ਸ਼ਹਿਰੀ ਸਵੱਛਤਾ ਦੇ ਮਾਮਲੇ 'ਚ ਪੰਜਾਬ ਚੋਟੀ ਦੇ ਸੂਬਿਆਂ ਵਿਚੋਂ ਮੋਹਰੀ : ਬ੍ਰਹਮ ਮਹਿੰਦਰਾ
Published : Jul 10, 2021, 12:59 am IST
Updated : Jul 10, 2021, 12:59 am IST
SHARE ARTICLE
image
image

ਸ਼ਹਿਰੀ ਸਵੱਛਤਾ ਦੇ ਮਾਮਲੇ 'ਚ ਪੰਜਾਬ ਚੋਟੀ ਦੇ ਸੂਬਿਆਂ ਵਿਚੋਂ ਮੋਹਰੀ : ਬ੍ਰਹਮ ਮਹਿੰਦਰਾ

ਚੰਡੀਗੜ੍ਹ, 9 ਜੁਲਾਈ  (ਭੁੱਲਰ) : ਦੇਸ਼ ਵਿਚ 88.18 ਫ਼ੀ ਸਦੀ ਸਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਦੇ ਮੁਕਾਬਲੇ ਪੰਜਾਬ ਦੀਆਂ 99.38 ਫ਼ੀ ਸਦੀ ਸਹਿਰੀ ਸਥਾਨਕ ਇਕਾਈਆਂ ਨੇ ਓ.ਡੀ.ਐਫ. (ਓਪਨ ਡੈਫੀਕੇਸ਼ਨ ਫਰੀ), ਓ.ਡੀ.ਐਫ.+ ਅਤੇ ਓ.ਡੀ.ਐਫ.++ ਦਰਜਾ ਹਾਸਲ ਕਰ ਕੇ ਸ਼ਹਿਰੀ ਸਵੱਛਤਾ ਲਈ ਦੇਸ਼ ਦੇ ਸਾਰੇ ਸੂਬਿਆਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਪੰਜਾਬ ਦੀਆਂ 163 ਯੂ.ਐਲ.ਬੀਜ਼ ਵਿਚੋਂ 162 ਯੂ.ਐਲ.ਬੀਜ਼, ਓ.ਡੀ.ਐਫ.+ ਜਾਂ ਓ.ਡੀ.ਐਫ.++ ਸਰਟੀਫ਼ੀਕੇਟ ਪ੍ਰਾਪਤ ਕਰਨ ਦੇ ਯੋਗ ਹੋ ਗਏ ਹਨ |
ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦਸਿਆ ਕਿ ਇਹ ਸਰਟੀਫ਼ੀਕੇਟ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਤੀਜੀ ਧਿਰ ਵਲੋਂ ਖੁਲ੍ਹੇ ਵਿਚ ਸ਼ੌਚ, ਵਿਅਕਤੀਗਤ, ਜਨਤਕ ਅਤੇ ਕਮਿਊਨਿਟੀ ਪਖਾਨਿਆਂ ਦੀ ਕਾਰਜਸ਼ੀਲਤਾ ਅਤੇ ਉਨ੍ਹਾਂ ਦੇ ਰੱਖ-ਰਖਾਵ ਦੀ ਸਥਿਤੀ ਦੀ ਜਾਂਚ ਕਰ ਕੇ ਮੁਲਾਂਕਣ ਕੀਤਾ ਜਾਂਦਾ ਹੈ | ਜਿਸ ਅਧੀਨ ਸਾਰੇ ਪਖਾਨੇ ਗੂਗਲ ਮੈਪ 'ਤੇ ਹੋਣੇ ਚਾਹੀਦੇ ਹਨ ਅਤੇ ਖੁਲ੍ਹੇ ਵਿਚ ਸ਼ੌਚ ਨਹੀਂ ਹੋਣਾ ਚਾਹੀਦਾ |
ਸ੍ਰੀ ਬ੍ਰਹਮ ਮਹਿੰਦਰਾ ਨੇ ਦਸਿਆ ਕਿ ਜੇਕਰ ਪੰਜਾਬ ਸੂਬੇ ਦੀ ਤੁਲਨਾ ਉੱਤਰੀ ਖੇਤਰ ਦੇ ਗੁਆਂਢੀ ਸੂਬਿਆਂ ਨਾਲ ਕੀਤੀ ਜਾਵੇ ਤਾਂ ਸੂਬੇ ਦੀਆਂ 99.38 ਫ਼ੀ ਸਦੀ ਯੂ.ਐਲ.ਬੀਜ਼ ਓ.ਡੀ.ਐਫ਼. +, ++ ਪ੍ਰਮਾਣਿਤ ਹਨ ਜਿਸ ਦੇ ਮੁਕਾਬਲੇ ਹਿਮਾਚਲ ਪ੍ਰਦੇਸ਼ ਦੀਆਂ 75.40 ਫ਼ੀ ਸਦੀ (46/61) ਯੂ.ਐਲ.ਬੀਜ਼ ਓ.ਡੀ.ਐਫ਼. +, ++ ਪ੍ਰਮਾਣਿਤ ਹਨ ਜਦਕਿ ਹਰਿਆਣਾ ਦੀਆਂ 81.60 ਫ਼ੀ ਸਦੀ (71/87), ਉਤਰਾਖੰਡ ਦੀਆਂ 88.89 ਫ਼ੀ ਸਦੀ (88/99), ਜੰਮੂ-ਕਸ਼ਮੀਰ ਦੀਆਂ 73.75 ਫ਼ੀ ਸਦੀ (59/80) ਅਤੇ ਦਿੱਲੀ ਦੀਆਂ 80 ਫ਼ੀ ਸਦੀ (4/5) ਪ੍ਰਮਾਣਿਤ ਹਨ | ਉਨ੍ਹਾਂ ਖੁਲਾਸਾ ਕਰਦਿਆਂ ਦਸਿਆ ਕਿ ਸਹਿਰੀ ਪੰਜਾਬ ਨੂੰ  2 ਅਕਤੂਬਰ, 2018 ਨੂੰ  ਵੀ ਓ.ਡੀ.ਐਫ਼. ਘੋਸ਼ਿਤ ਕੀਤਾ ਗਿਆ ਸੀ ਜਦੋਂ ਸਾਰੇ ਯੂ.ਐਲ.ਬੀਜ ਨੇ ਤੀਜੀ ਧਿਰ ਦੁਆਰਾ ਪ੍ਰਮਾਣਿਤ ਓ.ਡੀ.ਐਫ਼. ਦੀ ਪ੍ਰਮਾਣਿਕਤਾ ਹਾਸਲ ਕੀਤੀ ਸੀ | ਇਹ ਉਨ੍ਹਾਂ ਲੋਕਾਂ ਜਿਨ੍ਹਾਂ ਕੋਲ ਘਰੇਲੂ ਪਖਾਨੇ ਨਹੀਂ ਹਨ, ਨੂੰ  ਆਈ.ਐਚ.ਐਚ.ਐਲਜ਼ (ਇੰਡਵੀਜ਼ੂਅਲ ਹਾਊਸ ਹੋਲਡ ਲੈਟਰੀਨਜ਼) ਬਣਾਉਣ ਅਤੇ ਕਮਿਊਨਿਟੀ ਪਖਾਨਿਆਂ ਦੀ ਉਸਾਰੀ ਤੇ ਵਰਤੋਂ ਕਰਨ ਅਤੇ ਜਨਤਕ ਪਖਾਨਿਆਂ ਦੀ ਉਸਾਰੀ ਤੇ ਸਾਂਭ-ਸੰਭਾਲ ਲਈ ਉਤਸ਼ਾਹਤ ਕਰਨ ਨਾਲ ਸੰਭਵ ਹੋਇਆ ਹੈ | ਸਥਾਨਕ ਸਰਕਾਰਾਂ ਮੰਤਰੀ ਨੇ ਅੱਗੇ ਦਸਿਆ ਕਿ ਦੇਸ਼ ਦੀਆਂ ਸਾਰੀਆਂ ਮਿਊਾਸਪਲ ਇਕਾਈਆਂ ਨੂੰ  ਖੁਲ੍ਹੇ ਵਿਚ ਸ਼ੌਚ ਮੁਕਤ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਭਾਰਤ ਸਰਕਾਰ ਨੇ ਹੁਣ ਉੱਚ ਪਧਰੀ ਸਰਟੀਫ਼ੀਕੇਟ ਜਿਵੇਂ ਓ.ਡੀ.ਐਫ਼.+ ਅਤੇ ਓ.ਡੀ.ਐਫ਼.++ ਦੇ ਆਧਾਰ 'ਤੇ ਸੂਬਿਆਂ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿਤਾ ਹੈ | ਇਸ ਪ੍ਰਕਿਰਿਆ ਦੌਰਾਨ ਹਾਲ ਹੀ ਵਿਚ ਤੀਜੀ ਧਿਰ ਦੇ ਮੁਲਾਂਕਣ ਰਾਹੀਂ ਮਕਾਨ ਉਸਾਰੀ ਅਤੇ ਸਹਿਰੀ ਮਾਮਲਿਆਂ ਬਾਰੇ ਮੰਤਰਾਲੇ ਵਲੋਂ 4374 ਸ਼ਹਿਰੀ ਸਥਾਨਕ ਇਕਾਈਆਂ ਦਾ ਖੁਲ੍ਹੇ ਵਿਚ ਸ਼ੌਚ ਮੁਕਤ/ਓ.ਡੀ.ਐਫ਼ +/ਓ.ਡੀ.ਐਫ਼ ++ ਸਰਟੀਫ਼ੀਕੇਟ ਲਈ ਮੁਲਾਂਕਣ ਕੀਤਾ ਗਿਆ | ਦੇਸ਼ ਭਰ ਵਿਚ, 88.18 ਫ਼ੀ ਸਦੀ ਯੂ.ਐਲ.ਬੀਜ਼ ਨੇ ਓ.ਡੀ.ਐਫ਼.+ ਅਤੇ ਓ.ਡੀ.ਐਫ਼.++ ਪ੍ਰਮਾਣਿਕਤਾ ਹਾਸਲ ਕੀਤੀ |
 

SHARE ARTICLE

ਏਜੰਸੀ

Advertisement

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM

Sukhpal Khaira ਤੇ Manish Tewari ਦੇ ਬਿਆਨਾਂ 'ਤੇ ਖਜ਼ਾਨਾ ਮੰਤਰੀ ਦਾ ਜਵਾਬ, "ਦੇਸ਼ ਨੂੰ ਪਾੜਨ ਵਾਲੇ ਬਿਆਨ ਨਾ ਦਿੱਤੇ

24 May 2024 2:19 PM

Beant Singh ਦੇ ਪੁੱਤਰ ਦਾ Hans Raj Hans ਤੇ Karamjit Anmol ਨੂੰ Challenge, ਕਿਸੇ ਅਕਾਲੀ ਦਲ ਨਾਲ ਕਿਉਂ ਨਹੀਂ..

24 May 2024 2:13 PM

Amritpal ਬਾਰੇ ਦੇਖੋ Khadur Sahib ਦੇ ਆਮ ਲੋਕ ਕੀ ਕਹਿੰਦੇਹਵਾ ਹਵਾਈ ਨਹੀਂ ਗਰਾਉਂਡ ਤੋਂ ਦੇਖੋ ਕਿਹੜਾ ਲੀਡਰ ਮਜਬੂਤ

24 May 2024 1:00 PM
Advertisement