ਹਰਪਾਲ ਚੀਮਾ ਅਤੇ ਹਰਜੋਤ ਬੈਂਸ ਨੇ ਉਤਰੀ ਰਾਜਾਂ ਦੀ ਮੀਟਿੰਗ ਵਿਚ ਰਖਿਆ ਪੰਜਾਬ ਦਾ ਪੱਖ
Published : Jul 10, 2022, 12:37 am IST
Updated : Jul 10, 2022, 12:37 am IST
SHARE ARTICLE
image
image

ਹਰਪਾਲ ਚੀਮਾ ਅਤੇ ਹਰਜੋਤ ਬੈਂਸ ਨੇ ਉਤਰੀ ਰਾਜਾਂ ਦੀ ਮੀਟਿੰਗ ਵਿਚ ਰਖਿਆ ਪੰਜਾਬ ਦਾ ਪੱਖ


ਐਸ.ਵਾਈ.ਐਲ, ਪੰਜਾਬ ਯੂਨੀਵਰਸਿਟੀ ਤੇ ਭਾਖੜਾ ਬੋਰਡ ਬਾਰੇ ਹਰਿਆਣਾ ਦੇ ਦਾਅਵਿਆਂ ਦਾ ਕੀਤਾ ਵਿਰੋਧ


ਚੰਡੀਗੜ੍ਹ, 9 ਜੁਲਾਈ (ਭੁੱਲਰ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਵਿਚ ਦਰਿਆਈ ਪਾਣੀਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਵਾਂ ਜਲ ਟਿ੍ਬਿਊਨਲ ਸਥਾਪਤ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ |  ਜੈਪੁਰ ਵਿਖੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਦਾ ਪੱਖ ਰਖਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਵਿਰੋਧ ਕਰਦਿਆਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਦੂਜੇ ਸੂਬਿਆਂ ਨਾਲ ਸਾਂਝੀ ਕਰਨ ਲਈ ਨਹੀਂ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਪਹਿਲਾਂ ਹੀ ਹੇਠਾਂ ਜਾ ਰਿਹਾ ਹੈ ਅਤੇ ਜ਼ਿਆਦਾਤਰ ਬਲਾਕ ਖ਼ਤਰੇ ਦੀ ਹਦ ਤਕ (ਡਾਰਕ ਜ਼ੋਨ) ਪਹੁੰਚ ਚੁੱਕੇ ਹਨ | ਬੈਂਸ ਨੇ ਕਿਹਾ ਕਿ ਟਿ੍ਬਿਊਨਲ ਵਲੋਂ ਪਿਛਲੇ ਸਮੇਂ ਵਿਚ ਦਰਿਆਈ ਪਾਣੀ ਦੀ ਵੰਡ ਦਾ ਜੋ ਮੁਲਾਂਕਣ ਕੀਤਾ ਗਿਆ ਸੀ, ਉਹ ਮੌਜੂਦਾ ਹਾਲਾਤ ਵਿਚ ਵੇਲਾ ਵਿਹਾਅ ਚੁੱਕਾ ਹੈ |
ਬੈਂਸ ਨੇ ਪੰਜਾਬ ਦੀ ਤਰਫ਼ੋਂ ਸਾਲ 1972 ਦੀ ਇੰਡਸ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਹਰਿਆਣਾ ਪਾਸੋਂ ਯਮੁਨਾ ਤੋਂ ਪਾਣੀ ਦੇਣ ਦੀ ਉਠਾਈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਣੀ ਦੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਨਵੇਂ ਟਿ੍ਬਿਊਨਲ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ |  ਉਨ੍ਹਾਂ ਕਿਹਾ ਕਿ ਇਸ ਨਾਲ ਅਜੋਕੇ ਸਮੇਂ ਦੀ ਤਸਵੀਰ ਬਿਲਕੁਲ ਸਪੱਸ਼ਟ ਹੋ ਜਾਵੇਗੀ ਅਤੇ
ਸੂਬੇ ਨੂੰ  ਪਾਣੀ ਦੀ ਢੁਕਵੀਂ ਵਰਤੋਂ ਦੀ ਇਜਾਜ਼ਤ ਮਿਲੇਗੀ | ਦੋਵਾਂ ਮੰਤਰੀਆਂ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਜਾਂ ਹੋਰ ਕਿਸੇ ਢੰਗ ਨਾਲ ਕਿਸੇ ਹੋਰ ਸੂਬੇ ਨੂੰ  ਨਾ ਦਿਤਾ ਜਾਵੇ |
ਵਿਚਾਰ-ਚਰਚਾ ਵਿਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ  ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕਿਸੇ ਵੀ ਕਦਮ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਚੀਮਾ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਸਰੂਪ ਵਿਚ ਕੋਈ ਤਬਦੀਲੀ ਨਹੀਂ ਆਉਣ ਦੇਣਗੇ ਕਿਉਂਕਿ ਇਸ ਦੀ ਇਤਿਹਾਸਕ, ਸਭਿਆਚਾਰਕ ਅਤੇ ਸੂਬਾਈ ਅਹਿਮੀਅਤ ਕਰ ਕੇ ਇਹ ਸੰਸਥਾ ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਜਜ਼ਬਾਤੀ ਸਾਂਝ ਰੱਖਦੀ ਹੈ | ਦੋਵਾਂ ਮੰਤਰੀਆਂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿਚੋਂ ਪੰਜਾਬ ਦੀ ਨੁਮਾਇੰਦਗੀ ਹਟਾਏ  ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬੇ ਨੂੰ  ਇਹ ਹਰਗਿਜ਼ ਮਨਜ਼ੂਰ ਨਹੀਂ | ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦੀ ਮੌਜੂਦਾ ਵਿਵਸਥਾ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ | ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬੇ ਦੇ ਮੈਂਬਰ ਨੂੰ  ਹਟਾਉਣ ਦਾ ਅਜਿਹਾ ਕੋਈ ਵੀ ਕਦਮ ਗ਼ੈਰ-ਵਾਜਬ ਹੈ |
ਦੋਵਾਂ ਕੈਬਨਿਟ ਮੰਤਰੀਆਂ ਨੇ ਪੌਂਗ ਡੈਮ ਅਤੇ ਭਾਖੜਾ ਡੈਮ ਨੂੰ  ਪੂਰੀ ਤਰ੍ਹਾਂ ਭਰਨ ਬਾਰੇ ਰਾਜਸਥਾਨ ਅਤੇ ਹਰਿਆਣਾ ਸਰਕਾਰਾਂ ਦੇ ਪ੍ਰਸਤਾਵ ਦਾ ਵੀ ਸਖ਼ਤ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਹੜ੍ਹ ਆਉਂਦੇ ਹਨ ਜਿਸ ਨਾਲ ਸੂਬੇ ਵਿਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਅਮਲੀ ਤੌਰ 'ਤੇ ਅਜਿਹਾ ਕੀਤਾ ਜਾਣਾ ਸੰਭਵ ਨਹੀਂ ਹੈ |

 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement