
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਕੇਵਲ ਮਾਰਕਫੈਡ ਤੋਂ ਮਹਿੰਗੀ ਖਾਦ ਖ਼ਰੀਦਣ ਦੇ ਫ਼ੁਰਮਾਨ ਨੂੰ ਵਾਪਸ ਲਵੇ ਸਰਕਾਰ।
ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਅਤੇ ਰੁਪਿੰਦਰ ਕੌਰ ਰੂਬੀ (Rupinder Kaur Ruby) ਐਮ ਐਲ ਏ ਬਠਿੰਡਾ ਨੇ ਕਿਸਾਨੀ ਨਾਲ ਜੁੜੀਆਂ ਸਹਿਕਾਰੀ ਸਭਾਵਾਂ ਨੂੰ ਕੇਵਲ ਮਾਰਕਫ਼ੈਡ (Markfed) ਤੋਂ ਹੀ ਮਹਿੰਗੀ ਖਾਦ ਖ਼ਰੀਦਣ ਲਈ ਮਜ਼ਬੂਰ ਕਰਨ ਦੇ ਕਾਂਗਰਸ ਸਰਕਾਰ (Congress Government) ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਵਾਂਗ ਧਨਾਡਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਪੰਜਾਬ ਦੀ ਕੈਪਟਨ ਸਰਕਾਰ ਪੇਂਡੂ ਸਹਿਕਾਰੀ ਸਭਾਵਾਂ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ।
ਇਹ ਵੀ ਪੜ੍ਹੋ - ਬਲੱਡ ਬੈਂਕ ਮੁਲਾਜ਼ਮ ਦਾ ਕਾਰਾ, ਖੂਨ ਦੇਣ ਤੋਂ ਕੀਤਾ ਮਨ੍ਹਾਂ, ਪੰਜ ਦਿਨਾਂ ਦੀ ਬੱਚੀ ਦੀ ਹੋਈ ਮੌਤ
Rupinder Kaur Ruby
ਸ਼ਨੀਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੇਂਡੂ ਸਹਿਕਾਰੀ ਸਭਾਵਾਂ ਕਿਸਾਨਾਂ ਅਤੇ ਆਮ ਲੋਕਾਂ ਦੇ ਵਿੱਤੀ ਸਹਿਯੋਗ ਨਾਲ ਹੋਂਦ ਵਿੱਚ ਆਈਆਂ ਸਨ ਅਤੇ ਕਿਸਾਨਾਂ ਦੇ ਸਹਿਯੋਗ ਕਰਕੇ ਇਹ ਸਭਾਵਾਂ ਵਿੱਤੀ ਤੌਰ ’ਤੇ ਕਾਫ਼ੀ ਮਜ਼ਬੂਤ ਸੰਸਥਾਵਾਂ ਬਣ ਗਈਆਂ ਹਨ, ਜਿਨਾਂ ਨੂੰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਾਰਕਫੈਡ ਦੇ ਰਾਹੀਂ ਲੁੱਟਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ - ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਵੇਖ ਨੌਜਵਾਨ ਨੇ ਘਰ 'ਚ ਬਣਾਇਆ ਸੋਲਰ ਸਾਈਕਲ
ਸੰਧਵਾਂ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਆਜ਼ਾਦਾਨਾ ਤੌਰ ’ਤੇ ਇਫ਼ਕੋ ਅਤੇ ਮਾਰਕਫ਼ੈਡ ਤੋਂ ਯੂਰੀਆ ਅਤੇ ਡਾਇਆ ਖ਼ਰੀਦ ਕੇ ਕਿਸਾਨਾਂ ਨੂੰ ਵੰਡਦੀਆਂ ਹਨ, ਜਿਸ ਨਾਲ ਸਿੱਧੇ ਤੌਰ ’ਤੇ ਕਿਸਾਨਾਂ ਤੇ ਸਭਾਵਾਂ ਨੂੰ ਵਿੱਤੀ ਲਾਭ ਹੁੰਦਾ ਹੈ, ਪਰ ਹੁੱਣ ਪੰਜਾਬ ਦੀ ਕੈਪਟਨ ਸਰਕਾਰ ਨੇ ਇਨਾਂ ਸਹਿਕਾਰੀ ਸਭਾਵਾਂ ਦੀ ਆਜ਼ਾਦੀ ਖ਼ਤਮ ਕਰਨ ਦਾ ਫ਼ੁਰਮਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਨੇ ਸਹਿਕਾਰੀ ਸਭਾਵਾਂ ਨੂੰ ਯੂਰੀਆ ਅਤੇ ਡਾਇਆ (DAP) ਖਾਦ ਕੇਵਲ ਤੇ ਕੇਵਲ ਮਾਰਕਫ਼ੈਡ ਤੋਂ ਖ਼ਰੀਦਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਫ਼ਕੋ ਤੋਂ ਖ਼ਰੀਦ ਬੰਦ ਕਰ ਦਿੱਤੀ ਹੈ।
Kultar Sandhwan
ਵਿਧਾਇਕ ਸੰਧਵਾਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਇਫ਼ਕੋ ਤੋਂ ਯੂਰੀਆ ਦਾ ਥੈਲਾ 250 ਰੁਪਏ ਦਾ ਖ਼ਰੀਦ ਕਰਦੀਆਂ ਹਨ, ਜਦੋਂ ਕਿ ਮਾਰਕਫ਼ੈਡ ਤੋਂ 254.65 ਰੁਪਏ ਖ਼ਰੀਦਣਾ ਪੈਂਦਾ ਹੈ ਅਤੇ ਇਸ ਤਰ੍ਹਾਂ ਕਿਸਾਨਾਂ ਨੂੰ ਪ੍ਰਤੀ ਥੈਲਾ ਕਰੀਬ 5 ਰੁਪਏ ਜ਼ਿਆਦਾ ਦੇਣੇ ਪੈ ਰਹੇ ਹਨ। ਇਸੇ ਤਰ੍ਹਾਂ ਡਾਇਆ ਦਾ ਥੈਲਾ ਇਫ਼ਕੋ 1176 ਰੁਪਏ ਵਿੱਚ ਦਿੰਦੀ ਹੈ, ਜਦੋਂ ਕਿ ਮਾਰਕਫ਼ੈਡ 1182 ਰੁਪਏ ਦਾ ਵੇਚਦੀ ਹੈ, ਜਿਸ ਲਈ ਕਿਸਾਨਾਂ ਨੂੰ ਪ੍ਰਤੀ ਥੈਲਾ 6 ਰੁਪਏ ਵਾਧੂ ਦੇਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਕੇਵਲ ਮਾਰਕਫ਼ੈਡ ਤੋਂ ਖਾਦ ਖ਼ਰੀਦਣ ਲਈ ਮਜ਼ਬੂਰ ਕਰਨ ਨਾਲ ਕਿਸਾਨਾਂ ’ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ, ਜਦੋਂ ਕਿ ਕਿਸਾਨੀ ਪਹਿਲਾਂ ਹੀ ਕਰਜ਼ਿਆਂ ਦੇ ਭਾਰ ਹੇਠ ਦੱਬੀ ਹੋਈ ਹੈ।
Markfed Punjab
ਆਪ ਆਗੂਆਂ ਨੇ ਕਿਹਾ ਕਿ ਇਸ ਸਮੇਂ ਮਰ ਰਹੀ ਖੇਤੀ ਨੂੰ ਬਚਾਉਣ ਲਈ ਸਹਿਕਾਰੀ ਸਭਾਵਾਂ ਦੀ ਅਹਿਮ ਭੂਮਿਕਾ ਹੈ ਕਿਉਂਕਿ ਸਹਿਕਾਰੀ ਸਭਾਵਾਂ ਖੇਤੀ ਲਈ ਲੋੜੀਂਦੀਆਂ ਖਾਦਾਂ ਤੇ ਹੋਰ ਸਾਧਨ ਸਸਤੀ ਕੀਮਤ ’ਤੇ ਕਿਸਾਨਾਂ ਨੂੰ ਉਪਲੱਬਧ ਕਰਾਉਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਹਿਕਾਰੀ ਸਭਾਵਾਂ ਨੂੰ ਕੇਵਲ ਮਾਰਕਫ਼ੈਡ ਤੋਂ ਖਾਦ ਖ਼ਰੀਦਣ ਲਈ ਮਜ਼ਬੂਰ ਕਰਨ ਦਾ ਫ਼ੈਸਲਾ ਪੰਜਾਬ ਸਰਕਾਰ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਅਤੇ ਇਫ਼ਕੋਂ ਤੋਂ 50 ਫ਼ੀਸਦੀ ਖਾਦ ਖ਼ਰੀਦਣ ਦੀ ਖੁੱਲ੍ਹ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ - ਸਿੱਖਾਂ ਨੇ ਪਾਕਿ ਦੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਕਰਵਾਇਆ ਜਾਣੂ
ਇਸ ਸਮੇਂ ਨੀਲ ਗਰਗ ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ, ਗੁਰਜੰਟ ਸਿੰਘ ਸਿਵੀਆਂ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ, ਰਕੇਸ਼ ਪੁਰੀ ਜਨਰਲ ਸਕੱਤਰ, ਨਵਦੀਪ ਸਿੰਘ ਜੀਦਾ ਸੂਬਾ ਮੀਤ ਪ੍ਰਧਾਨ ਲੀਗਲ ਸੈੱਲ, ਅਨਿਲ ਠਾਕੁਰ ਸਟੇਟ ਜੁਆਇੰਟ ਸਕੱਤਰ, ਐੱਮ ਐੱਲ ਜਿੰਦਲ ਕੈਸ਼ੀਅਰ, ਬਲਕਾਰ ਸਿੰਘ ਭੋਖੜਾ ਮੀਡੀਆ ਇੰਚਾਰਜ, ਅਮਰਦੀਪ ਰਾਜਨ ਜਿਲ੍ਹਾ ਪ੍ਰਧਾਨ ਯੂਥ ਵਿੰਗ, ਸੁਖਵੀਰ ਬਰਾੜ ਸੋਸ਼ਲ ਮੀਡੀਆ ਇੰਚਾਰਜ, ਚਿਮਨ ਲਾਲ ਹੈਪੀ ਆਦਿ ਹਾਜ਼ਰ ਸਨ।