ਖ਼ਬਰਾਂ |

ਤਾਜ਼ਾ |

ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਨਰਿੰਦਰ ਮੋਦੀ ਦੇ ਸਫ਼ਲ ਕਾਰਜਕਾਲ ਦੇ 12 ਸਾਲ ਪੂਰੇ ਹੋਣ 'ਤੇ ਸ਼ੁਕਰਾਨੇ ਦੀ ਕਰਵਾਈ ਅਰਦਾਸ
Published : Jun 10, 2026, 7:08 pm IST
Updated : Jun 10, 2026, 7:08 pm IST
SHARE ARTICLE
BJP state president Kewal Dhillon offered a prayer of thanks on completion of 12 years of PM Modi's successful tenure
BJP state president Kewal Dhillon offered a prayer of thanks on completion of 12 years of PM Modi's successful tenure

'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਤੇ ਮਜ਼ਬੂਤ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ 'ਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ'

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਲੋਂ ਦੇਸ਼ ਦੀ ਸੇਵਾ ਕਰਦਿਆਂ 12 ਸਾਲਾਂ ਦਾ ਸਫ਼ਲ ਕਾਰਜਕਾਲ ਪੂਰਾ ਹੋਣ ਦੇ ਇਤਿਹਾਸਕ ਮੌਕੇ ’ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਕਰਵਾਈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ, ਦੇਸ਼, ਪੰਜਾਬ ਅਤੇ ਭਾਰਤੀ ਜਨਤਾ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

1

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਦੂਰਅੰਦੇਸ਼ੀ ਅਤੇ ਮਜ਼ਬੂਤ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ ’ਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ।

ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਹਾਈਵੇਅ, ਐਕਸਪ੍ਰੈੱਸ-ਵੇਅ ਅਤੇ ਹਵਾਈ ਅੱਡਿਆਂ ਦਾ ਵਿਸ਼ਾਲ ਜਾਲ ਵਿਛਾਇਆ ਗਿਆ ਹੈ। ਭਾਰਤੀ ਰੇਲਵੇ ਦੇ ਆਧੁਨਿਕੀਕਰਨ ਦੇ ਨਾਲ ‘ਵੰਦੇ ਭਾਰਤ’ ਵਰਗੀਆਂ ਅਤਿ-ਆਧੁਨਿਕ ਅਤੇ ਤੇਜ਼ ਰਫ਼ਤਾਰ ਟ੍ਰੇਨਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅੱਜ ਭਾਰਤ ਡਿਜੀਟਲ ਲੈਣ-ਦੇਣ ਦੇ ਖੇਤਰ ਵਿੱਚ ਦੁਨੀਆ ਦਾ ਮੋਹਰੀ ਦੇਸ਼ ਬਣ ਚੁੱਕਾ ਹੈ। ਪਿੰਡ-ਪਿੰਡ ਤੱਕ ਇੰਟਰਨੈੱਟ ਅਤੇ ਡਿਜੀਟਲ ਸੇਵਾਵਾਂ ਪਹੁੰਚਾ ਕੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਇਆ ਗਿਆ ਹੈ।

2

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨਿਰਮਾਣ ਕਰਵਾਇਆ, ਲੰਗਰ ਨੂੰ ਜੀ.ਐੱਸ.ਟੀ. ਤੋਂ ਮੁਕਤ ਕੀਤਾ ਅਤੇ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਬੰਦ ਪਏ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ। ਇਸ ਦੇ ਨਤੀਜੇ ਵਜੋਂ ਕਈ ਮੁੱਖ ਦੋਸ਼ੀਆਂ ਨੂੰ ਸਜ਼ਾਵਾਂ ਮਿਲੀਆਂ। ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਾਧੂ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ।

ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦਿਆਂ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੀ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਦੇਸ਼ ਅਤੇ ਵਿਦੇਸ਼ ਵਿੱਚ ਸਰਕਾਰੀ ਪੱਧਰ ’ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਗਏ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਉੱਜਵਲਾ ਯੋਜਨਾ ਅਤੇ ਆਯੁਸ਼ਮਾਨ ਭਾਰਤ ਵਰਗੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਕਰੋੜਾਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਮਿਲਿਆ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਤਵਾਦ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਗਈ ਹੈ, ਸਰਹੱਦਾਂ ਨੂੰ ਹੋਰ ਮਜ਼ਬੂਤ ਅਤੇ ਸੁਰੱਖਿਅਤ ਬਣਾਇਆ ਗਿਆ ਹੈ ਅਤੇ ‘ਆਤਮਨਿਰਭਰ ਭਾਰਤ’ ਦੇ ਸੰਕਲਪ ਤਹਿਤ ਰੱਖਿਆ ਖੇਤਰ ਵਿੱਚ ਦੇਸ਼ ਅੰਦਰ ਹੀ ਆਧੁਨਿਕ ਸਾਜ਼ੋ-ਸਾਮਾਨ ਅਤੇ ਹਥਿਆਰ ਤਿਆਰ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਮੰਚ ’ਤੇ ਭਾਰਤ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਿਆ ਜਾਂਦਾ ਹੈ ਅਤੇ ਦੇਸ਼ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾ ਚੁੱਕਾ ਹੈ।

ਅੰਤ ਵਿੱਚ ਕੇਵਲ ਸਿੰਘ ਢਿੱਲੋਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਹੇਠ ਭਾਰਤ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵੀ ਤਰੱਕੀ, ਸੁਸ਼ਾਸਨ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧੇਗਾ ਅਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement