
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਲਹਿੰਦੇ ਪੰਜਾਬ ਦੇ ਗਵਰਨਰ ਨੂੰ ਵੀ ਸੱਦਾ
ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ’ਤੇ ਵਿਚਾਰ-ਚਰਚਾ ਹੁਣ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਇਤਿਹਾਸਕ ਨਗਰ ਕੀਰਤਨ ਦੇ ਗਵਾਹ ਬਣਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸੱਦਾ ਦਿੱਤਾ ਹੈ।
Imran Khan
ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਜਗਤ ਦੇ ਗੁਰੂ ਸਨ। ਇਸ ਸਬੰਧੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ, ਲਹਿੰਦੇ ਪੰਜਾਬ ਦੇ ਗਵਰਨਰ ਤੇ ਮੁੱਖ ਮੰਤਰੀ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ। ਉਹਨਾਂ ਕਿਹਾ ਕਿ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਇਤਿਹਾਸਕ ਨਗਰ ਕੀਰਤਨ ਲਈ ਸੱਦਾ ਭੇਜਿਆ ਹੈ ਪਰ ਜੇ ਇਮਰਾਨ ਖਾਨ ਚਾਹੁਣ ਤਾਂ ਭਾਰਤ ਵੀ ਆ ਸਕਦੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਹੋਣ ਵਾਲੀ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਤੇ