ਬਹਿਬਲ ਗੋਲੀ ਕਾਂਡ, ਕੇਸ ਦੀ ਸੁਣਵਾਈ 13 ਅਗੱਸਤ ਤਕ ਮੁਲਤਵੀ
Published : Jul 10, 2021, 8:52 am IST
Updated : Jul 10, 2021, 8:52 am IST
SHARE ARTICLE
Behbal Kalan Golikand
Behbal Kalan Golikand

ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦਸਿਆ ਕਿ ਬਹਿਬਲ ਗੋਲੀਕਾਂਡ 'ਚ ਪੇਸ਼ ਹੋਈ ਚਾਰਜਸ਼ੀਟ ਨੂੰ ਚੁਣੌਤੀ ਦੇਣ ਲਈ ਹਾਈ ਕੋਰਟ 'ਚ ਪਾਈ ਪਟੀਸ਼ਨ ਦੀ ਸੁਣਵਾਈ 2 ਸਤੰਬਰ ਨੂੰ ਹੋਣੀ ਹੈ।

ਕੋਟਕਪੂਰਾ (ਗੁਰਿੰਦਰ ਸਿੰਘ) : ਬਹਿਬਲ ਕਲਾਂ ਗੋਲੀਕਾਂਡ ਦੀ ਅੱਜ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਫ਼ਰੀਦਕੋਟ ਅਦਾਲਤ ਵਿਚ ਸੁਣਵਾਈ ਹੋਣੀ ਸੀ ਪਰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਅਦਾਲਤਾਂ ਦਾ ਕੰਮ ਬੰਦ ਕੀਤਾ ਹੋਇਆ ਹੈ ਜਿਸ ਕਰ ਕੇ ਅੱਜ ਇਸ ਕੇਸ ਸਬੰਧੀ ਕੋਈ ਸੁਣਵਾਈ ਨਾ ਹੋ ਸਕੀ। ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 13 ਅਗੱਸਤ ਨੂੰ ਨਿਸ਼ਚਤ ਕੀਤੀ ਹੈ।

Vijay partap singhVijay partap singh

ਇਹ ਵੀ ਪੜ੍ਹੋ -  ਭਾਰਤ ਤੋਂ ਦੁਬਈ ਜਾਣ ਵਾਲੀਆਂ ਉਡਾਣਾਂ ਲਈ ਬੁਕਿੰਗ ਸ਼ੁਰੂ, ਹਟਾਈ ਪਾਬੰਦੀ 

ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦਸਿਆ ਕਿ ਬਹਿਬਲ ਗੋਲੀਕਾਂਡ ਵਿਚ ਪੇਸ਼ ਹੋਈ ਚਾਰਜਸ਼ੀਟ ਨੂੰ ਚੁਣੌਤੀ ਦੇਣ ਲਈ ਹਾਈ ਕੋਰਟ ਵਿਚ ਪਾਈ ਪਟੀਸ਼ਨ ਦੀ ਸੁਣਵਾਈ 2 ਸਤੰਬਰ ਨੂੰ ਹੋਣੀ ਹੈ। ਦੱਸਣਯੋਗ ਹੈ ਕਿ ਬਹਿਬਲ ਗੋਲੀਕਾਂਡ ਵਿਚ ਹੁਣ ਤਕ 4 ਚਲਾਨ ਪੇਸ਼ ਹੋ ਚੁੱਕੇ ਹਨ ਜਦਕਿ 5ਵਾਂ ਚਲਾਨ ਪੇਸ਼ ਹੋਣ ਤੋਂ ਪਹਿਲਾਂ ਹੀ ਐਸਆਈਟੀ ਦੇ ਮੈਂਬਰ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਅਪਣਾ ਅਸਤੀਫ਼ਾ ਦੇ ਗਏ ਸਨ।

Captain Amarinder SinghCaptain Amarinder Singh

ਇਹ ਵੀ ਪੜ੍ਹੋ -  ਹੁਣ ਡਾਂਸ ਕਰਦੇ ਨਜ਼ਰ ਆਈ BJP MP ਪ੍ਰੱਗਿਆ ਠਾਕੁਰ, ਕੋਰਟ ਨੂੰ ਕਿਹਾ ਸੀ, 'ਬਿਮਾਰ ਹਾਂ'

ਪੰਜਾਬ ਸਰਕਾਰ ਨੇ ਬਹਿਬਲ ਕਾਂਡ ਦੀ ਪੜਤਾਲ ਲਈ ਹੁਣ ਨਵੀਂ ਤਿੰਨ ਮੈਂਬਰੀ ਨਵੀਂ ਜਾਂਚ ਟੀਮ ਦਾ ਗਠਨ ਕੀਤਾ ਹੈ, ਜਿਸ ਦੀ ਅਗਵਾਈ ਆਈ.ਜੀ. ਨੋਨਿਹਾਲ ਸਿੰਘ ਕਰ ਰਹੇ ਹਨ। ਇਸ ਜਾਂਚ ਟੀਮ ਵਿਚ ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਅਤੇ ਫ਼ਰੀਦਕੋਟ ਦੇ ਐਸ.ਐਸ.ਪੀ ਸਵਰਨਦੀਪ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement