ਖ਼ਬਰਾਂ |

ਤਾਜ਼ਾ |

ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਾਰੇ ਸਕੂਲਾਂ 'ਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ

By : GAGANDEEP

Published : Jul 10, 2023, 1:41 pm IST
Updated : Jul 10, 2023, 1:51 pm IST
SHARE ARTICLE
photo
photo

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿਤੀ ਜਾਣਕਾਰੀ

 

ਮੁਹਾਲੀ: ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿਤਾ ਗਿਆ ਹੈ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ। ਲਗਾਤਾਰ ਮੀਂਹ ਕਾਰਨ ਹੜ੍ਹਾਂ ਵਰਗੇ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿਤਾ ਹੈ।
 

 

ਇਹ ਵੀ ਪਤਾ ਲੱਗਾ ਹੈ ਕਿ ਅੱਜ ਜਿਹੜੇ ਸਕੂਲ ਖੁੱਲ੍ਹੇ ਸਨ, ਉਨ੍ਹਾਂ ਨੂੰ ਉਸੇ ਸਮੇਂ ਛੁੱਟੀ ਐਲਾਨ ਦਿਤੀ ਗਈ ਸੀ। ਛੁੱਟੀਆਂ ਸਾਰਿਆਂ ਲਈ ਕੀਤੀਆਂ ਗਈਆਂ ਹਨ। ਬੱਚਿਆਂ ਦੇ ਨਾਲ-ਨਾਲ ਅਧਿਆਪਕਾਂ ਲਈ ਵੀ।  ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਸਿੱਖਿਆ ਮੰਤਰੀ ਨੇ ਛੁੱਟੀਆਂ ਦੇ ਸਬੰਧ ਵਿਚ ਇਕ ਟਵੀਟ ਵੀ ਸਾਂਝਾ ਕੀਤਾ ਹੈ, ਉਹਨਾਂ ਨੇ ਲਿਖਿਆ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਤੁਰੰਤ ਪ੍ਰਭਾਵ ਨਾਲ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement