ਦੁਬਈ 'ਚ ਮਾਰੇ ਗਏ ਮੁਖ਼ਤਿਆਰ ਸਿੰਘ ਦੀ ਦੇਹ ਭਾਰਤ ਪੁੱਜੀ
Published : Jul 10, 2018, 2:48 am IST
Updated : Jul 10, 2018, 2:48 am IST
SHARE ARTICLE
Scene of dead body of Mukhtar Singh
Scene of dead body of Mukhtar Singh

ਦੁਬਈ 'ਚ ਅਪਣੀ ਜਾਨ ਗੁਆ ਬੈਠੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਪਿੰਡ ਅਲੀਵਾਲ ਦੇ 32 ਸਾਲਾ ਮੁਖ਼ਤਿਆਰ ਸਿੰਘ ਦੀ ਮ੍ਰਿਤਕ ਦੇਹ..........

ਅੰਮ੍ਰਿਤਸਰ: ਦੁਬਈ 'ਚ ਅਪਣੀ ਜਾਨ ਗੁਆ ਬੈਠੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਪਿੰਡ ਅਲੀਵਾਲ ਦੇ 32 ਸਾਲਾ ਮੁਖ਼ਤਿਆਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਜ਼ਿਕਰਯੋਗ ਹੈ ਕਿ ਮੁਖ਼ਤਿਆਰ ਸਿੰਘ ਕਰੀਬ 3 ਵਰ੍ਹੇ ਪਹਿਲਾਂ ਅਪਣੇ ਪਰਵਾਰ ਨੂੰ ਆਰਥਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ 'ਚ ਲੈ ਕੇ ਦੁਬਈ ਗਿਆ ਸੀ ਕਿ ਬੀਤੀ 24 ਜੂਨ ਨੂੰ ਭੇਤਭਰੇ ਹਾਲਤਾਂ 'ਚ ਉਸ ਦੀ ਮੌਤ ਦੀ ਹੋ ਗਈ। ਜਦ ਪਰਵਾਰ ਨੂੰ ਅਪਣੇ 'ਤੇ ਟੁੱਟੇ ਇਸ

ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਅਪਣੇ ਪਿੰਡ ਦੀ ਪੰਚਾਇਤ ਦੀ ਮਦਦ ਨਾਲ ਡਾ. ਓਬਰਾਏ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਅਪਣੀ ਆਰਥਿਕ ਸਥਿਤੀ ਦਾ ਹਵਾਲਾ ਦਿੰਦਿਆਂ ਅਪਣੇ ਲਾਡਲੇ ਪੁੱਤਰ ਮੁਖਤਿਆਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਦੀ ਅਰਜੋਈ ਕੀਤੀ ਸੀ ਜਿਸ 'ਤੇ ਤੁਰਤ ਕਾਰਵਾਈ ਕਰਦਿਆਂ ਸ.ਓਬਰਾਏ ਦੀ ਟੀਮ ਨੇ ਦੁਬਈ ਅੰਦਰ ਸਾਰੀ ਜ਼ਰੂਰੀ ਕਾਗ਼ਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦਾ ਜ਼ਿੰਮਾ ਅਪਣੇ ਸਿਰ ਲਿਆ ਸੀ। ਅੰਮ੍ਰਿਤਸਰ ਹਵਾਈ ਅੱਡੇ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਮੀਤ ਪ੍ਰਧਾਨ

ਮਨਪ੍ਰੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵਲੋਂ ਹੁਣ ਤਕ ਵੱਖ-ਵੱਖ ਧਰਮਾਂ ਦੇ 69 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤਕ ਪਹੁੰਚਾਏ ਜਾ ਚੁਕੇ ਹਨ। ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮ੍ਰਿਤਕ ਦੇ ਭਰਾ ਸੁੱਚਾ ਸਿੰਘ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ. ਓਬਰਾਏ ਦਾ ਵਿਸ਼ੇਸ਼ ਧਨਵਾਦ ਕਰਦਿਆਂ

ਕਿਹਾ ਕਿ ਉਹ ਤਾਂ ਉਨ੍ਹਾਂ ਲਈ ਰੱਬ ਬਣ ਬਹੁੜੇ ਹਨ ਅਤੇ ਜੇਕਰ ਸ.ਓਬਰਾਏ ਉਨ੍ਹਾਂ ਦੀ ਬਾਂਹ ਨਾ ਫੜਦੇ ਤਾਂ ਉਹ ਕਦੇ ਵੀ ਅਪਣੇ ਪੁੱਤਰ ਦੇ ਅੰਤਮ ਦਰਸ਼ਨ ਨਹੀਂ ਕਰ ਸਕਦੇ ਸਨ।  ਇਸ ਮੌਕੇ ਹਰਦੀਪ ਸਿੰਘ ਖਲਚੀਆਂ, ਹਰਭੇਜ ਸਿੰਘ ਖਲਚੀਆਂ ਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ 'ਚ ਬਲਵੰਤ ਸਿੰਘ, ਹਰਦੀਪ ਸਿੰਘ, ਰਛਪਾਲ ਸਿੰਘ, ਹਰਜਿੰਦਰ ਸਿੰਘ ਆਦਿ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement