
ਫੈਕਟਰੀ ’ਚ ਲੱਗੀ ਅੱਗ, ਨੇੜਲੇ ਰਿਹਾਇਸ਼ੀ ਘਰ ਵੀ ਹੋਏ ਪ੍ਰਭਾਵਿਤ
ਡੇਰਾਬੱਸੀ: ਡੇਰਾਬੱਸੀ ਦੀ ਇਕ ਕੈਮੀਕਲ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ, ਮੁਬਾਰਕਪੁਰ ਰਾਮਗੜ੍ਹ ਰੋਡ ’ਤੇ ਸਥਿਤ ਪੀ.ਸੀ.ਸੀ.ਪੀ.ਐਲ. ਕੈਮੀਕਲ ਫੈਕਟਰੀ ਵਿਚ ਬੁੱਧਵਾਰ 11.30 ਵਜੇ ਦੇ ਲਗਭੱਗ ਇਹ ਧਮਾਕਾ ਹੋਇਆ, ਜਿਸ ਤੋਂ ਬਾਅਦ ਪੂਰੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਧਮਾਕੇ ਦਾ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
Fire in Chemical Factory
ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜਲੇ ਰਿਹਾਇਸ਼ੀ ਘਰਾਂ ਦੇ ਸ਼ੀਸ਼ੇ ਤੱਕ ਟੁੱਟ ਗਏ। ਡੇਰਾਬੱਸੀ ਤੋਂ ਇਲਾਵਾ ਨੇੜਲੇ ਸ਼ਹਿਰਾਂ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਵਿਚ ਲੱਗੀਆਂ ਹੋਈਆਂ ਹਨ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਫੈਕਟਰੀ ਵਿਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਵੀ ਹੋਇਆ ਹੈ।