
ਡੀ.ਸੀ. ਦੇ ਹੁਕਮਾਂ ਦੇ ਬਾਵਜੂਦ ਡਿਊਟੀ ’ਤੇ ਨਾ ਪਹੁੰਚਣ ਦੇ ਚਲਦਿਆਂ ਹੋਈ ਕਾਰਵਾਈ
ਸਮਰਾਲਾ: ਪੰਜਾਬ ਵਿਚ ਭਾਰੀ ਮੀਂਹ ਦੇ ਚਲਦਿਆਂ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਵਲੋਂ ਸੂਬੇ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿਤੀਆਂ ਹਨ। ਇਸ ਦੇ ਨਾਲ ਹੀ ਡਿਊਟੀ ਵਿਚ ਕੁਤਾਹੀ ਵਰਤਣ ਵਾਲਿਆਂ ਵਿਰੁਧ ਸਖ਼ਤੀ ਵਰਤੀ ਜਾ ਰਹੀ ਹੈ। ਸਮਰਾਲਾ ਵਿਖੇ ਮਾਲ ਵਿਭਾਗ ਦੇ ਇਕ ਕਾਨੂੰਨਗੋ ਨੂੰ ਮੁਅੱਤਲ ਕਰ ਦਿਤਾ ਗਿਆ।
ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਕੀਤਾ ਦੌਰਾ
ਮਿਲੀ ਜਾਣਕਾਰੀ ਅਨੁਸਾਰ ਸਮਰਾਲਾ ’ਚ ਤਾਇਨਾਤ ਸਵਰਨਜੀਤ ਸਿੰਘ ਡੀ.ਸੀ. ਦੇ ਹੁਕਮਾਂ ਦੇ ਬਾਵਜੂਦ ਡਿਊਟੀ ’ਤੇ ਨਹੀਂ ਆਏ। ਇਸ ਲਾਪ੍ਰਵਾਹੀ ਕਾਰਨ ਹੜ੍ਹ ਨਾਲ ਨਜਿੱਠਣ ਲਈ ਲੋੜੀਂਦੀਆਂ ਵਸਤਾਂ ਨੂੰ ਸਹੀ ਥਾਂ ’ਤੇ ਭੇਜਣ ਵਿਚ ਦੇਰੀ ਹੋਈ। ਇਸ ਦੇ ਨਾਲ ਹੀ ਡੀ.ਸੀ. ਲੁਧਿਆਣਾ ਸੁਰਭੀ ਮਲਿਕ ਨੇ ਹੋਰਨਾਂ ਮੁਲਾਜ਼ਮਾਂ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਹਾਲਾਤਾਂ ਵਿਚ ਸੱਭ ਤੋਂ ਪਹਿਲਾ ਕੰਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ਵਿਚ ਅਣਗਹਿਲੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਪੱਛਮੀ ਕਮਾਂਡ ਦੇ ਸੈਨਿਕ ਬਲਾਂ ਵੱਲੋਂ ਹੜ੍ਹ ਪ੍ਹਭਾਵਿਤ ਇਲਾਕਿਆਂ ਵਿਚ ਬਚਾਅ ਅਤੇ ਰਾਹਤ ਕਾਰਜ ਜਾਰੀ
ਉਧਰ ਸਤਲੁਜ ਦਰਿਆ ’ਚ ਪਾਣੀ ਦਾ ਪਧਰ ਖ਼ਤਰੇ ਦੇ ਨਿਸ਼ਾਨ ਤੋਂ ਵੀ ਉਪਰ ਚਲਾ ਗਿਆ ਹੈ। ਇਸੇ ਕਾਰਨ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਵਿਚ ਪਾਣੀ ਨਾਲ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਗਈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ ਭਾਰੀ ਮੀਂਹ ਕਾਰਨ ਆਈ ਆਫ਼ਤ ਦੌਰਾਨ ਲੋਕਾਂ ਦਾ ਆਸਰਾ ਬਣਨ 'ਆਪ ਵਲੰਟੀਅਰ: ਪ੍ਰਿੰਸੀਪਲ ਬੁੱਧਰਾਮ
ਡੀ.ਸੀ. ਅਤੇ ਵਿਧਾਇਕ ਵਲੋਂ ਪ੍ਰਭਾਵਤ ਇਲਾਕਿਆਂ ਦਾ ਦੌਰਾ
ਇਸ ਦੌਰਾਨ ਡੀ.ਸੀ. ਸੁਰਭੀ ਮਲਿਕ ਅਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ। ਵਿਧਾਇਕ ਨੇ ਕਿਹਾ ਕਿ ਇਲਾਕੇ ਵਿਚ ਫਿਲਹਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਫ਼ਸਲਾਂ ਦੇ ਨੁਕਸਾਨ ਲਈ ਪੀੜਤ ਕਿਸਾਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।