ਡੀਜੀਪੀ ਗੌਰਵ ਯਾਦਵ ਦੀ ਅਗਵਾਈ ’ਚ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਕੀਤੇ ਸਰਚ ਆਪਰੇਸ਼ਨ
Published : Jul 10, 2022, 12:49 am IST
Updated : Jul 10, 2022, 12:49 am IST
SHARE ARTICLE
image
image

ਡੀਜੀਪੀ ਗੌਰਵ ਯਾਦਵ ਦੀ ਅਗਵਾਈ ’ਚ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਕੀਤੇ ਸਰਚ ਆਪਰੇਸ਼ਨ

ਚੰਡੀਗੜ੍ਹ, 9 ਜੁਲਾਈ (ਭੁੱਲਰ): ਸਮਾਜ ਵਿਰੋਧੀ ਅਨਸਰਾਂ ਵਿਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿਚ ਅੱਜ ਸਮੁੱਚੀ ਪੁਲਿਸ ਫ਼ੋਰਸ ਵਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀ.ਏ.ਐਸ.ਓ.) ਚਲਾਏ ਗਏ।
ਇਹ ਆਪਰੇਸ਼ਨ ਸੂਬੇ ਭਰ ਵਿਚ ਇਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰ ਪੁਲਿਸ ਜ਼ਿਲ੍ਹੇ ਵਿਚ ਨਿਜੀ ਤੌਰ ’ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀ.ਪੀਜ਼/ ਐਸ.ਐਸ.ਪੀਜ ਨੇ ਪੁਲਿਸ ਫ਼ੋਰਸ ਦੀ ਭਾਰੀ ਤੈਨਾਤੀ ਦੌਰਾਨ ਇਸ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸ਼ਨਾਖਤ ਕੀਤੀ ਜਿਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁੱਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ। ਡੀਜੀਪੀ ਗੌਰਵ ਯਾਦਵ, ਜੋ ਮੁਹਾਲੀ ਵਿਚ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿਚ ਆਪਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਅਜਿਹੇ ਆਪਰੇਸ਼ਨ ਉਦੋਂ ਤਕ ਜਾਰੀ ਰਹਿਣਗੇ ਜਦੋਂ ਤਕ ਪੰਜਾਬ ਵਿਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਖ਼ਾਤਮਾ ਨਹੀਂ ਹੋ ਜਾਂਦਾ। ਇਸ ਮੌਕੇ ਡੀਜੀਪੀ ਨਾਲ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਐਸਏਐਸ ਨਗਰ ਵਿਵੇਕ ਸੀਲ ਸੋਨੀ ਵੀ ਮੌਜੂਦ ਸਨ। ਡੀਜੀਪੀ ਨੇ ਕਿਹਾ ਕਿ ਅਸੀਂ ਨਸਾ ਤਸਕਰਾਂ ਅਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸ ਦਿਤਾ ਹੈ ਅਤੇ ਮੈਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ। ਆਪਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਵਿਰੁਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। 
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement