ਚੋਣ ਵਾਅਦੇ ਮੁਤਾਬਕ ਮਾਨ ਸਰਕਾਰ ਨਸ਼ਾ ਤਸਕਰਾਂ ਵਿਰੁਧ ਕਰ ਰਹੀ ਹੈ ਵੱਡੇ ਪੱਧਰ 'ਤੇ ਕਾਰਵਾਈ : ਰਾਘਵ ਚੱਢਾ
Published : Jul 10, 2022, 12:40 am IST
Updated : Jul 10, 2022, 12:40 am IST
SHARE ARTICLE
image
image

ਚੋਣ ਵਾਅਦੇ ਮੁਤਾਬਕ ਮਾਨ ਸਰਕਾਰ ਨਸ਼ਾ ਤਸਕਰਾਂ ਵਿਰੁਧ ਕਰ ਰਹੀ ਹੈ ਵੱਡੇ ਪੱਧਰ 'ਤੇ ਕਾਰਵਾਈ : ਰਾਘਵ ਚੱਢਾ


ਚੰਡੀਗੜ੍ਹ, 9 ਜੁਲਾਈ (ਸੁਰਜੀਤ ਸਿੰਘ ਸੱਤੀ) : ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਡਰੱਗ ਮਾਫ਼ੀਆ 'ਤੇ ਨਕੇਲ ਕੱਸਣ ਲਈ ਸਖ਼ਤ ਰਵਈਆ ਅਖ਼ਤਿਆਰ ਕੀਤਾ ਹੈ | ਸਨਿਚਰਵਾਰ ਨੂੰ  ਪੰਜਾਬ ਪੁਲਿਸ ਨੇ ਕਈ ਪਿੰਡਾਂ ਅਤੇ ਸ਼ਹਿਰਾਂ 'ਚ ਨਸ਼ਾ ਤਸਕਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਕੇ ਡਰੱਗ ਮਾਫ਼ੀਆ ਨਾਲ ਜੁੜੇ ਲੋਕਾਂ ਨੂੰ  ਗਿ੍ਫ਼ਤਾਰ ਕੀਤਾ |
ਡਰੱਗ ਮਾਫ਼ੀਆ ਵਿਰੁਧ ਪੰਜਾਬ ਪੁਲਿਸ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਡਰੱਗ ਮਾਫ਼ੀਆ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੰਜਾਬ ਨੂੰ  ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ | ਉਨ੍ਹਾਂ ਦੇ ਵਾਅਦੇ ਨੂੰ  ਪੂਰਾ ਕਰਦਿਆਂ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ ਵਿਰੁਧ ਵੱਡੇ ਪੱਧਰ 'ਤੇ ਕਾਰਵਾਈ ਕਰ ਰਹੀ ਹੈ | ਪੰਜਾਬ ਦੇ ਉੱਚ ਪੁਲਿਸ ਅਧਿਕਾਰੀ
 ਖ਼ੁਦ ਵੱਖ-ਵੱਖ ਥਾਵਾਂ 'ਤੇ ਵੱਡੇ ਪੱਧਰ 'ਤੇ ਸਰਚ ਅਭਿਆਨ ਚਲਾ ਰਹੇ ਹਨ |
ਰਾਘਵ ਚੱਢਾ ਨੇ ਟਵੀਟ ਕੀਤਾ, ''ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਕੋਹੜ ਨੂੰ  ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ | ਪੰਜਾਬ ਦੇ ਉੱਚ ਪੁਲਿਸ ਅਧਿਕਾਰੀ ਖ਼ੁਦ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ | ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਨਸ਼ਿਆਂ ਵਿਰੁਧ ਸਖ਼ਤ ਕਾਰਵਾਈ ਦੀ ਗਰੰਟੀ ਦਿਤੀ ਸੀ | ਨਸ਼ਿਆਂ 'ਤੇ ਮਾਨ ਦਾ ਵਾਰ!U ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਡਰੱਗ ਮਾਫ਼ੀਆ ਅਤੇ ਪੁਰਾਣੇ ਸਿਆਸਤਦਾਨਾਂ ਦਾ ਗਠਜੋੜ ਟੁੱਟ ਗਿਆ ਹੈ | ਨਸ਼ਾ ਤਸਕਰਾਂ ਨੂੰ  ਪੰਜਾਬ ਪੁਲਿਸ, ਸਿਆਸਤਦਾਨਾਂ ਜਾਂ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਸਰਪ੍ਰਸਤੀ ਹੁਣ ਨਹੀਂ ਮਿਲ ਰਹੀ | ਆਉਣ ਵਾਲੇ ਸਮੇਂ ਵਿਚ ਪੰਜਾਬ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਅਤੇ ਨਸ਼ਿਆਂ ਦਾ ਗ਼ੈਰ-ਕਾਨੂੰਨੀ ਕਾਰੋਬਾਰ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ | ਰਾਘਵ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਸ਼ਿਆਂ ਦਾ ਖੁੱਲ੍ਹੇਆਮ ਗ਼ੈਰ-ਕਾਨੂੰਨੀ ਕਾਰੋਬਾਰ ਹੁੰਦਾ ਸੀ ਕਿਉਂਕਿ ਪੁਲਿਸ ਅਤੇ ਸਿਆਸੀ ਵਿਅਕਤੀ ਡਰੱਗ ਮਾਫ਼ੀਆ ਨੂੰ  ਆਪਣੇ ਨਿੱਜੀ ਸਵਾਰਥਾਂ ਲਈ ਸ਼ਹਿ ਦਿੰਦੇ ਸਨ | ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਡਰੱਗ ਮਾਫ਼ੀਆ ਵਿਰੁਧ ਸਖ਼ਤ ਕਾਰਵਾਈ ਕਰ ਰਹੀ ਹੈ |

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement