ਢੀਂਡਸਾ ਵਲੋਂ ਜਥੇਦਾਰ ਬ੍ਰਹਮਪੁਰਾ ਨੂੰ ਨਾਲ ਤੋਰਨ ਲਈ ਕੋਸ਼ਿਸ਼ਾਂ ਸ਼ੁਰੂ
Published : Jul 10, 2020, 7:35 am IST
Updated : Jul 10, 2020, 7:35 am IST
SHARE ARTICLE
Sukhdev Singh Dhindsa
Sukhdev Singh Dhindsa

ਨਵੇਂ ਦਲ ਦਾ ਸਰਪ੍ਰਸਤ ਬਣਨ ਲਈ ਵੀ ਕੀਤੀ ਜਾ ਰਹੀ ਹੈ ਪੇਸ਼ਕਸ਼

ਚੰਡੀਗੜ੍ਹ, 9 ਜੁਲਾਈ (ਗੁਰਉਪਦੇਸ਼ ਭੁੱਲਰ): ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸੁਖਦੇਵ ਸਿੰਘ ਢੀਂਡਸਾ ਤੇ ਕੁੱਝ ਹੋਰ ਆਗੂਆਂ ਉਪਰ ਉਨ੍ਹਾਂ ਨਾਲ ਧੋਖਾ ਕਰਨ ਅਤੇ ਦਰਬਾਰ ਸਾਹਿਬ ਵਿਚ ਸਹੁੰ ਖਾ ਕੇ ਪਿਛੇ ਹਟਣ ਸਬੰਧੀ ਲਾਏ ਗਏ ਦੋਸ਼ਾਂ ਦੇ ਬਾਵਜੂਦ ਸੁਖਦੇਵ ਸਿੰਘ ਢੀਂਡਸਾ ਵਲੋਂ ਜਥੇਦਾਰ ਬ੍ਰਹਮਪੁਰਾ ਨੂੰ ਅਪਣੇ ਨਾਲ ਤੋਰਨ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਇਨ੍ਹਾਂ ਕੋਸ਼ਿਸ਼ਾਂ ਦਾ ਸੰਕੇਤ ਸੁਖਦੇਵ ਸਿੰਘ ਢੀਂਡਸਾ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਜਥੇਦਾਰ ਬ੍ਰਹਮਪੁਰਾ ਨੂੰ ਗਠਤ ਕੀਤੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਸਰਪ੍ਰਸਤ ਬਣਨ ਦੀ ਕੀਤੀ ਪੇਸ਼ਕਸ਼ ਤੋਂ ਵੀ ਮਿਲਦਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਬ੍ਰਹਮਪੁਰਾ ਉਨ੍ਹਾਂ ਲਈ ਅੱਜ ਵੀ ਪੂਰੇ ਸਨਮਾਨਯੋਗ ਹਨ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਸਿਧਾਂਤਾਂ ਤੇ ਮਿਸ਼ਨ ਨੂੰ ਲੈ ਕੇ ਵੀ ਉਨ੍ਹਾਂ ਨਾਲ ਕੋਈ ਮਤਭੇਦ ਨਹੀਂ। ਢੀਂਡਸਾ ਬਾਰੇ ਬ੍ਰਹਮਪੁਰਾ ਵਲੋਂ ਕੀਤੀਆਂ ਜਾ ਰਹੀਆਂ ਤਿਖੀਆਂ ਟਿਪਣੀਆਂ ਬਾਰੇ ਪਰਮਿੰਦਰ ਢੀਂਡਸਾ ਦਾ ਕਹਿਣਾ ਹੈ ਕਿ ਹੋ ਸਕਦਾ
ਹੈ ਕਿ ਉਹ ਅਪਣੇ ਕੁੱਝ ਸਾਥੀਆਂ ਦੇ ਵੱਖ ਹੋ ਜਾਣ ਕਰ ਕੇ ਗੁੱਸੇ ਵਿਚ ਅਜਿਹਾ ਬੋਲ ਰਹੇ ਹੋਣ।

ਉਨ੍ਹਾਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਨਵੇਂ ਦਲ ਦੀ ਸਰਪ੍ਰਸਤੀ ਸੰਭਾਲ ਕੇ ਅਗਵਾਈ ਕਰ ਸਕਦੇ ਹਨ। ਇਸੇ ਤਰ੍ਹਾਂ ਸੁਖਦੇਵ ਸਿੰਘ ਢੀਂਡਸਾ ਦਾ ਵੀ ਕਹਿਣਾ ਹੈ ਕਿ ਉਹ ਜਥੇਦਾਰ ਬ੍ਰਹਮਪੁਰਾ ਨੂੰ ਨਾਲ ਲੈਣ ਦੇ ਪੂਰੇ ਯਤਨ ਕਰਨਗੇ ਅਤੇ ਸਾਰੀਆਂ ਬਾਦਲ ਵਿਰੋਧੀ ਪੰਥਕ ਜਥੇਬੰਦੀਆਂ ਨੂੰ ਇਕੱਠਾ ਕਰਨ ਦੀਆਂ ਵੀ ਪੂਰੀਆਂ ਕੋਸ਼ਿਸ਼ਾਂ ਹੋਣਗੀਆਂ।

ਢੀਂਡਸਾ ਦਾ ਕਹਿਣਾ ਹੈ ਕਿ ਜੇਕਰ ਬ੍ਰਹਮਪੁਰਾ ਦਰਬਾਰ ਸਾਹਿਬ ਦੀ ਸਹੁੰ ਤੇ ਕੀਤੀ ਅਰਦਾਸ ਦੀ ਗੱਲ ਕਰ ਰਹੇ ਹਨ ਤਾਂ ਭੁੱਲ ਬਖ਼ਸ਼ਾ ਕੇ ਮੁੜ ਅਰਦਾਸ ਵੀ ਪੰਥ ਦੇ ਵੱਡੇ ਹਿਤਾਂ ਵਿਚ ਮੁੜ ਰਲ ਕੇ ਕੀਤੀ ਜਾ ਸਕਦੀ ਹੈ। ਇਹ ਵੀ ਪਤਾ ਲਗਾ ਹੈ ਕਿ ਢੀਂਡਸਾ ਇਕ ਦੋ ਦਿਨ ਵਿਚ ਖ਼ੁਦ ਵੀ ਜਥੇਦਾਰ ਬ੍ਰਹਮਪੁਰਾ ਨਾਲ ਸਿੱਧਾ ਤਾਲਮੇਲ ਕਰ ਕੇ ਗੱਲ ਕਰ ਸਕਦੇ ਹਨ।

ਬਾਦਲ ਦਲ ਵੀ ਟਕਸਾਲੀਆਂ ਨਾਲ ਸੰਪਰਕ ਵਿਚ
ਇਸੇ ਦੌਰਾਨ ਪਤਾ ਲੱਗਾ ਹੈ ਕਿ ਢੀਂਡਸਾ ਵਲੋਂ ਬ੍ਰਹਮਪੁਰਾ ਨੂੰ ਛੱਡ ਕੇ ਨਵਾਂ ਦਲ ਬਣਾਏ ਜਾਣ ਬਾਅਦ ਸਥਿਤੀਆਂ ਦਾ ਲਾਹਾ ਲੈਣ ਲਈ ਬਾਦਲ ਦਲ ਵੀ ਸਰਗਰਮ ਹੋ ਚੁੱਕਾ ਹੈ। ਬੀਤੇ ਦਿਨੀਂ ਪਾਰਟੀ ਦੇ ਸੀਨੀਅਰ ਨੇਤਾਵਾਂ ਜਥੇਦਾਰ ਤੋਤਾ ਸਿੰਘ ਤੇ ਬਲਵਿੰਦਰ ਸਿੰਘ ਭੂੰਦੜ ਨੇ ਬ੍ਰਹਮਪੁਰਾ ਨਾਲ ਹਮਦਰਦੀ ਵੀ ਪ੍ਰਗਟਾਈ ਹੈ ਤੇ ਢੀਂਡਸਾ 'ਤੇ ਅਪਮਾਨਤ ਕਰਨ ਦਾ ਦੋਸ਼ ਲਾÀੁਂਦਿਆਂ ਨਿੰਦਾ ਕੀਤੀ ਹੈ।

ਇਸੇ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਵੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਦੇ ਸੰਪਰਕ ਵਿਚ ਹਨ ਤੇ ਉਹ ਉਨ੍ਹਾਂ ਦੀ ਮਾਂ ਪਾਰਟੀ ਵਿਚ ਵਾਪਸੀ ਲਈ ਗੱਲਬਾਤ ਕਰ ਰਹੇ ਹਨ। ਡਾ. ਚੀਮਾ ਦਾ ਕਹਿਣਾ ਹੈ ਕਿ ਜਥੇਦਾਰ ਬ੍ਰਹਮਪੁਰਾ ਤੇ ਉਨ੍ਹਾਂ ਦੇ ਸਾਥੀਆਂ ਲਈ ਪਾਰਟੀ ਦੇ ਦਰਵਾਜ਼ੇ ਅੱਜ ਵੀ ਖੁਲ੍ਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement