ਆਪ ਦੀ ਸਰਕਾਰ ਬਣਨ ਤੇ ਪਹਿਲੀ ਹੀ ਕੈਬਨਿਟ ਮੀਟਿੰਗ 'ਚ ਰੱਦ ਹੋਣਗੇ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤੇ
Published : Jul 10, 2021, 5:22 pm IST
Updated : Jul 10, 2021, 5:22 pm IST
SHARE ARTICLE
Harpal Singh Cheema
Harpal Singh Cheema

ਸਰਕਾਰ ਦੀ ਅਣਗਹਿਲੀ ਕਾਰਨ ਉਦਯੋਗਾਂ ਨੂੰ ਹਰ ਰੋਜ਼ ਹੋ ਰਿਹਾ ਕਰੋੜਾਂ ਦਾ ਨੁਕਸਾਨ

ਚੰਡੀਗੜ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਉਦਯੋਗਾਂ ਨੂੰ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੇ ਦਿੱਤੇ ਤਾਨਾਸ਼ਾਹੀ ਹੁਕਮਾਂ ਦੀ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੀ ਗਲਤੀ ਕਾਰਨ ਬਿਜਲੀ ਦੀ ਹੋਈ ਘਾਟ ਦਾ ਹਰਜਾਨਾ ਪੰਜਾਬ ਦੇ ਵਪਾਰੀ ਅਤੇ ਕਿਸਾਨ ਭਰ ਰਹੇ ਹਨ ਕਿਉਂਕਿ ਬਿਜਲੀ ਨਾ ਆਉਣ ਕਾਰਨ ਜਿੱਥੇ ਉਦਯੋਗਾਂ ਨੂੰ 6 ਹਜ਼ਾਰ ਕਰੋੜ ਦੀ ਹਾਨੀ ਹੋਈ ਹੈ ਉਥੇ ਹੀ ਕਿਸਾਨਾਂ ਨੂੰ ਝੋਨੇ ਲਈ ਮਹਿੰਗੇ ਮੁੱਲ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ।

AAPAAP

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗਰਮੀ ਦੀ ਰੁੱਤ ਵਿੱਚ ਪੰਜਾਬ ਦੀ ਕੈਪਟਨ ਸਰਕਾਰ ਬਿਜਲੀ ਦੀ ਪੂਰਤੀ ਕਰਨ ਵਿੱਚ ਫ਼ੇਲ ਸਾਬਤ ਹੋਈ ਹੈ। ਨਾ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੀ ਹੈ ਅਤੇ ਨਾ ਹੀ ਉਦਯੋਗਾਂ ਨੂੰ। ਚੀਮਾ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਬਿਜਲੀ ਦਾ ਪ੍ਰਬੰਧ ਕਰਨ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰੱਬ ਦੇ ਆਸਰੇ ਬੈਠੀ ਹੈ ਕਿ ਰੱਬ ਮੀਂਹ ਪਾ ਦੇਵੇਗਾ ਅਤੇ ਬਿਜਲੀ ਦੀ ਮੰਗ ਘੱਟ ਜਾਵੇਗੀ। ਪਰ ਇੱਕ ਸੂਬੇ ਦੀ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਦੀ ਸਮੱਸਿਆਵਾਂ ਹੱਲ ਕਰਨ ਵਿੱਚ ਫ਼ੇਲ ਸਾਬਤ ਹੋਈ ਹੈ।

Harpal Singh Cheema Harpal Singh Cheema

ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਰੋਜ਼ ਉਦਯੋਗਾਂ ਨੂੰ ਉਤਪਾਦਨ ਬੰਦ ਰੱਖਣ ਦੇ ਫੁਰਮਾਨ ਜਾਰੀ ਕਰ ਰਹੀ ਹੈ, ਜਿਸ ਕਾਰਨ ਹੁਣ ਤੱਕ ਉਦਯੋਗਾਂ ਨੂੰ ਕਰੋੜਾਂ ਰੁਪਇਆਂ ਦਾ ਨੁਕਸਾਨ ਉਠਾਉਣਾ ਝੱਲਣਾ ਪੈ ਰਿਹਾ ਹੈ। ਸਰਕਾਰ ਉਦਯੋਗਾਂ ਨਾਲ ਧੱਕੇਸ਼ਾਹੀ ਵਾਲਾ ਵਰਤਾਓ ਕਰ ਰਹੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਬਰਦਾਸ਼ਤ ਨਹੀਂ ਕਰੇਗੀ। ਉਨਾਂ ਕਿਹਾ ਕਿ ਜੇ ਕਾਂਗਰਸ ਸਰਕਾਰ ਨੇ ਉਦਯੋਗਾਂ ਲਈ ਜਲਦੀ ਹੀ ਬਿਜਲੀ ਸਪਲਾਈ ਦਾ ਪ੍ਰਬੰਧ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਉਦਯੋਗਪਤੀਆਂ ਅਤੇ ਵਾਪਾਰੀਆਂ ਦੇ ਹੱਕਾਂ ਵਿੱਚ ਸੜਕਾਂ 'ਤੇ ਉਤਰੇਗੀ।

Harpal Singh Cheema and CM PunjabHarpal Singh Cheema and CM Punjab

ਬਿਜਲੀ ਦੀ ਘਾਟ ਲਈ ਅਕਾਲੀ ਭਾਜਪਾ ਸਰਕਾਰ ਵੱਲੋਂ ਪ੍ਰਾਈਵੇਟ ਪਾਵਰ ਪਲਾਂਟਾਂ ਨਾਲ ਕੀਤੇ ਗਏ ਸਮਝੌਤਿਆਂ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਬਾਦਲਾਂ ਵੱਲੋਂ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ। ਉਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਦੀ ਮਾਰ ਝੱਲ ਰਹੇ ਸੂਬੇ ਦੇ ਉਦਯੋਗਾਂ ਨੂੰ ਬਿਜਲੀ ਦੀ ਨਿਰੰਤਰ ਸਪਲਾਈ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੁਲਾਰੇ ਮਿਲੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement