ਗੁਰਦਵਾਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਰਤ ਸਰਕਾਰ ਤੁਰਤ ਖੋਲ੍ਹੇ: ਬਾਬਾ ਬਲਬੀਰ ਸਿੰਘ
Published : Jul 10, 2021, 11:44 pm IST
Updated : Jul 10, 2021, 11:44 pm IST
SHARE ARTICLE
image
image

ਗੁਰਦਵਾਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਰਤ ਸਰਕਾਰ ਤੁਰਤ ਖੋਲ੍ਹੇ: ਬਾਬਾ ਬਲਬੀਰ ਸਿੰਘ

ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ 

ਅੰਮ੍ਰਿਤਸਰ, 10 ਜੁਲਾਈ, (ਪ.ਪ.) :
ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਸਬੰਧੀ ਸੰਗਤਾਂ ਦੀ ਮੰਗ ਬਾਰੇ ਬੋਲਦਿਆਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਸ ਧਾਰਮਕ ਭਾਵਨਾ ਨੂੰ ਸਰਕਾਰਾਂ ਸੰਵੇਦਨਸ਼ੀਲਤਾ ਨਾਲ ਲੈਣ। ਉਨ੍ਹਾਂ ਕਿਹਾ ਦੇਸ਼ ਦੀ ਵੰਡ ਤੋਂ ਲੈ ਕੇ ਅੱਜ ਤਕ ਸੰਗਤਾਂ ਇਸ ਲਾਂਘੇ ਲਈ ਅਰਦਾਸਾਂ ਕਰਦੀਆਂ ਆ ਰਹੀਆਂ ਹਨ, ਪੰਜਾਬ ਸਰਕਾਰ ਵਲੋਂ ਸੂਬੇ ਅੰਦਰੋਂ ਕਰਫ਼ਿਊ ਤੇ ਹੋਰ ਪਾਬੰਦੀਆਂ ਚੁੱਕ ਲਈਆਂ ਗਈਆਂ ਹਨ। ਇਸ ਲਈ ਹੁਣ ਭਾਰਤ ਸਰਕਾਰ ਨੂੰ ਗੁਰਦਵਾਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਬਿਨਾਂ ਦੇਰੀ ਕੀਤਿਆਂ ਤੁਰਤ ਖੋਲ੍ਹ ਦੇਣਾ ਚਾਹੀਦਾ ਹੈ। ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਗੁਰਦਵਾਰਾ ਕਰਤਾਰਪੁਰ ਸਾਹਿਬ ਸਿੱਖਾਂ ਦੀਆਂ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਦੀ ਆਸਥਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸੰਗਤਾਂ ਦੀ ਮੰਗ ਨੂੰ ਪਾਕਿਸਤਾਨ ਤੇ ਹਿੰਦੋਸਤਾਨ ਦੀਆਂ ਸਰਕਾਰਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਹ ਕੇਵਲ ਸਿੱਖਾਂ ਲਈ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਨੂੰ ਇਸ ਸਥਾਨ ਤੋਂ ਮਿਹਨਤ, ਇਮਾਨਦਾਰੀ ਤੇ ਸੇਵਾ ਭਾਵਨਾ ਦੀ ਸੇਧ ਮਿਲਦੀ ਹੈ। ਬਾਬਾ ਬਲਬੀਰ ਸਿੰਘ ਅਕਾਲੀ ਨੇ ਇਤਿਹਾਸਕ ਹਵਾਲੇ ਦੇਂਦਿਆਂ ਕਿਹਾ ਕਿ ਹਰ ਪ੍ਰਧਾਨ ਮੰਤਰੀ ਨੇ ਦੇਸ਼ ਦੀ ਵੰਡ ਉਪਰੰਤ ਪੰਜਾਬ ਨਾਲ ਧੱਕਾ ਵਿਤਕਰਾ ਕੀਤਾ ਹੈ। ਅੱਜ ਸ੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਹੈ ਤੇ ਉਸ ਅੰਦਰੋਂ ਵੀ ਹੰਕਾਰ, ਹਾਊਮੇ ਦੇ ਉਬਾਲੇ ਵੱਜ ਰਹੇ ਹਨ, ਹੱਕੀ ਮੰਗਾਂ ਲਈ ਦਿੱਲੀ ਦੇ ਬਾਰਡਰਾਂ ਤੇ ਜੂਝਦੇ ਕਿਸਾਨਾਂ ਦੀਆਂ ਮੰਗਾਂ ਵੀ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਸਗੋਂ ‘ਸਿਆਸੀ ਪੈਂਤੜੇਬਾਜ਼ੀ ਨਾਲ ਕੇਂਦਰ ਗੱਲਬਾਤ ਲਈ ਤਿਆਰ ਹੈ, ਕਿਸਾਨ ਯੋਗ ਹੁਗਾਰਾ ਨਹੀਂ ਭਰ ਰਹੇ’ ਵਰਗੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਵਲੋਂ ਪਿਛਲੇ ਸਾਲ ਐਲਾਨ ਤੇ ਪ੍ਰਵਾਨ ਕੀਤਾ ਗਿਆ ਸੀ। ਭਾਰਤ ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ 703 ਏ.ਏ. ਦਾ ਨਾਮ ਬਦਲ ਕੇ ਸ੍ਰੀ ਗੁਰੂ ਨਾਨਕ ਮਾਰਗ ਹੋਵੇਗਾ। ਪਰ ਅੱਜ ਤਕ ਇਸ ਮਾਰਗ ਤੇ ਗੁਰੂ ਨਾਨਕ ਸਾਹਿਬ ਦੇ ਨਾਮ ਦਾ ਕੋਈ ਨਿਸ਼ਾਨ, ਹਵਾਲਾ, ਮੀਲ ਪੱਥਰ ਕੋਈ ਬੋਰਡ ਆਦਿ ਨਹੀਂ ਮਿਲਦਾ। ਇਸ ਮਾਰਗ ਤੇ ਛੇਤੀਂ ਤੋਂ ਛੇਤੀ ਬੋਰਡ ਆਦਿ ਲਾਏ ਜਾਣ। ਬਾਬਾ ਬਲਬੀਰ ਸਿੰਘ ਅਕਾਲੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਗੁਰਦਵਾਰਾ ਕਰਤਾਰਪੁਰ ਲਾਂਘਾ ਖੋਲ੍ਹ ਦੇਵੇ। ਉਨ੍ਹਾਂ ਨਾਲ ਹੀ ਕਿਹਾ ਕਿ ਹਰ ਸਾਲ ਦੀ ਤਰਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਗਿਆਰਵੇਂ ਮੁਖੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਸਲਾਨਾ ਬਰਸੀ ਦੇ ਗੁਰਮਤਿ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਮਨਾਏ ਜਾਣਗੇ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement