
ਵਿਦੇਸ਼ ਜਾਣ ਦੀਆਂ ਇਛੁੱਕ ਪੰਜਾਬ ਰਾਜ ਦੀਆਂ ਨਰਸਾਂ ਹੁਣ ਆਨਲਾਈਨ ਅਪਲਾਈ ਕਰਕੇ ਆਪਣੇ.....
ਚੰਡੀਗੜ੍ਹ: ਵਿਦੇਸ਼ ਜਾਣ ਦੀਆਂ ਇਛੁੱਕ ਪੰਜਾਬ ਰਾਜ ਦੀਆਂ ਨਰਸਾਂ ਹੁਣ ਆਨਲਾਈਨ ਅਪਲਾਈ ਕਰਕੇ ਆਪਣੇ ਦਸਤਾਵੇਜ਼ ਤਸਦੀਕ ਕਰਵਾ ਸਕਣਗੀਆਂ। ਅੱਜ ਇੱਥੇ ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ.ਸੋਨੀ,ਵਲੋਂ ਵੈਬਸਾਈਟ ਦਾ ਵਿਰਚੂਅਲੀ ਲਾਂਚ ਕੀਤੀ ਗਈ।
Om parkash soni
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਵਿਦੇਸ਼ ਵਿੱਚ ਜਾਣ ਦੀਆਂ ਇਛੁੱਕ ਜਾਂ ਪਹਿਲਾਂ ਤੋਂ ਹੀ ਉਥੇ ਕੰਮ ਕਰ ਰਹੀਆਂ ਨਰਸਾਂ ਲਈ ਫੌਰਨ ਵੈਰੀਫਿਕੇਸ਼ਨ/ ਗੁੱਡ ਸਟੈਂਡਿੰਗ ਸਰਟੀਫਿਕੇਟ ਜਾਰੀ ਕਰਨ ਸਬੰਧੀ ਆਨਲਾਈਨ ਮਾਧਿਆਮ ਰਾਹੀਂ ਅਪਲਾਈ ਕਰ ਸਕਣਗੀਆਂ ਅਤੇ ਉਹਨਾਂ ਨੂੰ ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ (ਪੀ.ਐਨ.ਆਰ.ਸੀ.) ਦੇ ਦਫ਼ਤਰ ਵਿੱਚ ਆਉਣ ਦੀ ਜ਼ਰੂਰਤ ਨਹੀਂ ਹੋਵੇਗੀ।
Nurses
ਇਹ ਆਨਲਾਈਨ ਪੋਰਟਲ ਜੋ ਕਿ www.pnrconline.com ਤੇ ਉਪਲਬਧ ਹੈ, ਬਿਨੈਕਾਰਾਂ ਨੂੰ ਵੈਬਸਾਇਟ ਰਾਹੀਂ ਵੈਰੀਫਿਕੇਸ਼ਨ/ ਗੁੱਡ ਸਟੈਂਡਿੰਗ ਸਰਟੀਫਿਕੇਟ ਲਈ ਆਨਲਾਇਨ ਅਪਲਾਈ ਕਰਨ ਲਈ ਸੁਵਿਧਾ ਪ੍ਰਦਾਨ ਕਰੇਗਾ।
Nurses
ਇਸ ਲਈ 10 ਜੁਲਾਈ 2020 ਤੋਂ ਦਸਤੀ ਦਸਤਾਵੇਜ਼ ਸਵੀਕਾਰ ਨਹੀਂ ਕੀਤੇ ਜਾਣਗੇ। ਆਨਲਾਇਨ ਰਾਹੀਂ ਅਪਲਾਈ ਕਰਨ ਤੋਂ ਬਾਅਦ ਬਿਨੈਕਾਰਾਂ ਨੂੰ ਡਾਕ ਰਾਹੀਂ ਜਾਂ ਦਸਤੀ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ।
Nurse
ਬਿਨੈਕਾਰ ਨੂੰ ਐਸ.ਐਮ.ਐਸ. ਜਾਂ ਵੈਬਸਾਇਟ ਰਾਹੀਂ ਉਸਦੀ ਪ੍ਰਤੀਬੇਨਤੀ ਦਾ ਸਟੇਟਸ ਸੂਚਿਤ ਕੀਤਾ ਜਾਵੇਗਾ। ਪੀ.ਐਨ.ਆਰ.ਸੀ. ਲਾਜ਼ਮੀ ਤੌਰ ਤੇ ਫੌਰਨ ਵੈਰੀਫਿਕੇਸ਼ਨ/ ਗੁੱਡ ਸਟੈਂਡਿੰਗ ਸਰਟੀਫਿਕੇਟ ਵਿਦੇਸ਼ ਨੂੰ ਭੇਜਣ ਲਈ ਸਪੀਡ ਪੋਸਟ ਸੇਵਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਵਿੱਚ ਹਰੇਕ ਬਿਨੈਕਾਰ ਦਾ ਵੱਖਰੇ ਤੌਰ ਤੇ ਫਾਰਮ ਭੇਜਿਆ ਜਾਇਆ ਕਰੇਗਾ।
ਸ੍ਰੀ ਸੋਨੀ ਨੇ ਦੱਸਿਆ ਕਿ ਫੌਰਨ ਵੈਰੀਫਿਕੇਸ਼ਨ ਜਾਂ ਗੁੱਡ ਸਟੈਂਡਿੰਗ ਸਰਟੀਫਿਕੇਟ ਸਪੀਡ ਪੋਸਟ ਰਾਹੀਂ ਹੀ ਭੇਜਿਆ ਜਾਵੇਗਾ ਤਾਂ ਜੋ ਵੈਰੀਫਿਕੇਸ਼ਨ ਸਮੇਂ ਸਿਰ ਅਤੇ ਸੁਰੱਖਿਅਤ ਪਹੁੰਚ ਸਕੇ।
ਬਿਨੈਕਾਰ ਨੂੰ ਐਸ.ਐਮ.ਐਸ. ਜਾਂ ਵੈਬਸਾਇਟ ਰਾਹੀਂ ਸਪੀਡ ਪੋਸਟ ਦਾ ਟਰੈਕਿੰਗ ਨੰਬਰ ਪ੍ਰਦਾਨ ਕੀਤਾ ਜਾਵੇਗਾ ਅਤੇ ਬਿਨੈਕਾਰ ਖੁੱਦ ਵੀ ਇਸਨੂੰ ਆਨਲਾਇਨ ਟਰੈਕ ਕਰ ਸਕੇਗਾ। ਇਹ ਸੁਵਿਧਾ ਬਿਨੈਕਾਰਾਂ ਨੂੰ ਫੌਰਨ ਵੈਰੀਫਿਕੇਸ਼ਨ ਦੇ ਪਹਿਲਾਂ ਤੋਂ ਚੱਲ ਰਹੇ ਸਿਸਟਮ ਵਿੱਚ ਵੱਧ ਤੋਂ ਵੱਧ ਪਾਰਦਰਸ਼ਤਾ ਅਤੇ ਜਲਦ ਤੋਂ ਜਲਦ ਦਸਤਾਵੇਜ ਭੇਜਣ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ