ਫ਼ਿਲਮਾਂ ਵਾਂਗ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ
Published : Jul 10, 2019, 4:03 pm IST
Updated : Jul 10, 2019, 4:08 pm IST
SHARE ARTICLE
Manisha Gulati
Manisha Gulati

ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ

ਚੰਡੀਗੜ੍ਹ: ਪੰਜਾਬੀ ਗੀਤਾਂ ਵਿਚ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਰਾਜ ਵਿਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ ਉਕਤ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਕੀਤਾ ਗਿਆ। ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ ਵਿਚ ਗੀਤ ਸੰਗੀਤ ਦਾ ਅਹਿਮ ਰੋਲ ਹੈ ਇਹ ਸਾਡੇ ਰਸਮਾਂ ਰਿਵਾਜਾਂ ਦੇ ਹਿੱਸਾ ਹਨ।

Honey SinghHoney Singh

ਉਨ੍ਹਾਂ ਕਿਹਾ ਕਿ ਹਨੀ ਸਿੰਘ ਵਲੋਂ ਗਾਏ ਗਏ ਗੀਤ ''ਮੱਖਣਾਂ'' ਇਕ ਸ਼ਰਮਨਾਕ ਕਾਰਾ ਹੈ ਕਿਉਂਕਿ ਅੱਜਕੱਲ੍ਹ ਨੌਜਵਾਨ ਪ੍ਰੋਗਰਾਮਾਂ ਵਿਚ ਵੱਜ ਰਹੇ ਸੰਗੀਤ ਉਤੇ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਉਹ ਗੀਤ ਦੇ ਬੋਲਾਂ ਵੱਲ ਧਿਆਨ ਨਹੀਂ ਦਿੰਦੇ ਅਤੇ ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿਤੀਆਂ ਹਨ ਅਤੇ ਇਸ ਗੀਤ ਦੇ ਬੋਲਾਂ ਰਾਹੀਂ ਮਨੁੱਖ ਨੂੰ ਜਨਮ ਦੇਣ ਵਾਲੀ ਔਰਤ ਪ੍ਰਤੀ ਬਹੁਤ ਹੀ ਗੰਦੀਆਂ ਗੱਲਾਂ ਕਹੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਬਾਕੀ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਲਈ ਸਬਕ ਹੋਵੇਗਾ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਗਾਇਕਾਂ ਵਲੋਂ ਜਲਦ ਪ੍ਰਸਿੱਧ ਹੋਣ ਦੇ ਚੱਕਰ ਵਿਚ ਪਰੋਸੇ ਜਾ ਰਹੇ ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਪੁਲਿਸ ਵਲੋਂ ਹਨੀ ਸਿੰਘ ਵਿਰੁਧ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਆਰੰਭ ਕਰ ਦਿਤੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਮੇਸ਼ਾ ਦੀ ਤਰ੍ਹਾਂ ਇਸ ਮਾਮਲੇ ਵਿਚ ਵੀ ਕਮਿਸ਼ਨ ਨੂੰ ਪੂਰਾ ਸਹਿਯੋਗ ਦਿਤਾ ਜਾ ਰਿਹਾ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਪੰਜਾਬ ਸਰਕਾਰ ਦੇ ਵਕੀਲਾਂ ਰਾਹੀਂ ਹਨੀ ਸਿੰਘ ਵਲੋਂ ਇਸ ਮਾਮਲੇ ਸਬੰਧੀ ਲਗਾਈ ਜਾ ਰਹੀ ਬੇਲ ਅਰਜ਼ੀ ਨੂੰ ਖਾਰਜ ਕਰਵਾਉਣ ਲਈ ਵੀ ਪੂਰੀ ਸਰਗਰਮੀ ਨਾਲ ਯਤਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਫ਼ਿਲਮਾਂ ਵਾਂਗ ਹੀ ਸਰਟੀਫਿਕੇਟ ਹਾਸਲ ਕਰਨ ਲਈ ਸੈਂਸਰ ਬੋਰਡ ਸਥਾਪਿਤ ਕਰਨਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦਾ ਕੋਈ ਗੀਤ ਨਾ ਗਾ ਸਕੇ ਅਤੇ ਉਹ ਪੰਜਾਬ ਰਾਜ ਵਿਚ ਸੈਂਸਰ ਬੋਰਡ ਦੀ ਸਥਾਪਨਾ ਲਈ ਜਲਦ ਹੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਕੇ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਮਿਸ਼ਨ ਹਰੇਕ ਗਾਣੇ ਤੇ ਨਜ਼ਰ ਰੱਖੇਗਾ ਤਾਂ ਜੋ ਔਰਤਾਂ ਦੇ ਮਾਣ-ਸਨਮਾਨ ਨੂੰ ਠੇਸ ਨਾ ਪਹੁੰਚ ਸਕੇ।

Manisha GulatiManisha Gulati

ਉਨ੍ਹਾਂ ਪੰਜਾਬੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਕਮਿਸ਼ਨ ਵਲੋਂ ਗੰਦੇ ਗੀਤਾਂ ਵਿਰੁਧ ਆਰੰਭੀ ਇਸ ਮੁਹਿੰਮ ਵਿਚ ਅਪਣਾ ਸਹਿਯੋਗ ਪਾਉਣ ਅਤੇ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਨੂੰ ਇਸ ਗੱਲ ਲਈ ਸਹਿਮਤ ਕਰਨ ਕਿ ਉਹ ਭਵਿੱਖ ਵਿਚ ਇਸ ਤਰ੍ਹਾਂ ਦਾ ਗਾਣਾ ਨਾ ਬਣਾਉਣ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੇ ਉੱਠਣ ਤੋਂ ਬਾਅਦ ਹਨੀ ਸਿੰਘ ਦੇ ਕੁਝ ਪ੍ਰਸ਼ੰਸਕਾਂ ਵਲੋਂ ਸੋਸ਼ਲ ਮੀਡੀਆ ਅਤੇ ਫ਼ੋਨ ਉਤੇ ਧਮਕੀਆਂ ਦਿਤੀਆਂ ਜਾ ਰਹੀਆਂ ਹਨ ਅਤੇ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ,

ਜਿਸ ਬਾਰੇ ਉਨ੍ਹਾਂ ਵਲੋਂ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਅਜਿਹੀਆਂ ਧਮਕੀਆਂ ਤੋ ਡਰਨ ਵਾਲੀ ਨਹੀਂ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement