ਹੁਣ ਸਕੂਲਾਂ ’ਚ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ : ਵਿਜੈ ਇੰਦਰ ਸਿੰਗਲਾ
Published : Jul 10, 2021, 11:38 pm IST
Updated : Jul 10, 2021, 11:38 pm IST
SHARE ARTICLE
image
image

ਹੁਣ ਸਕੂਲਾਂ ’ਚ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ : ਵਿਜੈ ਇੰਦਰ ਸਿੰਗਲਾ

ਚੰਡਗੀੜ੍ਹ, 10 ਜੁਲਾਈ (ਸੱਤੀ) : ਪੰਜਾਬ ਦੇ ਸਕੂਲ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਮਾਰਟ ਪਲੇਅਗਰਾਊਂਡ ਤਿਆਰ ਕਰਨ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦਸਿਆ ਕਿ ਸਿਖਿਆ ਵਿਭਾਗ ਨੇ ਸਮਾਰਟ ਪਲੇਅਗਰਾਊਂਡ ਪ੍ਰਾਜੈਕਟ ਦੇ ਪਹਿਲੇ ਗੇੜ ਵਿਚ ਪ੍ਰਾਇਮਰੀ ਅਤੇ ਮਿਡਲ ਸਕੂਲਾਂ ’ਚ ਸਮਾਰਟ ਪਲੇਅਗਰਾਊਂਡ ਤਿਆਰ ਕਰਨ ਲਈ 9.10 ਕਰੋੜ ਰੁਪਏ ਮਨਜ਼ੂਰ ਕੀਤੇ ਹਨ।
ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਿਵੇਂ ਉਨ੍ਹਾਂ ਦੀ ਸਰਕਾਰ ਵਲੋਂ ਸਮਾਰਟ ਸਕੂਲ ਨੀਤੀ ਪੇਸ਼ ਕਰਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ ’ਤੇ ਸੁਧਾਰ ਕੀਤਾ ਗਿਆ ਹੈ, ਉਸੇ ਤਰ੍ਹਾਂ ਹੁਣ ਸਮਾਰਟ ਪਲੇਅਗਰਾਊਂਡ ਵਿਕਸਿਤ ਕਰਨ ਦਾ ਪ੍ਰੋਜੈਕਟ ਸੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਪਾਠਕ੍ਰਮ ਦੀਆਂ ਗਤੀਵਿਧੀਆਂ ਦੇ ਨਾਲ ਨਾਲ ਖੇਡਾਂ ਅਤੇ ਗ਼ੈਰ ਵਿਦਿਅਕ ਗਤੀਵਿਧੀਆਂ ਵੀ ਓਨੀਆਂ ਹੀ ਮਹੱਤਵਪੂਰਨ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਵੀ ਭਰਦੀਆਂ ਹਨ ਕਿਉਂਕਿ ਇਕ ਖਿਡਾਰੀ ਹਮੇਸ਼ਾ ਸਕਾਰਾਤਮਕ ਰਵੱਈਏ ਅਤੇ ਦਿ੍ਰੜ ਮਨੋਬਲ ਨੂੰ ਕਾਇਮ ਰੱਖਦਾ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਕੂਲ ਸਿੱਖਿਆ ਦੇ ਹਰ ਖੇਤਰ ਵਿਚ ਵਿਕਾਸ ਨੂੰ ਯਕੀਨੀ ਬਣਾਇਆ ਹੈ ਜੋ ਕਿ ਵਿਦਿਆਰਥੀਆਂ ਅਤੇ ਸਿੱਖਿਆ ਵਿਭਾਗ ਦੀ ਸਫਲਤਾ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਕਿਹਾ ਕਿ ਹੋਰ ਪ੍ਰਾਪਤੀਆਂ ਤੋਂ ਇਲਾਵਾ ਪੰਜਾਬ ਨੂੰ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਵਿੱਚ ਚੋਟੀ ਦਾ ਸਥਾਨ ਮਿਲਿਆ। ਇਹ ਰੈਕਿੰਗ ਕੇਂਦਰ ਸਰਕਾਰ ਵਲੋਂ ਸਕੂਲ ਸਿੱਖਿਆ ਦੇ 70 ਮਾਪਦੰਡਾਂ ਦੇ ਅਧਾਰ ’ਤੇ ਜਾਰੀ ਕੀਤੀ ਗਈ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਵੀਂਆਂ ਪਹਿਲਕਦਮੀਆਂ ਅਤੇ ਸੁਧਾਰਾਂ ਦੀ ਸੁਰੂਆਤ ਕਰਨ ਤੋਂ ਇਲਾਵਾ, ਉਨ੍ਹਾਂ ਦੀ ਸਰਕਾਰ ਨੇ ਸਿੱਖਿਆ ਖੇਤਰ ਦੇ ਹਰ ਪ੍ਰਬੰਧਕੀ ਪੜਾਅ ‘ਤੇ ਪਾਰਦਰਸਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਦੇ ਆਧਾਰ ‘ਤੇ 21,000 ਤੋਂ ਵੱਧ ਤਬਾਦਲੇ ਕੀਤੇ ਗਏ ਹਨ। ਇਹ ਨੀਤੀ ਅਧਿਆਪਕਾਂ ਨੂੰ ਸਿਰਫ ਉਨ੍ਹਾਂ ਦੀ ਕਾਰਗੁਜਾਰੀ ਦੇ ਆਧਾਰ ’ਤੇ ਆਪਣੀਆਂ ਪਸੰਦ ਦੀਆਂ ਥਾਵਾਂ ’ਤੇ ਬਦਲੀ ਕਰਵਾਉਣ ਦੇ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਪਿਆਂ ਨੇ ਵੀ ਸਰਕਾਰੀ ਸਕੂਲਾਂ ਵਿੱਚ ਭਰੋਸਾ ਜਤਾਇਆ ਹੈ ਅਤੇ ਲਗਭਗ 5.5 ਲੱਖ ਬੱਚਿਆਂ ਨੇ ਨਿੱਜੀ ਸਕੂਲਾਂ ’ਚੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ।

SHARE ARTICLE

ਏਜੰਸੀ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement