
ਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਪੁਲਿਸ ਸਿਆਸੀ ਦਬਾਅ 'ਚ ਕੰਮ ਕਰ ਰਹੀ ਹੈ - ਪੀੜਤ ਮਹਿਲਾ
ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਸਿਮਰਨਜੀਤ ਸਿੰਘ ਬੈਂਸ ਦੇ ਖਿਲਾਫ਼ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਪੀੜਿਤ ਮਹਿਲਾ ਵਲੋਂ ਅੱਜ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 6 ਦੇ ਬਾਹਰ ਪਹੁੰਚ ਕੇ ਬੈਂਸ ਖਿਲਾਫ਼ ਐਫਆਈਆਰ ਦਰਜ ਨਾ ਕਰਨ ਦੇ ਦੋਸ਼ ਲਗਾਉਂਦਿਆਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੀੜਤਾ ਦੇ ਨਾਲ ਕਈ ਅਕਾਲੀ ਵਰਕਰ ਵੀ ਮੌਕੇ 'ਤੇ ਮੌਜੂਦ ਰਹੇ।
Simarjit Singh Bains
ਇਸ ਦੌਰਾਨ ਪੁਲਿਸ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਪੀੜਤਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਪੁਲਿਸ ਸਿਆਸੀ ਦਬਾਅ 'ਚ ਕੰਮ ਕਰ ਰਹੀ ਹੈ ਅਤੇ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਨਹੀਂ ਕੀਤੀ ਜਾ ਰਹੀ, ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਬਿਜਲੀ ਨਾ ਹੋਣ ਦੀ ਦੁਹਾਈ ਦਿੱਤੀ ਜਾ ਰਹੀ ਹੈ।
ਇਹ ਵੀ ਪੜੋ - ਹਰਿਆਣਾ 'ਚ ਕਿਸਾਨਾਂ ਤੇ ਪੁਲਿਸ ਦੀ ਹੋਈ ਝੜਪ, ਤੋੜੀ ਬੈਰੀਕੇਡਿੰਗ, ਹਾਲਾਤ ਤਣਾਅਪੂਰਨ
ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਪੁਲਿਸ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਸਿਆਸੀ ਦਬਾਅ ਦੇ ਵਿਚ ਕੰਮ ਕਰ ਰਹੀ ਹੈ। ਬੈਂਸ ਦੇ ਖਿਲਾਫ ਹੁਣ ਤੱਕ ਐਫਆਈਆਰ ਦਰਜ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਉਹ ਐਫਆਈਆਰ ਦੀ ਕਾਪੀ ਲੈਣ ਆਏ ਸੀ ਪਰ ਉਨ੍ਹਾਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਲਾਈਟ ਨਹੀਂ ਹੈ ਜਿਸ ਕਾਰਨ ਐਫਆਈਆਰ ਦਰਜ ਨਹੀਂ ਕੀਤੀ ਗਈ।
simarjit singh bains
ਉਨ੍ਹਾਂ ਨੇ ਕਿਹਾ ਕਿ ਥਾਣੇ ਦੇ ਦੋਵੇਂ ਪਾਸੇ ਬਿਜਲੀ ਹੈ ਪਰ ਥਾਣੇ ਵਿਚ ਹੀ ਬਿਜਲੀ ਨਹੀਂ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਬੈਸ ਨੂੰ ਹਾਈ ਕੋਰਟ ਵਿਚ ਆਪ ਅਪੀਲ ਦਲੀਲ ਕਰਨ ਦਾ ਸਮਾਂ ਦੇ ਰਹੇ ਹਨ ਉੱਥੇ ਹੀ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀ ਨੇ ਕਿਹਾ ਕਿ ਥਾਣੇ ਵਿੱਚ ਬਿਜਲੀ ਨਹੀਂ ਹੈ ਅਤੇ ਬਿਜਲੀ ਆਉਣ ਤੋਂ ਬਾਅਦ ਐਫਆਈਆਰ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਕੋਰਟ ਵੱਲੋਂ ਪੁਲਿਸ ਨੂੰ ਬੈਂਸ ਸਮੇਤ ਹੋਰਨਾਂ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਸੀ।