
ਪਿਛਲੇ ਸੱਤ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਕੇਂਦਰ ਸਰਕਾਰ (Central Government) ਦੇ ਤਿੰਨ ਖੇਤੀ ਕਾਨੂੰਨਾਂ (Farm Laws) ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ
ਅੰਮ੍ਰਿਤਸਰ: ਪਿਛਲੇ ਸੱਤ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਕੇਂਦਰ ਸਰਕਾਰ (Central Government) ਦੇ ਤਿੰਨ ਖੇਤੀ ਕਾਨੂੰਨਾਂ (Farm Laws) ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਇਸ ਦੌਰਾਨ ਮੋਰਚੇ ’ਤੇ ਡਟੇ ਇਕ ਹੋਰ ਕਿਸਾਨ (Farmer) ਦੀ ਮੌਤ ਹੋ ਗਈ। ਇਸ ਦੁਖ਼ਦਾਈ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।
Farmers Protest
ਮ੍ਰਿਤਕ ਕਿਸਾਨ (Farmer) ਦੀ ਪਛਾਣ ਕ ਗੁਰਮੀਤ ਸਿੰਘ (46) ਪੁੱਤਰ ਕਸ਼ਮੀਰ ਸਿੰਘ ਨੰਬਰਦਾਰ ਜੋ ਕਿ ਪਿੰਡ ਚੈਨਪੁਰ ਦੇ ਮੌਜੂਦਾ ਸਰਪੰਚ ਅਜੀਤ ਸਿੰਘ ਦੇ ਭਤੀਜੇ ਵਜੋਂ ਹੋਈ ਹੈ। ਮ੍ਰਿਤਕ ਪਿੰਡ ਚੈਨਪੁਰ ਦਾ ਰਹਿਣ ਵਾਲਾ ਸੀ।
Gurmeet Singh
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੀ ਸਿਹਤ ਖਰਾਬ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
Farmers Protest