
BJP ਵਲੋਂ ਪਾਰਟੀ 'ਚੋ ਕੱਢਣ ਤੇ ਜਵਾਬ ਦਿੰਦਿਆਂ ਜੋਸ਼ੀ ਨੇ ਆਖਿਆ ਸੀ ਕਿ ਕੀ ਕਿਸਾਨਾਂ ਦੇ ਮਸਲੇ ਚੁੱਕਣਾ ਗਲਤ ਹੈ?
ਚੰਡੀਗੜ੍ਹ: ਕਿਸਾਨਾਂ ਦੇ ਹੱਕ ਵਿਚ ਬੋਲਣ ਵਾਲੇ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।
Anil Joshi
ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਮਸਲੇ ’ਤੇ ਬੋਲ ਰਹੇ ਸਨ ਅਤੇ ਇਹ ਆਖ ਰਹੇ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਹੋਰ ਆਗੂ ਕਿਸਾਨਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਤਕ ਸਹੀ ਢੰਗ ਨਾਲ ਨਹੀਂ ਪਹੁੰਚਾ ਸਕੇ। ਇਸ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ।
Former Cabinet Minister Anil Joshi
BJP ਵਲੋਂ ਪਾਰਟੀ 'ਚੋ ਕੱਢਣ ਤੇ ਜਵਾਬ ਦਿੰਦਿਆਂ ਜੋਸ਼ੀ ਨੇ ਆਖਿਆ ਸੀ ਕਿ ਕੀ ਕਿਸਾਨਾਂ ਦੇ ਮਸਲੇ ਚੁੱਕਣਾ ਗਲਤ ਹੈ? ਉਹਨਾਂ ਆਖਿਆ ਸੀ ਕਿ ਉਨ੍ਹਾਂ ਨੂੰ ਪਾਰਟੀ ’ਚੋਂ ਕੱਢਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਅੱਜ ਉਨ੍ਹਾਂ ਨੂੰ ਛੇ ਸਾਲਾਂ ਲਈ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।