ਪੰਜਾਬ ਪੁਲਿਸ ਨੇ MP ’ਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦਾ ਇਹ ਤੀਜਾ ਮਡਿਊਲ ਕੀਤਾ ਬੇਨਕਾਬ
Published : Jul 10, 2021, 7:22 pm IST
Updated : Jul 10, 2021, 7:22 pm IST
SHARE ARTICLE
Punjab Police exposes another MP's illegal arms supply network
Punjab Police exposes another MP's illegal arms supply network

ਦੇਸ਼ ਭਰ ਦੇ ਗੈਂਗਸਟਰਾਂ ਤੇ ਅਪਰਾਧੀਆਂ ਨੂੰ ਹਥਿਆਰਾਂ ਦੀ ਸਪਲਾਈ ਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼।

ਚੰਡੀਗੜ: ਪੰਜਾਬ ਪੁਲਿਸ (Punjab Police) ਨੇ ਅੱਜ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (MP) ਅਧਾਰਤ ਗੈਰਕਾਨੂੰਨੀ ਹਥਿਆਰਾਂ (Illegal Weapons) ਦੀ ਸਪਲਾਈ ਦੇ ਨੈਟਵਰਕ (Supply Network) ਦਾ ਪਰਦਾਫਾਸ਼ ਕਰਕੇ ਇਸਦੇ ਮੁੱਖ ਸਪਲਾਇਰ ਨੂੰ ਗਿ੍ਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ।

ਇਹ ਵੀ ਪੜ੍ਹੋ - ਘਰ ਦੀ ਰਾਖੀ ਲਈ ਨੌਕਰ ਨੂੰ ਦਿੱਤੀ ਸੀ ਚਾਬੀ, 5 ਕਰੋੜ ਦਾ ਮਾਲ ਲੁੱਟ ਕੇ ਉਹ ਹੋਇਆ ਫਰਾਰ, 2 ਗ੍ਰਿਫ਼ਤਾਰ

ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਦਿਨਕਰ ਗੁਪਤਾ ਨੇ ਦੱਸਿਆ ਕਿ ਬੜਵਾਨੀ, ਮੱਧ ਪ੍ਰਦੇਸ਼ ਤੋਂ ਪਿੰਡ ਉਮਰਤੀ ਦਾ ਵਸਨੀਕ ਸਵੀਟੀ ਸਿੰਘ ਬਿਹਤਰ ਕੁਆਲਟੀ ਦੇ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਇਨਾਂ ਹਥਿਆਰਾਂ ਦੀ ਪੰਜਾਬ ਤੇ ਉੱਤਰੀ ਭਾਰਤ ਦੇ ਹੋਰਨਾਂ ਰਾਜਾਂ ਨੂੰ ਸਪਲਾਈ ਕਰਨ ਵਿੱਚ ਸ਼ਾਮਲ ਸੀ। ਉਨਾਂ ਦੱਸਿਆ ਕਿ ਕਪੂਰਥਲਾ ਪੁਲਿਸ ਨੇ ਉਸ ਕੋਲੋਂ ਤਿੰਨ .32 ਬੋਰ ਪਿਸਤੌਲ ਅਤੇ 3 ਮੈਗਜ਼ੀਨ ਵੀ ਬਰਾਮਦ ਕੀਤੇ ਹਨ।

DGP Punjab Dinkar GuptaDGP Punjab Dinkar Gupta

ਗੌਰਤਲਬ ਹੈ ਕਿ ਇਹ ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਦੌਰਾਨ ਬੇਨਕਾਬ ਕੀਤਾ ਗਿਆ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਮੱਧ ਪ੍ਰਦੇਸ਼ ਦਾ ਅਜਿਹਾ ਤੀਜਾ ਮਡਿਊਲ ਹੈ। ਇਸ ਤੋਂ ਪਹਿਲਾਂ, ਅੰਮਿ੍ਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਜੋ ਪੰਜਾਬ ਵਿੱਚ ਗੈਂਗਸਟਰਾਂ, ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ, ਦੀ ਗਿ੍ਫ਼ਤਾਰੀ ਨਾਲ ਅਜਿਹੇ ਦੋ ਮਡਿਊਲਾਂ ਦਾ ਪਰਦਾਫਾਸ਼ ਕੀਤਾ ਸੀ, ਜਿਨਾਂ ਵਿੱਚ ਐਮ.ਪੀ. ਦੀ ਇੱਕ ਗੈਰ ਕਾਨੂੰਨੀ ਸਮਾਲ ਆਰਮਜ਼ ਮੈਨੂਫੈਕਚਰਿੰਗ ਇਕਾਈ ਵੀ ਸ਼ਾਮਲ ਸੀ। 

PHOTOPHOTO

ਉਨਾਂ ਦੱਸਿਆ ਕਿ ਫੜੇ ਗਏ ਲੁਟੇਰਿਆਂ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਅਧਾਰਤ ਤਸਕਰ ਸਵੀਟੀ ਸਿੰਘ ਕੋਲੋਂ ਹਥਿਆਰਾਂ ਦੀ ਸਪਲਾਈ ਲੈ ਰਹੇ ਸਨ ਅਤੇ ਡਕੈਤੀਆਂ ਤੇ ਲੁੱਟਮਾਰ, ਪੈਟਰੌਲ ਪੰਪਾਂ ਅਤੇ ਕਿਸਾਨਾਂ ਤੋਂ ਪੈਸੇ ਖੋਹਣ ਦੀ ਸਾਜਿਸ਼ ਰਚ ਰਹੇ ਸਨ।

ਇਹ ਵੀ ਪੜ੍ਹੋ - Tokyo Olympics: ਪਹਿਲਵਾਨ Seema Bisla ਨੇ ਬਿਮਾਰ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਦੀ ਜਤਾਈ ਉਮੀਦ

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ ’ਤੇ ਕਪੂਰਥਲਾ ਪੁਲਿਸ ਨੇ ਸਵੀਟੀ ਸਿੰਘ ਦੇ ਗਿ੍ਫਤਾਰੀ ਵਾਰੰਟ ਹਾਸਲ ਕੀਤੇ ਅਤੇ ਐਮ.ਪੀ. ਪੁਲਿਸ ਨਾਲ ਤਾਲਮੇਲ ਉਪਰੰਤ ਕਪੂਰਥਲਾ ਤੋਂ ਇੱਕ ਵਿਸ਼ੇਸ਼ ਪੁਲਿਸ ਟੀਮ ਨੂੰ ਸਵੀਟੀ ਸਿੰਘ ਦੀ ਗਿ੍ਫ਼ਤਾਰੀ ਲਈ ਬੜਵਾਨੀ ਜ਼ਿਲੇ ਵਿੱਚ ਭੇਜਿਆ ਗਿਆ।ਉਨਾਂ ਦੱਸਿਆ ਕਿ ਠੋਸ ਕੋਸ਼ਿਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਨੇ ਐਮਪੀ ਪੁਲਿਸ ਨਾਲ ਤਾਲਮੇਲ ਜ਼ਰੀਏ ਸਵੀਟੀ ਸਿੰਘ ਨੂੰ ਗਿ੍ਫਤਾਰ ਕਰ ਲਿਆ । ੳਨਾਂ ਇਹ ਵੀ ਦੱਸਿਆ ਕਿ ਸਵੀਟੀ ਸਿੰਘ ਨੇ ਗਿ੍ਫ਼ਤਾਰੀ ਤੋਂ ਬਚਣ ਲਈ  ਨਰਮਦਾ ਨਦੀ ਪਾਰ ਕਰਕੇ ਮਹਾਰਾਸ਼ਟਰ ਦੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਇੱਕ ਅਸਫ਼ਲ ਕੋਸ਼ਿਸ਼ ਵੀ ਕੀਤੀ ਸੀ।

ਇਹ ਵੀ ਪੜ੍ਹੋ - ਮੁਅੱਤਲ ਹੋਏ ਛੱਤੀਸਗੜ੍ਹ ਦੇ IPS ਅਧਿਕਾਰੀ ਖ਼ਿਲਾਫ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ

ਡੀਜੀਪੀ ਨੇ ਇਨਾਂ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਇਕਾਈਆਂ ਅਤੇ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਲਈ ਮੱਧ ਪ੍ਰਦੇਸ਼ ਪੁਲਿਸ ਦਾ ਧੰਨਵਾਦ ਕੀਤਾ। ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਸਵੀਟੀ ਨੇ ਖੁਲਾਸਾ ਕੀਤਾ ਸੀ ਕਿ ਉਹ ਅਤੇ ਉਸਦਾ ਵੱਡਾ ਭਰਾ ਸੁਮੇਰ ਸਿੰਘ ਕਈ ਸਾਲਾਂ ਤੋਂ ਹਥਿਆਰਾਂ ਦੇ ਇਸ ਨਿਰਮਾਣ ਅਤੇ ਸਪਲਾਈ ਕਾਰੋਬਾਰ ਵਿੱਚ ਸ਼ਾਮਲ ਸਨ ਅਤੇ ਉਹ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪਿਸਤੌਲਾਂ ਦੀਆਂ ਵੀਡੀਓ ਅਪਲੋਡ ਕਰਦੇ ਸਨ ਅਤੇ ਇਸ ਤਰਾਂ ਪੰਜਾਬ ਦੇ ਲੱੁਟਾਂ ਖੋਹਾਂ ਕਰਨ ਵਾਲੇ ਮੌਜੂਦਾ ਮਡਿਊਲ ਨੇ ਉਨਾਂ ਨਾਲ ਸੰਪਰਕ ਕੀਤਾ।

PHOTOPunjab Police

ਉਨਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਪਤਾ ਚੱਲਿਆ ਹੈ ਕਿ ਸਵੀਟੀ ‘ਅਜ਼ਾਦ ਗਰੁੱਪ ਮੁੰਜਰ’ ਦੇ ਨਾਮ ‘ਤੇ ਇੱਕ ਯੂ-ਟਿਊਬ ਚੈਨਲ ਚਲਾ ਰਿਹਾ ਸੀ ਜਿਸ ‘ਤੇ ਉਹ ਆਪਣੇ ਗੈਰ ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਦਾ ਸੀ ਅਤੇ ਜਦੋਂ ਖਰੀਦਦਾਰ ਕੀਮਤ ਬਾਰੇ ਪੁੱਛਦੇ ਸਨ ਤਾਂ ਇਹ ਗਰੁੱਪ ਆਪਣਾ ਵਟਸਐਪ ਨੰਬਰ ਸਾਂਝਾ ਕਰਦਾ ਸੀ।

ਇਹ ਵੀ ਪੜ੍ਹੋ - ਬਲੱਡ ਬੈਂਕ ਮੁਲਾਜ਼ਮ ਦਾ ਕਾਰਾ, ਖੂਨ ਦੇਣ ਤੋਂ ਕੀਤਾ ਮਨ੍ਹਾਂ, ਪੰਜ ਦਿਨਾਂ ਦੀ ਬੱਚੀ ਦੀ ਹੋਈ ਮੌਤ

ਖੱਖ ਨੇ ਦੱਸਿਆ ਕਿ ਸਵੀਟੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਨਾਂ ਦੇ ਪਿੰਡ ਉਮਰਤੀ ਵਿੱਚ 40-45 ਦੇ ਕਰੀਬ ਘਰਾਂ ਵਿੱਚੋਂ 20 ਤੋਂ ਵੱਧ ਘਰ ਗੈਰ ਕਾਨੂੰਨੀ ਹਥਿਆਰਾਂ, ਖ਼ਾਸਕਰ .30 ਬੋਰ ਅਤੇ .32 ਬੋਰ ਪਿਸਤੌਲਾਂ ਦੇ ਨਿਰਮਾਣ ਅਤੇ ਵਿਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਫੱਤੂਢੀਂਗਾ ਕਪੂਰਥਲਾ ਵਿਖੇ ਆਈ.ਪੀ.ਸੀ. ਦੀ ਧਾਰਾ 399 ਅਤੇ 402 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 81 ਮਿਤੀ 30-06-21 ਪਹਿਲਾਂ ਹੀ ਦਰਜ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement