ਲੱਖਾ ਸਿਧਾਣਾ ਤੇ ਅਮਿਤੋਜ ਮਾਨ ਦੀ ਅਗਵਾਈ ’ਚ ਵਫ਼ਦ ਮਿਲਿਆ ਮੁੱਖ ਮੰਤਰੀ ਭਗਵੰਤ ਮਾਨ ਨੂੰ 
Published : Jul 10, 2022, 12:50 am IST
Updated : Jul 10, 2022, 12:50 am IST
SHARE ARTICLE
image
image

ਲੱਖਾ ਸਿਧਾਣਾ ਤੇ ਅਮਿਤੋਜ ਮਾਨ ਦੀ ਅਗਵਾਈ ’ਚ ਵਫ਼ਦ ਮਿਲਿਆ ਮੁੱਖ ਮੰਤਰੀ ਭਗਵੰਤ ਮਾਨ ਨੂੰ 

ਚੰਡੀਗੜ੍ਹ, 9 ਜੁਲਾਈ (ਭੁੱਲਰ) : ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਪੰਜਾਬੀ ਭਾਸ਼ਾ, ਮੱਤੇਵਾੜਾ ਜੰਗਲ ਨੂੰ ਬਚਾਉਣ ਸਮੇਤ ਹੋਰਨਾਂ ਮੁੱਦਿਆਂ ਦੇ ਹੱਲ ਲਈ ਜੂਝਦਾ ਪੰਜਾਬ ਦੇ ਬੈਨਰ ਹੇਠ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਅਮਿਤੋਜ ਮਾਨ, ਦੀਪਕ ਸ਼ਰਮਾ ਚਨਾਰਥਲ, ਲੱਖਾ ਸਿਧਾਣਾ, ਗੁਰਪ੍ਰੀਤ ਸਿੰਘ ਚੰਦਬਾਜਾ, ਜਗਦੀਪ ਸਿੰਘ, ਗੁਰਬਚਨ ਸਿੰਘ ਤੇ ਭਾਨਾ ਸਿੰਘ ਸ਼ਾਮਲ ਸਨ।
ਵਫ਼ਦ ਨੇ ਪੰਜਾਬ ਦੇ ਭਖ਼ਲੇ ਮਸਲਿਆਂ, ਭਾਸ਼ਾ, ਪਾਣੀ, ਯੂਨੀਵਰਸਿਟੀ, ਪੰਜਾਬੀ ਭਾਸ਼ਾ ’ਚ ਪੜ੍ਹਾਈ ਕਰਵਾਉਣ ਦੇ ਨਾਲ ਨਿਆਂ ਸਬੰਧੀ ੈਸਲੇ ਵੀ ਪੰਜਾਬੀ ’ਚ ਹੋਣ ਦਾ ਮੁੱਦਿਆਂ ’ਤੇ ਕਰੀਬ ਇਕ ਘੰਟੇ ਤੱਕ ਚਰਚਾ ਕੀਤੀ। ਦੀਪਕ ਚਨਾਰਥਲ ਨੇ ਦਸਿਆ ਕਿ ਮੁੱਖ ਮੰਤਰੀ ਨੇ ਭਰੋਸਾ ਦਿਤਾ ਕਿ ਪੰਜਾਬ ਯੂਨੀਵਰਸਿਟੀ ਨੂੰ ਫ਼ੰਡ ਦੀ ਕਮੀ ਨਹੀਂ ਆਉਣ ਦੀ ਦਿਤੀ ਜਾਵੇਗੀ ਤੇ ਯੂਨੀਵਰਸਿਟੀ ਨੂੰ  ਕਿਸੀ ਕੀਮਤ ’ਤੇ ਪੰਜਾਬ ਦੇ ਹੱਥੋਂ ਜਾਣ ਨਹੀਂ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਦਸਿਆ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਸੁਧਾਰ ਲਈ ਵਿਸ਼ੇਸ਼ ਕੰਮ ਕਰੇਗੀ। ਮੁੱਖ ਮੰਤਰੀ ਨੇ ਮੱਤੇਵਾੜਾ ਜੰਗਲ ਬਚਾਉਣ ਲਈ ਸੰਘਰਸ਼ਕਰ ਰਹੀ ਕਮੇਟੀ ਨਾਲ ਵੀ ਜਲਦੀ ਮੀਟਿੰਗ ਕਰਕੇ ਸਥਾਈ ਹੱਲ ਲੱਭਣ ਦਾ ਭਰੋਸਾ ਦਿਤਾ। ਦਿਤੇ ਮੰਗ ਪੱਤਰ ਵਿਚ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਲਈ ਭਰਤੀ ਦਾ ਐਲਾਨ ਕੀਤਾ ਹੈ। ਪਿਛਲੇ ਸਮੇਂ ਵਿਚ ਇਹ ਦੇਖਿਆ ਗਿਆ ਹੈ ਕਿ ਕਈ ਵਿਭਾਗਾਂ ਖਾਸ ਕਰਕੇ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਨੌਕਰੀਆਂ ਉੱਤੇ ਬਾਹਰਲੇ ਸੂਬਿਆਂ ਵਾਲਿਆਂ ਦਾ ਕਬਜ਼ਾ ਹੋ ਗਿਆ। ਸੂਬੇ ਵਿਚ ਨੌਕਰੀਆਂ ਲਈ ਸੂਬੇ ਦਾ ਵਸÇੰਦਾ ਹੋਣ ਦੀ ਸ਼ਰਤ ਲਗਾਈ ਜਾਵੇ। ਕਈ ਸੂਬਿਆਂ ਨੇ ਨਿੱਜੀ ਖੇਤਰ ਵਿਚ ਵੀ ਅਪਣੇ ਸੂਬੇ ਦੇਨੌਜਵਾਨਾਂ ਲਈ ਨੌਕਰੀਆਂ ਦੀ ਪ੍ਰਤੀਸ਼ਤਤਾ ਨਿਰਧਾਰਤ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸਾਰਾ ਕੰਮ ਅੰਗਰੇਜ਼ੀ ਵਿਚ ਹੁੰਦਾ ਹੈ। ਪੰਜਾਬ ਸਰਕਾਰ ਨੂੰ ਹਾਈ ਕੋਰਟ ਅਤੇ ਜ਼ਿਲ੍ਹਾ ਅਦਾਲਤਾਂ ਵਿਚ ਪੰਜਾਬੀ ਵਿਚ ਕੰਮ ਸ਼ੁਰੂ ਕਰਨ ਲਈ ਭਾਰਤ ਦੇ ਚੀਫ਼ ਜਸਟਿਸ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement