ਪੰਜਾਬ 'ਚ ਮੁੜ ਖੇਡ ਸਭਿਆਚਾਰ ਪੈਦਾ ਕਰਨਾ ਸੂਬਾ ਸਰਕਾਰ ਦੀ ਤਰਜੀਹ
Published : Jul 10, 2022, 12:34 am IST
Updated : Jul 10, 2022, 12:34 am IST
SHARE ARTICLE
image
image

ਪੰਜਾਬ 'ਚ ਮੁੜ ਖੇਡ ਸਭਿਆਚਾਰ ਪੈਦਾ ਕਰਨਾ ਸੂਬਾ ਸਰਕਾਰ ਦੀ ਤਰਜੀਹ

 


ਚੰਡੀਗੜ੍ਹ, 9 ਜੁਲਾਈ (ਭੱੁਲਰ): ਪੰਜਾਬ ਵਿਚ ਮੁੜ ਖੇਡ ਸਭਿਆਚਾਰ ਪੈਦਾ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ | ਪੰਜਾਬ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ  ਨਕਦ ਇਨਾਮ ਦੇ ਕੇ ਹੌਸਲਾ ਵਧਾਇਆ ਜਾਵੇ | ਸੂਬਾ ਸਰਕਾਰ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਨੂੰ  ਉਪਕਰਣ ਅਤੇ ਖਾਣ-ਪੀਣ/ ਡਾਇਟ ਦੇਣ ਲਈ ਵੀ ਅਸਰਦਾਰ ਨੀਤੀ ਬਣਾਏਗੀ |
ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਲ੍ਹੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ | ਉਨ੍ਹਾਂ ਖਿਡਾਰੀਆਂ ਨੂੰ  ਮਿਹਨਤ ਕਰ ਕੇ ਪੰਜਾਬ ਨੂੰ  ਖੇਡਾਂ ਵਿਚ ਨੰਬਰ ਇਕ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ  ਮੁੜ ਪ੍ਰਫੁੱਲਤ ਕਰਨ ਲਈ ਯਤਨਸੀਲ ਹੈ | ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਖੇਡਾਂ ਨਾਲ ਬਹੁਤ ਪੁਰਾਣਾ ਨਾਤਾ ਹੈ ਅਤੇ ਪੰਜਾਬੀ ਮਿਹਨਤ ਕਰ ਕੇ ਅੱਗੇ ਵਧਣਾ ਜਾਣਦੇ ਹਨ | ਉਨ੍ਹਾਂ ਖਿਡਾਰੀਆਂ ਨੂੰ  ਖੇਡਾਂ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ  ਨਕਦ ਇਨਾਮ, ਖਾਣ-ਪੀਣ/ ਡਾਇਟ ਦੇਣ ਸਬੰਧੀ ਨੀਤੀ ਬਣਾਵੇਗੀ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ 'ਚ ਪੇਸ਼ ਕੀਤੇ ਪੰਜਾਬ ਬਜਟ ਵਿਚ ਖੇਡਾਂ ਦਾ ਸਾਲਾਨਾ ਬਜਟ ਵਧਾ ਕੇ 223 ਕਰੋੜ ਕੀਤਾ ਗਿਆ ਹੈ, ਜੋ ਖੇਡਾਂ ਨੂੰ  ਪ੍ਰਫੁੱਲਤ ਕਰਨ ਲਈ ਵਰਤਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਤਹਿਤ ਖੇਲ੍ਹੋ ਇੰਡੀਆ ਖੇਡਾਂ ਵਿਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ  50 ਹਜ਼ਾਰ ਰੁਪਏ, ਸਿਲਵਰ ਮੈਡਲ ਜੇਤੂ ਨੂੰ  30 ਹਜ਼ਾਰ ਰੁਪਏ ਅਤੇ ਬਰਾਊਾਜ ਮੈਡਲ ਜੇਤੂ ਨੂੰ  20 ਹਜ਼ਾਰ ਰੁਪਏ ਦੇ ਨਕਦ ਇਨਾਮ ਦਿਤਾ ਜਾਵੇਗਾ |

 ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਖੇਲ੍ਹੋ ਇੰਡੀਆ ਖੇਡਾਂ 'ਤੇ ਭਾਵੇਂ ਪੰਜਾਬ ਦੀ ਓਵਰਆਲ 9ਵੀਂ ਪੁਜ਼ੀਸ਼ਨ ਆਈ ਹੈ ਪਰ ਪੰਜਾਬੀ ਖਿਡਾਰੀ ਸ਼ਾਨਦਾਰ ਖੇਡੇ ਹਨ ਅਤੇ ਉਨ੍ਹਾਂ ਨੇ ਮੈਡਲ ਵੀ ਜਿੱਤੇ ਹਨ | ਉਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਤੇ ਪ੍ਰੇਰਨਾ ਦਿੰਦਿਆਂ ਕਿਹਾ ਕਿ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜ੍ਹੋ, ਪੱਕੇ ਇਰਾਦੇ ਨਾਲ ਨਿਸ਼ਾਨਾ ਮਿੱਥ ਕੇ ਅੱਗੇ ਵਧਦੇ ਰਹੋ |

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement