ਸਮੱਸਿਆਵਾਂ ਦੀ ਸਹੀ ਸੁਣਵਾਈ ਤੇ ਸਮੇਂ-ਸਿਰ ਹੱਲ ਕਰਨਾ ਹੈ ਆਮ ਲੋਕਾਂ ਦੀ ਸੱਚੀ ਸੇਵਾ : ਹਰਦੀਪ ਪੁਰੀ
Published : Jul 10, 2022, 12:29 am IST
Updated : Jul 10, 2022, 12:29 am IST
SHARE ARTICLE
image
image

ਸਮੱਸਿਆਵਾਂ ਦੀ ਸਹੀ ਸੁਣਵਾਈ ਤੇ ਸਮੇਂ-ਸਿਰ ਹੱਲ ਕਰਨਾ ਹੈ ਆਮ ਲੋਕਾਂ ਦੀ ਸੱਚੀ ਸੇਵਾ : ਹਰਦੀਪ ਪੁਰੀ

 

ਬਠਿੰਡਾ, 9 ਜੁਲਾਈ (ਸ਼ਿਵਰਾਜ ਸਿੰਘ ਰਾਜੂ) : ਆਮ ਲੋਕਾਂ ਦੀ ਸੇਵਾ ਕਰਨ ਲਈ ਪ੍ਰਸ਼ਾਸ਼ਨਿਕ ਅਧਿਕਾਰੀ ਜਾਂ ਰਾਜਨੀਤਿਕ ਨੇਤਾ ਹੋਣਾ ਹੀ ਲਾਜ਼ਮੀ ਨਹੀਂ ਹੈ, ਸਗੋਂ ਸੱਚੇ ਮਨ ਤੇ ਦਿਲੋਂ ਸੇਵਾ ਕਰਨ ਲਈ ਨੇਕ ਨੀਅਤ ਤੇ ਲਗਨ ਹੋਣੀ ਵੀ ਬਹੁਤ ਜ਼ਰੂਰੀ ਹੈ | ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਸ. ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਹਾਊਸਿੰਗ, ਸ਼ਹਿਰੀ ਮਾਮਲੇ, ਪਟਰੌਲੀਅਮ ਅਤੇ ਕੁਦਰਤੀ ਗੈਸ ਨੇ ਆਪਣੇ ਤਿੰਨ ਰੋਜ਼ਾ ਦੌਰੇ ਦੇ ਦੂਸਰੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ |
ਇਸ ਦੌਰਾਨ ਕੇਂਦਰੀ ਮੰਤਰੀ ਸ. ਪੁਰੀ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲੋਕ ਭਲਾਈ ਹਿੱਤ ਵੱਖ-ਵੱਖ ਵਿਭਾਗਾਂ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਸਕੀਮਾਂ ਦੀ ਬਰੀਕੀ ਨਾਲ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਇਸ ਸਬੰਧੀ ਕੀਤੇ ਜਾ ਕਾਰਜਾਂ ਤੇ ਤਸੱੱਲੀ ਪ੍ਰਗਟ ਕਰਦਿਆਂ ਸਰਕਾਰੀ ਸਕੀਮਾਂ ਤੇ ਯੋਜ਼ਨਾਵਾਂ ਦਾ ਹੋਰ ਵੱਧ ਤੋਂ ਵੱਧ ਲੋਕਾਂ ਤਕ ਫ਼ਾਇਦਾ ਪਹੁੰਚਾਉਣ ਲਈ ਸਬੰਧਤ ਅਧਿਕਾਰੀਆਂ ਨੂੰ  ਦਿਸ਼ਾ-ਨਿਰਦੇਸ਼ ਦਿਤੇ |
ਇਸ ਦੌਰਾਨ ਕੇਂਦਰੀ ਮੰਤਰੀ ਸ. ਪੁਰੀ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨਿਕ ਅਧਿਕਾਰੀ ਲਈ ਆਮ ਲੋਕਾਂ ਦੀਆਂ ਸਮੱਸਿਆਵਾਂ ਸਹੀ ਤਰੀਕੇ ਨਾਲ ਸੁਣਨਾ ਅਤੇ ਫ਼ਿਰ ਉਨ੍ਹਾਂ ਦਾ ਸਹੀ ਸਮੇਂ ਤੇ ਨਿਰਪੱਖ ਢੰਗ ਨਾਲ ਨਿਪਟਾਰਾ ਕਰਨਾ ਇਕ ਚੰਗਾ ਗੁਣ ਹੈ | ਇਸ ਮੌਕੇ ਉਨ੍ਹਾਂ ਸ਼ਹਿਰ ਦੀ ਬੇਹਤਰੀ ਲਈ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜ਼ਨਾਵਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ  ਫ਼ਾਇਦਾ ਪਹੁੰਚਾਉਣ ਹਿੱਤ ਅਧਿਕਾਰੀਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ |
ਇਸ ਦੌਰਾਨ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਵਲੋਂ ਆਮ ਲੋਕਾਂ ਪੱਖੀ ਭਵਿੱਖ 'ਚ ਬਣਾਈਆਂ ਜਾਣ ਵਾਲੀਆਂ ਚੰਗੀਆਂ ਯੋਜ਼ਨਾਵਾਂ ਸਬੰਧੀ ਜਿਥੇ ਲੋੜੀਂਦੇ ਸੁਝਾਅ ਲਏ ਉਥੇ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ | ਉਨ੍ਹਾਂ ਬਠਿੰਡਾ-ਬਰਨਾਲਾ ਬਾਈਪਾਸ ਤੇ ਬਣਾਏ ਜਾਣ ਵਾਲੇ ਫਲਾਈਓਵਰ ਨੂੰ  ਲੈ ਕੇ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਇਲਾਵਾ ਬਠਿੰਡਾ ਏਅਰਪੋਰਟ ਤੇ ਬੰਦ ਪਈਆਂ ਉਡਾਣਾਂ ਸਬੰਧੀ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਸਬੰਧਤ ਕੇਂਦਰੀ ਮੰਤਰੀਆਂ ਤੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਜਲਦ ਨਿਪਟਾਰੇ ਦਾ ਭਰੋਸਾ ਦਵਾਇਆ | ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਨਾਲ ਮੌਜੂਦ ਰਹੇ | ਉਨ੍ਹਾਂ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਆਮ ਲੋਕਾਂ ਦੀ ਭਲਾਈ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਪਹਿਲ ਦੇ ਆਧਾਰ 'ਤੇ ਵੱਧ ਤੋਂ ਵੱਧ ਲੋਕਾਂ ਨੂੰ  ਫ਼ਾਇਦਾ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ |
ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਸ. ਪੁਰੀ ਵਲੋਂ ਸਥਾਨਕ ਏਮਜ਼ ਹਸਪਤਾਲ ਦਾ ਦੌਰਾ ਕੀਤਾ ਿਅਤੇ ਦੌਰਾਨ ਓ.ਪੀ.ਡੀ., ਐਮਰਜੈਂਸੀ ਵਾਰਡਾਂ ਦਾ ਨਿਰੀਖਣ ਕੀਤਾ | ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰ.ਪੀ. ਸਿੰਘ, ਕਮਿਸ਼ਨਰ ਨਗਰ ਨਿਗਮ ਮੈਡਮ ਪੱਲਵੀ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾਫੂਲ ਓਮ ਪ੍ਰਕਾਸ਼, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਆਕਾਸ਼ ਬਾਂਸਲ, ਐਸ.ਪੀ. ਤਰੁਣ ਰਤਨ, ਭਾਜਪਾ ਦੇ ਸੂਬਾ ਜਨਰਲ ਸਕੱਤਰ ਸ. ਦਿਆਲ ਸਿੰਘ ਸੋਢੀ ਅਤੇ ਸੁਭਾਸ਼ ਸ਼ਰਮਾ, ਸਟੇਟ ਮੀਡੀਆ ਇੰਚਾਰਜ ਸੁਨੀਲ ਸਿੰਗਲਾ, ਜ਼ਿਲ੍ਹਾ ਭਾਜਪਾ ਪ੍ਰਧਾਨ ਬਿਨੋਦ ਬਿੰਟਾ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |    

 

SHARE ARTICLE

ਏਜੰਸੀ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement