
ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸੁਰਿੰਦਰ ਕੁਮਾਰ ਡਾਬਰ ਨੇ ਸਿਹਤ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਨਸ਼ਿਆਂ ਦੀ ਸਪਲਾਈ ਰੋਕਣ ਲਈ ਦਵਾਈ ...
ਲੁਧਿਆਣਾ, ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸੁਰਿੰਦਰ ਕੁਮਾਰ ਡਾਬਰ ਨੇ ਸਿਹਤ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਨਸ਼ਿਆਂ ਦੀ ਸਪਲਾਈ ਰੋਕਣ ਲਈ ਦਵਾਈ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਜਾਰੀ ਰੱਖਣ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ²ਗੈਰ ਸਮਾਜੀ ਤੱਤਾਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ ਨਹੀਂ ਜਾਵੇਗਾ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿਚ ਦੋਸ਼ੀਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨਸ਼ਾ ਛੁਡਾਊ ਕੇਂਦਰ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕਰਨ ਪਹੁੰਚੇ ਸ੍ਰੀ ਡਾਵਰ ਨੇ ਸਿਵਲ ਸਰਜਨ ਡਾ. ਪਰਵਿੰਦਰ ਪਾਲ ਸਿੰਘ ਸਿੱਧੂ ਨੂੰ ਹਦਾਇਤ ਕੀਤੀ ਕਿ ਉਹ ਅਚਨਚੇਤ ਛਾਪਾਮਾਰੀ ਲਗਾਤਾਰ ਜਾਰੀ ਰੱਖਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰਨ। ਉਨ੍ਹਾਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਨਸ਼ਾ ਛੱਡ ਕੇ ਸਿਹਤਮੰਦ ਸਮਾਜ ਦਾ ਹਿੱਸਾ ਬਣਨ ਲਈ ਉਤਸ਼ਾਹਤ ਕੀਤਾ। ਇਸ ਮੌਕੇ ਸ੍ਰੀ ਡਾਵਰ ਨੇ ਅਪਣਾ ਡੋਪ ਟੈਸਟ ਵੀ ਕਰਵਾਇਆ।
ਇਸ ਮੌਕੇ ਉਨ੍ਹਾਂ ਦੇ ਧਿਆਨ ਵਿਚ ਆਇਆ ਕਿ ਹਸਪਤਾਲ ਦੇ ਕੁਝ ਕਰਮਚਾਰੀ ਨਸ਼ੇ ਦੀਆਂ ਦਵਾਈਆਂ ਦਾ ਕਥਿਤ ਕਾਰੋਬਾਰ ਕਰਦੇ ਹਨ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਮੀਟਿੰਗ ਬੁਲਾਉਣਗੇ।