
ਸੂਬੇ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕਈ ਖ਼ਾਸ ਕਦਮ ਚੁੱਕੇ ਜਾ ਰਹੇ ਹਨ।
ਚੰਡੀਗੜ੍ਹ: ਸੂਬੇ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕਈ ਖ਼ਾਸ ਕਦਮ ਚੁੱਕੇ ਜਾ ਰਹੇ ਹਨ। ਸਿੱਖਿਆ ਵਿਭਾਗ ਇਸ ਸਬੰਧੀ ਲਗਾਤਾਰ ਤਿਆਰੀ ਕਰ ਰਿਹਾ ਹੈ। ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਗੁਣਵੱਤਾ ਦੇ ਨਾਲ-ਨਾਲ ਚੰਗੀਆਂ ਸਹੂਲਤਾਂ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ।
School Students
ਇਸ ਦੇ ਲਈ ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ 19,166 ਸਰਕਾਰੀ ਸਕੂਲਾਂ ਨੂੰ ਵੱਖ-ਵੱਖ ਜ਼ੋਨਾਂ ਤਹਿਤ ਵੰਡਣ ਦਾ ਫੈਸਲਾ ਕੀਤਾ ਹੈ। ਇਹਨਾਂ ਸਕੂਲਾਂ ਨੂੰ ਜ਼ੋਨਾਂ ਵਿਚ ਵੰਡਣ ਤੋਂ ਬਾਅਦ ਵੱਖ-ਵੱਖ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
Students
ਦੱਸ ਦਈਏ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਸਾਰੇ ਸਕੂਲ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਹਨ, ਇਸੇ ਸਮੇਂ ਦਾ ਲਾਭ ਲੈਂਦਿਆਂ ਵਿਭਾਗ ਸਕੂਲਾਂ ਦੇ ਢਾਂਚੇ ਨੂੰ ਪਹਿਲਾਂ ਨਾਲੋਂ ਬਿਹਤਰ ਬਣਾਉਣ ‘ਤੇ ਵਿਚਾਰ ਕਰ ਰਿਹਾ ਹੈ। ਇਸ ਦਾ ਬੱਚਿਆਂ ਦੀ ਪੜ੍ਹਾਈ ‘ਤੇ ਕੋਈ ਅਸਰ ਨਹੀਂ ਹੋਵੇਗਾ।
School
ਇਸ ਯੋਜਨਾ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਨੇ ਰਣਨੀਤੀ ਤਿਆਰ ਕਰ ਲਈ ਹੈ। ਸਕੂਲ ਖੁੱਲ੍ਹਣ ਤੋਂ ਬਾਅਦ ਇਸ ‘ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਦੇ ਤਹਿਤ ਸਕੂਲ ਦੀਆਂ ਅਸੁਰੱਖਿਅਤ ਇਮਾਰਤਾਂ ਨੂੰ ਖਾਲੀ ਕਰਵਾਇਆ ਜਾਵੇਗਾ ਅਤੇ ਉਹਨਾਂ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਵੇਗਾ। ਇਸ ਦੇ ਲਈ ਸਰਕਾਰ ਵੱਲੋਂ ਫੰਡ ਜਾਰੀ ਕੀਤਾ ਜਾਵੇਗਾ।
Government School
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਥਿਤੀ ਵਿਚ ਸੁਧਾਰ ਲਿਆਉਣ ਲਈ ਪਹਿਲਾਂ ਤੋਂ ਹੀ ਕੰਮ ਕੀਤੇ ਜਾ ਰਹੇ ਹਨ। ਇਸ ਦੇ ਚਲਦਿਆਂ ਹੁਣ ਤੱਕ ਸੂਬੇ ਦੇ ਕਈ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿਚ ਤਬਦੀਲ ਕੀਤਾ ਗਿਆ ਹੈ। ਇਹਨਾਂ ਸਕੂਲਾਂ ਵਿਚ ਬੱਚਿਆਂ ਨੂੰ ਨਵੀਆਂ ਤਕਨੀਕਾਂ ਦੇ ਜ਼ਰੀਏ ਸਿਖਲਾਈ ਦਿੱਤੀ ਜਾਂਦੀ ਹੈ।