over to their parents
Amritsar: Police find two missing sisters within 18 hours and hand them over to their parents

ਮਾਪਿਆਂ ਨਾਲ ਨਾਰਾਜ਼ ਹੋ ਕੇ ਗਈਆਂ ਸਨ ਲੁਧਿਆਣਾ, ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਸਹੀ-ਸਲਾਮਤ ਹੋਈਆਂ ਬਰਾਮਦ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਪੈਂਦੇ ਬਾਬਾ ਦੀਪ ਸਿੰਘ ਕਲੋਨੀ (ਫਤਿਹਗੜ੍ਹ ਚੂੜੀਆਂ ਬਾਈਪਾਸ) ਇਲਾਕੇ ਤੋਂ ਲਾਪਤਾ ਹੋਈਆਂ ਦੋ ਸਗੀਆਂ ਭੈਣਾਂ ਨੂੰ ਪੰਜਾਬ ਪੁਲਿਸ ਨੇ ਮਹਿਜ਼ 18 ਘੰਟਿਆਂ ਦੇ ਅੰਦਰ ਸਹੀ-ਸਲਾਮਤ ਬਰਾਮਦ ਕਰਕੇ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ। ਪੁਲਿਸ ਦੀ ਇਸ ਤੁਰੰਤ ਕਾਰਵਾਈ ਤੋਂ ਖੁਸ਼ ਹੋ ਕੇ ਪਰਿਵਾਰ ਵੱਲੋਂ ਥਾਣੇ ਪਹੁੰਚ ਕੇ ਐਸ.ਐਚ.ਓ. ਅਤੇ ਪੁਲਿਸ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਇੰਸਪੈਕਟਰ ਕਰੰਦੀਪ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਦੋ ਭੈਣਾਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਤਾਂ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਤਕਨੀਕੀ ਮਾਹਿਰਾਂ ਦੀ ਮਦਦ ਨਾਲ ਕਾਲ ਡਿਟੇਲਾਂ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਭੈਣਾਂ ਆਪਣੇ ਮਾਪਿਆਂ ਨਾਲ ਮਾਮੂਲੀ ਨਾਰਾਜ਼ਗੀ ਕਾਰਨ ਲੁਧਿਆਣਾ ਚਲੀਆਂ ਗਈਆਂ ਸਨ, ਜਿੱਥੇ ਉਨ੍ਹਾਂ ਨੇ ਇੱਕ ਰਾਤ ਗੁਰਦੁਆਰਾ ਸਾਹਿਬ ਵਿਖੇ ਗੁਜ਼ਾਰੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਲੜਕੀਆਂ ਨੂੰ ਲੁਧਿਆਣਾ ਤੋਂ ਸਹੀ-ਸਲਾਮਤ ਬਰਾਮਦ ਕਰਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਘਟਨਾ ਨਹੀਂ ਵਾਪਰੀ।

ਉੱਥੇ ਹੀ ਲੜਕੀਆਂ ਦੇ ਪਿਤਾ ਪਿੰਟੂ ਕੁਮਾਰ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਦਿਨ-ਰਾਤ ਇੱਕ ਕਰਕੇ ਬਹੁਤ ਘੱਟ ਸਮੇਂ ਵਿੱਚ ਉਨ੍ਹਾਂ ਦੀਆਂ ਧੀਆਂ ਨੂੰ ਲੱਭ ਲਿਆ। ਉਨ੍ਹਾਂ ਕਿਹਾ ਕਿ ਅਕਸਰ ਲੋਕ ਪੰਜਾਬ ਪੁਲਿਸ 'ਤੇ ਸਵਾਲ ਚੁੱਕਦੇ ਹਨ, ਪਰ ਉਨ੍ਹਾਂ ਦੇ ਪਰਿਵਾਰ ਨੂੰ ਪੁਲਿਸ ਵੱਲੋਂ ਮਿਲਿਆ ਸਹਿਯੋਗ ਬੇਹੱਦ ਸ਼ਲਾਘਾਯੋਗ ਹੈ।

ਪਰਿਵਾਰ ਵੱਲੋਂ ਥਾਣਾ ਸਦਰ ਪਹੁੰਚ ਕੇ ਐਸ.ਐਚ.ਓ. ਕਰੰਦੀਪ ਸਿੰਘ ਅਤੇ ਸਮੂਹ ਸਟਾਫ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਸਾਂਝੀ ਕੀਤੀ ਗਈ। ਪ੍ਰਵਾਸੀ ਪਰਿਵਾਰ ਨੇ ਕਿਹਾ ਕਿ ਪੰਜਾਬ ਵਿੱਚ ਉਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ ਕਿਉਂਕਿ ਪੰਜਾਬ ਪੁਲਿਸ ਹਰ ਵੇਲੇ ਲੋਕਾਂ ਦੀ ਮਦਦ ਲਈ ਤਤਪਰ ਰਹਿੰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement