
ਅਕਾਲੀ ਦਲ ਨੇ ਚਰਨਜੀਤ ਸਿੰਘ ਬਰਾੜ ਨੂੰ ਰਾਜਪੁਰਾ ਦਾ ਮੁੱਖ ਸੇਵਾਦਾਰ ਐਲਾਨਿਆ
ਪਟਿਆਲਾ, 9 ਜੁਲਾਈ (ਅਵਤਾਰ ਸਿੰਘ ਗਿੱਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਆਸੀ ਸਕੱਤਰ ਤੇ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਨੁੰ ਰਾਜਪੁਰਾ ਵਿਧਾਨ ਸਭਾ ਹਲਕੇ ਦਾ ਮੁੱਖ ਸੇਵਾਦਾਰ ਐਲਾਨਿਆ ਹੈ |
ਇਹ ਐਲਾਨ ਅੱਜ ਅਕਾਲੀ ਦਲ ਤੇ ਬਸਪਾ ਦੀ ਪਲੇਠੀ ਸਾਂਝੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਬਾਦਲ ਵੱਲੋਂ ਪਾਰਟੀ ਦੇ ਖ਼ਜ਼ਾਨਚੀ ਤੇ ਵਿਧਾਇਕ ਐਨ ਕੇ ਸ਼ਰਮਾ ਨੇ ਕੀਤਾ | ਉਹਨਾਂ ਕਿਹਾ ਕਿ ਹੁਣ ਉਹ ਇਸ ਹਲਕੇ ਦੀ ਸੇਵਾ ਕਰਦੇ ਆ ਰਹੇ ਸਨ ਤੇ ਹੁਣ ਪਾਰਟੀ ਪ੍ਰਧਾਨ ਨੇ ਇਹ ਜ਼ਿੰਮੇਵਾਰ ਚਰਨਜੀਤ ਸਿੰਘ ਬਰਾੜ ਨੂੰ ਸੌਂਪੀ ਹੈ | ਉਹਨਾਂ ਨੇ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਚਰਨਜੀਤ ਬਰਾੜ ਨੂੰ ਭਾਰੀ ਵੋਟਾਂ ਨਾਲ ਜੇਤੂ ਬਣਾਉਣ |
ਫੋਟੋ ਨੰ: 9 ਪੀਏਟੀ 14