
ਪੰਜਾਬ ਸਰਕਾਰ ਨੇ ਕੋਵਿਡ-19 ਦੇ ਵਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਸਿਵਲ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ-19 ਦੇ ਵਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਆਮ ਲੋਕਾਂ ਦੇ ਦਾਖਲੇ 'ਤੇ ਪਾਬੰਦੀ ਲਾ ਦਿੱਤੀ ਹੈ।
Corona Virus
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜੇ ਏਥੇ ਆਮ ਰਾਜ ਪ੍ਰਬੰਧ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਨੇ ਇਸ ਸਬੰਧੀ ਹੁਕਮ 'ਤੇ ਹਸਤਾਖਰ ਕਰ ਦਿੱਤੇ ਹਨ।
Coronavirus
ਅਤੇ ਇਹ ਹੁਕਮ ਤਰੁੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ। ਬੁਲਾਰੇ ਅਨੁਸਾਰ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦੀ ਸਥਿਤੀ 'ਚ ਵਧੀਕ ਸਕੱਤਰ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Corona Virus
ਬੁਲਾਰੇ ਅਨੁਸਾਰ ਕੋਈ ਵੀ ਜ਼ਰੂਰੀ ਡਾਕ ਆਦਿ ਸਵਾਗਤੀ ਕਾਂਉਂਟਰ 'ਤੇ ਤਾਇਨਾਤ ਕਰਮਚਾਰੀਆਂ ਦੇ ਹਵਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮੂਹ ਨਾਗਰਿਕਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਵਾਸਤੇ ਸਰਕਾਰ ਦੇ ਉਪਰਾਲਿਆਂ ਵਿੱਚ ਸਹਿਯੋਗ ਕਰਨ ਲਈ ਅਪੀਲ ਕੀਤੀ ਗਈ ਹੈ।