ਪੰਜਾਬ ਵਿਚ ਕੋਵੀਸ਼ੀਲਡ ਮੁਕੀ ਅਤੇ ਕੋਵੈਕਸੀਨ ਦਾ ਇਕ
Published : Jul 10, 2021, 12:33 am IST
Updated : Jul 10, 2021, 12:33 am IST
SHARE ARTICLE
image
image

ਪੰਜਾਬ ਵਿਚ ਕੋਵੀਸ਼ੀਲਡ ਮੁਕੀ ਅਤੇ ਕੋਵੈਕਸੀਨ ਦਾ ਇਕ

ਵਾਇਰਸ ਦੇ ਬਦਲਦੇ ਸਰੂਪ ਦੀ ਜਾਂਚ ’ਚ ਵਾਧਾ 

ਚੰਡੀਗੜ੍ਹ, 9 ਜੁਲਾਈ (ਭੁੱਲਰ): ਪੰਜਾਬ ਵਿਚ ਕੋਵੀਸ਼ੀਲਡ ਮੁਕਣ ਅਤੇ ਕੋਵੈਕਸੀਨ ਦੇ ਸਿਰਫ਼ ਇਕ ਦਿਨ ਦੇ ਬਚੇ ਸਟਾਕ ਦੀ ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਕੇਂਦਰ ਵਲੋਂ ਵੈਕਸੀਨ ਦੀ ਸਪਲਾਈ ਵਧਾਏ ਜਾਣ ਦੀ ਲੋੜ ’ਤੇ ਜ਼ੋਰ ਦਿਤਾ। ਅਧਿਕਾਰੀਆਂ ਨੂੰ ਪੰਜਾਬ ਦੇ ਵੈਕਸੀਨ ਕੋਟੇ ਨੂੰ ਵਧਾਉਣ ਲਈ ਕੇਂਦਰ ਨਾਲ ਲਗਾਤਾਰ ਜ਼ੋਰਦਾਰ ਤਰੀਕੇ ਨਾਲ ਰਾਬਤਾ ਕਾਇਮ ਰੱਖਣ ਦੀਆਂ ਹਦਾਇਤਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਦੇ ਹੌਲੀ-ਹੌਲੀ ਖੁਲ੍ਹਣ ਅਤੇ ਇਨ੍ਹਾਂ ਨਾਲ ਜੁੜੇ ਲੋਕਾਂ ਨੂੰ ਘੱਟੋ-ਘੱਟ ਕੋਵਿਡ ਵੈਕਸੀਨ ਦੀ ਇਕ ਖ਼ੁਰਾਕ ਲੱਗੇ ਹੋਣ ਨੂੰ ਨਿਯਮਿਤ ਰੱਖਣ ਲਈ ਸਪਲਾਈ ਵਿਚ ਵਾਧਾ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਦਸਿਆ ਕਿ ਪੰਜਾਬ ਵਿਚ ਪਹਿਲਾਂ ਹੀ 83 ਲੱਖ ਦੇ ਕਰੀਬ ਯੋਗ ਵਿਅਕਤੀਆਂ (ਕੁਲ ਅਬਾਦੀ ਦਾ 27 ਫ਼ੀ ਸਦੀ ਦੇ ਕਰੀਬ) ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਵੈਕਸੀਨ ਦੇ ਸਟਾਕ ਦੀ ਵਰਤੋਂ ਸੁਲਝੇ ਤਰੀਕੇ ਨਾਲ ਬਿਨਾਂ ਵਿਅਰਥ ਗਵਾਏ ਕੀਤੀ ਜਾ ਰਹੀ ਹੈ। 
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਬਦਲਦੇ ਸਰੂਪਾਂ ਦੀ ਜਾਂਚ ਵਿਚ ਵਾਧਾ ਕਰਨ ਦੇ ਹੁਕਮ ਦਿਤੇ ਤਾਂ ਜੋ ਕੋਵਿਡ ਦੇ ਨਵੇਂ ਪ੍ਰਕਾਰ ਦੇ ਕੇਸਾਂ ਦੀ ਪਛਾਣ ਕੀਤੀ ਜਾ ਸਕੇ। ਇਸ ਨਾਲ ਹੀ ਮੁੱਖ ਮੰਤਰੀ ਨੇ ਮੋਹਾਲੀ ਦੇ ਰਿਜ਼ਨਲ ਇੰਸਟੀਚਿਊਟ ਆਫ਼ ਵਾਇਰੌਲੌਜੀ ਲਈ ਆਈ.ਸੀ.ਐਮ.ਆਰ. ਨਾਲ ਐਮ.ਓ.ਯੂ. ਪੂਰਾ ਕਰਨ ਦੇ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਦੇ ਵੀ ਹੁਕਮ ਦਿਤੇ। ਹਾਲਾਂਕਿ ਡੈਲਟਾ ਪਲਸ ਪ੍ਰਕਾਰ (ਮਈ ਮਹੀਨੇ ਦੀ ਸੈਂਪÇਲੰਗ ਦੇ ਆਧਾਰ ’ਤੇ ਪਹਿਲਾਂ ਆਏ ਦੋ ਕੇਸਾਂ ਤੋਂ ਇਲਾਵਾ) ਦੇ ਕੋਈ ਵੀ ਨਵੇਂ ਕੇਸ ਸੂਬੇ ਵਿਚ ਨਹੀਂ ਆਏ ਹਨ, ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਨੇ ਨਿਰਦੇਸ਼ ਦਿਤੇ ਕਿ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿਖੇ ਵਾਇਰਸ ਦੇ ਬਦਲਦੇ ਸਰੂਪਾਂ ਦੀ ਪਛਾਣ ਸਬੰਧੀ ਲੈਬਰਾਟਰੀ, ਜੋ ਕਿ ਪੀ.ਏ.ਟੀ.ਐਚ. ਦੀ ਮਦਦ ਨਾਲ ਤਿਆਰ ਹੋ ਰਹੀ ਹੈ, ਇਸੇ ਮਹੀਨੇ ਹਰ ਹਾਲਤ ਵਿਚ ਸ਼ੁਰੂ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement