
22 ਜੁਲਾਈ ਤੋਂ 200 ਕਿਸਾਨ ਕਰਨਗੇ ਸੰਸਦ ਕੋਲ ਧਰਨਾ ਪ੍ਰਦਰਸ਼ਨ
ਨਵੀਂ ਦਿੱਲੀ - ਕਿਸਾਨਾਂ ਦਾ ਕਿਸਾਨ ਅੰਦੋਲਨ ਪੂਰੇ ਜੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਨਾਮ ਨਹੀਂ ਲੈ ਰਹੀ ਹੈ। ਕਿਸਾਨ ਅੰਦੋਲਨ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ ਕਿਹਾ ਹੈ ਕਿ ਜੇਕਰ ਭਾਰਤ ਸਰਕਾਰ ਖੇਤੀ ਕਾਨੂੰਨਾਂ ’ਤੇ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਅਸੀਂ ਗੱਲਬਾਤ ਕਰਨ ਲਈ ਤਿਆਰ ਹਾਂ।
ਹੋਰ ਪੜ੍ਹੋ - ਬਲੱਡ ਬੈਂਕ ਮੁਲਾਜ਼ਮ ਦਾ ਕਾਰਾ, ਖੂਨ ਦੇਣ ਤੋਂ ਕੀਤਾ ਮਨ੍ਹਾਂ, ਪੰਜ ਦਿਨਾਂ ਦੀ ਬੱਚੀ ਦੀ ਹੋਈ ਮੌਤ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 22 ਤਾਰੀਖ਼ ਨੂੰ ਸਾਡਾ ਦਿੱਲੀ ਜਾਣ ਦਾ ਪ੍ਰੋਗਰਾਮ ਤੈਅ ਹੈ। ਟਿਕੈਤ ਨੇ ਕਿਹਾ ਕਿ 22 ਜੁਲਾਈ ਤੋਂ ਸੰਸਦ ਦਾ ਸੈਸ਼ਨ ਸ਼ੁਰੂ ਹੋਵੇਗਾ। 22 ਜੁਲਾਈ ਤੋਂ ਸਾਡੇ 200 ਕਿਸਾਨ ਸੰਸਦ ਕੋਲ ਧਰਨਾ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੰਯੁਕਤ ਰਾਸ਼ਟਰ (ਯੂ. ਐੱਨ.) ’ਚ ਲੈ ਕੇ ਜਾਣ ਦੀ ਗੱਲ ’ਤੇ ਸਫ਼ਾਈ ਵੀ ਦਿੱਤੀ ਹੈ।
ਇਹ ਵੀ ਪੜ੍ਹੋ - ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਵੇਖ ਨੌਜਵਾਨ ਨੇ ਘਰ 'ਚ ਬਣਾਇਆ ਸੋਲਰ ਸਾਈਕਲ
Farmers Protest
ਉਹਨਾਂ ਕਿਹਾ ਕਿ ਮੈਂ ਇਹ ਨਹੀਂ ਕਿਹਾ ਸੀ ਖੇਤੀ ਕਾਨੂੰਨਾਂ ਨੂੰ ਲੈ ਕੇ ਯੂ. ਐੱਨ. ਜਾਵਾਂਗੇ। ਅਸੀਂ ਕਿਹਾ ਸੀ ਕਿ 26 ਜਨਵਰੀ ਦੀ ਘਟਨਾ ਦੀ ਨਿਰਪੱਖ ਜਾਂਚ ਹੋਵੇ। ਜੇਕਰ ਇੱਥੋਂ ਦੀ ਏਜੰਸੀ ਜਾਂਚ ਨਹੀਂ ਕਰ ਰਹੀ ਹੈ ਤਾਂ ਕੀ ਅਸੀਂ ਯੂ. ਐੱਨ. ’ਚ ਜਾਈਏ? ਇਸ ਤੋਂ ਪਹਿਲਾਂ ਟਿਕੈਤ ਨੇ ਕਿਹਾ ਸੀ ਕਿ ਜੇਕਰ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਅਸੀਂ ਤਿਆਰ ਹਾਂ ਪਰ ਉਨ੍ਹਾਂ ਨੂੰ ਕੋਈ ਸ਼ਰਤ ਨਹੀਂ ਰੱਖਣੀ ਚਾਹੀਦੀ।